ਅਮਰਿੰਦਰ ਗਿੱਲ ਦੀ ਟੀਮ ਨੇ ਕਿਸਾਨਾਂ ਦੇ ਸਮਰਥਨ ਲਈ ਲਿਆ ਵੱਡਾ ਫੈਸਲਾ, ਜੀਓ ਨੂੰ ਦਿੱਤਾ ਝਟਕਾ 
Published : Dec 12, 2020, 1:09 pm IST
Updated : Dec 12, 2020, 1:09 pm IST
SHARE ARTICLE
Amarinder Gill
Amarinder Gill

ਦਰਅਸਲ ਉਨ੍ਹਾਂ ਦੀ ਕੰਪਨੀ ‘ਰਿਧਮ ਬੁਆਏਜ਼ ਐਂਟਰਟੇਨਮੈਂਟ’ ਨੇ ‘ਜੀਓ ਸਾਵਨ’ ਤੋਂ ਆਪਣਾ ਸਾਰਾ ਕੰਟੈਂਟ ਹਟਾਉਣ ਦੀ ਗੱਲ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ।

ਚੰਡੀਗੜ੍ਹ - ਪੰਜਾਬੀ ਗਾਇਕ ਤੇ ਅਦਾਕਾਰ ਅਮਰਿੰਦਰ ਗਿੱਲ ਕਿਸਾਨੀ ਸੰਘਰਸ਼ ਨਾਲ ਡਟੇ ਹੋਏ ਹਨ। ਸੋਸ਼ਲ ਮੀਡੀਆ ਰਾਹੀਂ ਅਮਰਿੰਦਰ ਗਿੱਲ ਤੇ ਉਨ੍ਹਾਂ ਦੀ ਪੂਰੀ ਟੀਮ ਵਲੋਂ ਕਿਸਾਨਾਂ ਦਾ ਸਮਰਥਨ ਕੀਤਾ ਜਾ ਰਿਹਾ ਹੈ। ਅਮਰਿੰਦਰ ਗਿੱਲ ਤੇ ਉਨ੍ਹਾਂ ਦੇ ਭਰਾ ਕਾਰਜ ਗਿੱਲ ਦੀ ਕੰਪਨੀ ‘ਰਿਧਮ ਬੁਆਏਜ਼ ਐਂਟਰਟੇਨਮੈਂਟ’ ਨੇ ਵੀ ਕਿਸਾਨੀ ਸੰਘਰਸ਼ ’ਚ ਆਪਣਾ ਸਮਰਥਨ ਵਧਾਉਂਦਿਆਂ ਹੁਣ ਵੱਡਾ ਕਦਮ ਚੁੱਕਿਆ ਹੈ।

File Photo

ਦਰਅਸਲ ਉਨ੍ਹਾਂ ਦੀ ਕੰਪਨੀ ‘ਰਿਧਮ ਬੁਆਏਜ਼ ਐਂਟਰਟੇਨਮੈਂਟ’ ਨੇ ‘ਜੀਓ ਸਾਵਨ’ ਤੋਂ ਆਪਣਾ ਸਾਰਾ ਕੰਟੈਂਟ ਹਟਾਉਣ ਦੀ ਗੱਲ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ। ‘ਰਿਧਮ ਬੁਆਏਜ਼ ਐਂਟਰਟੇਨਮੈਂਟ’ ਨੇ ਫੇਸਬੁੱਕ ’ਤੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ, ‘‘ਰਿਧਮ ਬੁਆਏਜ਼ ਐਂਟਰਟੇਨਮੈਂਟ’ ਵਲੋਂ ਪਹਿਲਾਂ ਤੋਂ ਹੀ ਕਿਸਾਨਾਂ ਨੂੰ ਬਿਨ੍ਹਾਂ ਸ਼ਰਤ ਸਮਰਥਨ ਦਿੱਤਾ ਜਾ ਰਿਹਾ ਹੈ ਤੇ ਅਸੀਂ ਅੰਦੋਲਨ ’ਚ ਕਿਸਾਨਾਂ ਦੇ ਨਾਲ ਹਾਂ।

Farmers to block Delhi-Jaipur highway today, police alertFarmers 

ਇਸ ਤੋਂ ਇਲਾਵਾ ਅਸੀਂ ‘ਜੀਓ ਸਾਵਨ’ ਡਿਜੀਟਲ ਸਟੋਰ ਤੋਂ ਆਪਣਾ ਸਾਰਾ ਕੰਟੈਂਟ ਹਟਾਉਣ ਦਾ ਫ਼ੈਸਲਾ ਕੀਤਾ ਹੈ। ਜ਼ਿਆਦਾਤਰ ਕੰਟੈਂਟ ਪਹਿਲਾਂ ਹੀ ਉਕਤ ਸਟੋਰ ਤੋਂ ਹਟਾ ਦਿੱਤਾ ਗਿਆ ਹੈ ਤੇ ਅਸੀਂ ਬਾਕੀ ਕੰਟੈਂਟ ਨੂੰ ਵੀ ਹਟਾਉਣ ਦਾ ਹੁਕਮ ਭੇਜ ਦਿੱਤਾ ਹੈ।’ ਜ਼ਿਕਰਯੋਗ ਹੈ ਕਿ ‘ਰਿਧਮ ਬੁਆਏਜ਼ ਐਂਟਰਟੇਨਮੈਂਟ’ ਨਾਲ ਜੁੜੇ ਕਲਾਕਾਰਾਂ ਵਲੋਂ ਵੀ ਇਸ ਪੋਸਟ ਨੂੰ ਸ਼ੇਅਰ ਕਰਕੇ ਕਿਸਾਨਾਂ ਦਾ ਸਮਰਥਨ ਕੀਤਾ ਜਾ ਰਿਹਾ ਹੈ।

Farmers ProtestFarmers Protest

ਜੀਓ ਤੇ ਰਿਲਾਇੰਸ ਦੀਆਂ ਵਸਤਾਂ ਨੂੰ ਬਾਈਕਾਟ ਕਰਨ ਦਾ ਟਰੈਂਡ ਵੀ ਸੋਸ਼ਲ ਮੀਡੀਆ ’ਤੇ ਦੇਖਣ ਨੂੰ ਮਿਲ ਚੁੱਕਾ ਹੈ। ਉਥੇ ਪੰਜਾਬ ’ਚ ਰਿਲਾਇੰਸ ਦੇ ਸਟੋਰ ਤੇ ਮਾਲਜ਼ ਵੀ ਪਹਿਲਾਂ ਤੋਂ ਹੀ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤੇ ਗਏ ਹਨ। ਕਿਸਾਨਾਂ ਵਲੋਂ ਰਿਲਾਇੰਸ ਮਾਲਜ਼ ਦੇ ਘਿਰਾਓ ਦੇ ਨਾਲ-ਨਾਲ ਉਨ੍ਹਾਂ ਦਾ ਮੁਕੰਮਲ ਬਾਈਕਾਟ ਕਰਨ ਦੀ ਗੱਲ ਵੀ ਕਹੀ ਜਾ ਰਹੀ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement