Andy Dhugga: ਮਨਕੀਰਤ ਔਲਖ ਦੇ ਦੋਸਤ ਦੇ ਸ਼ੋਅਰੂਮ 'ਤੇ ਫਾਇਰਿੰਗ ਕਰਨ ਵਾਲਾ ਗ੍ਰਿਫ਼ਤਾਰ
Published : Dec 12, 2023, 12:57 pm IST
Updated : Dec 12, 2023, 12:57 pm IST
SHARE ARTICLE
Arrested for firing at Mankirat Aulakh's friend's showroom
Arrested for firing at Mankirat Aulakh's friend's showroom

ਦੱਸਿਆ ਜਾ ਰਿਹਾ ਹੈ ਕਿ ਗੋਲੀਆਂ ਚਲਾਉਣ ਵਾਲੇ ਪੰਜਾਬੀ ਮੁੰਡੇ ਸਨ, ਜਿਨ੍ਹਾਂ ਨੇ ਐਂਡੀ ਦੁੱਗਾ ਦੇ ਸ਼ੋਅਰੂਮ 'ਤੇ ਫਾਇਰਿੰਗ ਕੀਤੀ ਸੀ

Andy Dhugga -  ਬੀਤੇ ਦਿਨ ਪੰਜਾਬੀ ਗਾਇਕ ਮਨਕੀਰਤ ਔਲਖ ਦੇ ਦੋਸਤ ਐਂਡੀ ਧੁੱਗਾ ਦੇ ਕੈਨੇਡਾ ਸਥਿਤ ਟਾਇਰਾਂ ਦੇ ਸ਼ੋਅ ਰੂਮ 'ਚ ਫਾਈਰਿੰਗ ਕੀਤੀ ਗਈ ਸੀ ਤੇ ਹੁਣ ਇਸ ਮਾਮਲੇ ਵਿਚ ਖ਼ਬਰ ਸਾਹਮਣੇ ਆਈ ਹੈ ਕਿ ਮਨਕੀਰਤ ਦੇ ਕਰੀਬੀ 'ਤੇ ਗੋਲੀਆਂ ਚਲਾਉਣ ਵਾਲਿਆਂ 'ਚੋਂ ਇਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਦੂਜੇ ਦੀ ਭਾਲ ਜਾਰੀ ਹੈ।

ਦੱਸਿਆ ਜਾ ਰਿਹਾ ਹੈ ਕਿ ਗੋਲੀਆਂ ਚਲਾਉਣ ਵਾਲੇ ਪੰਜਾਬੀ ਮੁੰਡੇ ਸਨ, ਜਿਨ੍ਹਾਂ ਨੇ ਐਂਡੀ ਦੁੱਗਾ ਦੇ ਸ਼ੋਅਰੂਮ 'ਤੇ ਫਾਇਰਿੰਗ ਕੀਤੀ ਸੀ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦਾ ਨਾਂ ਤਨਮਨਜੋਤ ਗਿੱਲ ਦੱਸਿਆ ਜਾ ਰਿਹਾ ਹੈ, ਜਿਸ ਦੀ 23 ਸਾਲ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਇਹ ਵਾਰਦਾਤ ਕੈਨੇਡਾ ਦੇ ਬਰੈਂਪਟਨ ਦੇ ਪੀਲ ਇਲਾਕੇ ‘ਚ ਹੋਈ ਹੈ। ਇਸ ਵਾਰਦਾਤ ਤੋਂ ਮਗਰੋਂ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਸੀ ਤੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਸੀ। 

ਦੱਸ ਦਈਏ ਕਿ ਐਂਡੀ ਧੁੱਗਾ ਪੰਜਾਬੀ ਸਿੱਖ ਹੈ, ਜੋ ਪੰਜਾਬੀ ਫ਼ਿਲਮ ਅਤੇ ਮਿਊਜ਼ਿਕ ਇੰਡਸਟਰੀ ਨਾਲ ਵੀ ਜੁੜੇ ਹੋਏ ਹਨ। ਇਸ ਤੋਂ ਇਲਾਵਾ ਕੈਨੇਡਾ 'ਚ ਕਬੱਡੀ ਟੂਰਨਾਮੈਂਟ ਕਰਵਾਉਣ 'ਚ ਵੀ ਸਰਗਰਮ ਰਹਿੰਦੇ ਹਨ। ਐਂਡੀ ਧੁੱਗਾ ਮਨਕੀਰਤ ਔਲਖ ਦੇ ਬਹੁਤ ਕਰੀਬੀ ਦੋਸਤ ਹਨ ਅਤੇ ਉਨ੍ਹਾਂ ਨੇ ਕਈ ਗੀਤਾਂ ‘ਚ ਵੀ ਉਸ ਦਾ ਜ਼ਿਕਰ ਕੀਤਾ ਹੈ। 

(For more news apart from Andy Dhugga, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement