‘ਨੌਕਰ ਵਹੁਟੀ ਦਾ’ ਅਨੋਖੀ ਦਿੱਖ ਵਾਲਾ ਇਕ ਹੋਰ ਪੋਸਟਰ ਹੋਇਆ ਰਿਲੀਜ਼
Published : Aug 13, 2019, 6:22 pm IST
Updated : Aug 13, 2019, 6:22 pm IST
SHARE ARTICLE
Naukar vahuti da new poster binnu dhillon carrying out the vegetable
Naukar vahuti da new poster binnu dhillon carrying out the vegetable

ਨੌਕਰ ਵਹੁਟੀ ਦਾ’ ਜਿਹੜੀ ਕਿ ਇੱਕ ਕਾਮੇਡੀ ਫੈਮਿਲੀ ਡਰਾਮਾ ਹੋਣ ਵਾਲੀ ਹੈ

ਜਲੰਧਰ: ਹਾਲ ਹੀ ਵਿਚ ਬਿੰਨੂ ਢਿੱਲੋਂ ਦੀ ਆਉਣ ਵਾਲੀ ਫ਼ਿਲਮ ਦਾ ਪੋਸਟ ਇਕ ਹੋਰ ਨਵਾਂ ਪੋਸਟਰ ਸਾਹਮਣੇ ਆ ਚੁੱਕਿਆ ਹੈ। ਬਿੰਨੂ ਢਿੱਲੋਂ ਤੇ ਕੁਲਰਾਜ ਰੰਧਾਵਾ ਦੀ ਆਉਣ ਵਾਲੀ ਫ਼ਿਲਮ ‘ਨੌਕਰ ਵਹੁਟੀ ਦਾ’ ਨੂੰ ਲੈ ਕੇ ਦਰਸ਼ਕਾਂ ‘ਚ ਕਾਫੀ ਉਤਸੁਕਤਾ ਬਣੀ ਹੋਈ ਹੈ। ਜਿਸ ਨੂੰ ਬਿੰਨੂ ਢਿੱਲੋਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਨਵਾਂ ਪੋਸਟਰ ਨੌਕਰ ਵਹੁਟੀ ਦਾ… ਫ਼ਿਲਮ ਰਿਲੀਜ਼ਿੰਗ ਵਰਲਡ ਵਾਈਡ 23 ਅਗਸਤ 2019 ਨੂੰ..’

ਇਹ ਪੋਸਟਰ ਸੋਸ਼ਲ ਮੀਡੀਆ ਉੱਤੇ ਖੂਬ ਚਰਚਾ ‘ਚ ਬਣਿਆ ਹੋਇਆ ਹੈ। ਕਿਉਂ ਕਿ ਪੋਸਟਰ ਵਿਚ ਕੁਲਰਾਜ ਰੰਧਾਵਾ ਬਾਈਕ ਚਲਾਉਂਦੀ ਹੋਈ ਨਜ਼ਰ ਆ ਰਹੀ ਹੈ ਤੇ ਬਿੰਨੂ ਢਿੱਲੋਂ ਸਬਜ਼ੀਆਂ ਦੇ ਲਿਫ਼ਾਫ਼ੇ ਚੁੱਕੇ ਹੋਏ ਨਜ਼ਰ ਆ ਰਹੇ ਹਨ। ‘ਨੌਕਰ ਵਹੁਟੀ ਦਾ’ ਜਿਹੜੀ ਕਿ ਇੱਕ ਕਾਮੇਡੀ ਫੈਮਿਲੀ ਡਰਾਮਾ ਹੋਣ ਵਾਲੀ ਹੈ। ਇਸ ਫ਼ਿਲਮ ‘ਚ ਬਿੰਨੂ ਢਿੱਲੋਂ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ,ਕੁਲਰਾਜ ਰੰਧਾਵਾ ਅਤੇ ਉਪਾਸਨਾ ਸਿੰਘ ਵਰਗੇ ਕਲਾਕਾਰ ਨਜ਼ਰ ਆਉਣਗੇ।

ਨੌਕਰ ਵਹੁਟੀ ਦਾ  ਫ਼ਿਲਮ ਨੂੰ ਨਾਮੀ ਡਾਇਰੈਕਟਰ ਸਮੀਪ ਕੰਗ ਵੱਲੋਂ ਡਾਇਰੈਕਟ ਕੀਤਾ ਗਿਆ ਹੈ। ਰੋਹਿਤ ਕੁਮਾਰ, ਸੰਜੀਵ ਕੁਮਾਰ, ਰੁਚੀ ਅਤੇ ਆਸ਼ੂ ਮੁਨੀਸ਼ ਸਾਹਨੀ ਨੇ ਇਸ ਫ਼ਿਲਮ ਨੂੰ ਪ੍ਰੋਡਿਊਸ ਕੀਤਾ ਹੈ। ਇਹ ਫ਼ਿਲਮ 23 ਅਗਸਤ ਨੂੰ ਸਿਨੇਮਾ ਘਰਾਂ ਚ ਰਿਲੀਜ਼ ਹੋ ਜਾਵੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement