Diljit Dosanjh: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਕੈਨੇਡਾ ਦੇ ਚੱਲਦੇ ਸ਼ੋਅ ਵਿਚ ਪਹੁੰਚੇ ਜਸਟਿਨ ਟਰੂਡੋ, ਪਾਈ ਜੱਫੀ
Published : Jul 15, 2024, 9:25 am IST
Updated : Jul 15, 2024, 9:50 am IST
SHARE ARTICLE
Canadian PM Justin Trudeau met Diljit Dosanjh
Canadian PM Justin Trudeau met Diljit Dosanjh

Diljit Dosanjh: ਹੱਥ ਜੋੜ ਕੇ ਬੁਲਾਈ 'ਸਤਿ ਸ੍ਰੀ ਅਕਾਲ'

Canadian PM Justin Trudeau met Diljit Dosanjh: ਅਦਾਕਾਰ ਅਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਆਪਣੇ ਗੀਤਾਂ ਨਾਲ ਸਭ ਨੂੰ ਦੀਵਾਨਾ ਬਣਾ ਦਿੰਦੇ ਹਨ। ਦਿਲਜੀਤ ਦੇ ਭਾਰਤ 'ਚ ਹੀ ਨਹੀਂ ਸਗੋਂ ਵਿਦੇਸ਼ਾਂ 'ਚ ਵੀ ਪ੍ਰਸ਼ੰਸਕ ਹਨ।

ਇਹ ਵੀ ਪੜ੍ਹੋ: Punjab Weather Update News : ਪੰਜਾਬ ਵਿਚ ਹੁਣ ਨਹੀਂ ਪਵੇਗਾ ਮੀਂਹ, ਵਧੇਗੀ ਹੋਰ ਗਰਮੀ, ਤਾਪਮਾਨ 40 ਡਿਗਰੀ ਤੋਂ ਪਹੁੰਚਿਆ ਪਾਰ

ਦਿਲਜੀਤ ਦੋਸਾਂਝ ਅੱਜਕੱਲ੍ਹ ਇੱਕ ਸੰਗੀਤ ਸਮਾਰੋਹ ਲਈ ਟੋਰਾਂਟੋ, ਕੈਨੇਡਾ ਗਏ ਹੋਏ ਹਨ। ਰੋਜਰਸ ਸੈਂਟਰ 'ਚ ਪਰਫਾਰਮ ਕਰ ਰਹੇ ਦਿਲਜੀਤ ਨੂੰ ਮਿਲਣ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਖੁਦ ਪਹੁੰਚੇ। ਦਰਅਸਲ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿਲਜੀਤ ਦੇ ਕੰਸਰਟ ਲਈ ਅਚਾਨਕ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਗਾਇਕ ਨੂੰ ਹੱਥ ਜੋੜ ਤੇ ਸਤਿ ਸ੍ਰੀ ਅਕਾਲ ਬੁਲਾਈ ਤੇ ਘੁੱਟ ਕੇ ਜੱਫੀ ਪਾਈ।

ਇਹ ਵੀ ਪੜ੍ਹੋ: Heavy Rain News: ਦੇਸ਼ ਦੇ 8 ਸੂਬਿਆਂ ਵਿਚ ਪੈ ਰਿਹਾ ਭਾਰੀ ਮੀਂਹ, ਅਗਲੇ ਦੋ ਦਿਨ ਹੋਰ ਵੀ ਮੀਂਹ ਪੈਣ ਦਾ ਅਲਰਟ ਜਾਰੀ  

 ਪ੍ਰਧਾਨ ਮੰਤਰੀ ਟਰੂਡੋ ਅਤੇ ਦਿਲਜੀਤ ਦੋਸਾਂਝ ਦੋਵਾਂ ਨੇ ਇਸ ਮੁਲਾਕਾਤ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਤਸਵੀਰਾਂ ਸਾਂਝੀਆਂ ਕਰਦੇ ਹੋਏ ਟਰੂਡੋ ਨੇ ਲਿਖਿਆ, "ਦਿਲਜੀਤ ਦੋਸਾਂਝ ਨੂੰ ਉਨ੍ਹਾਂ ਦੇ ਸ਼ੋਅ ਤੋਂ ਪਹਿਲਾਂ ਸ਼ੁਭਕਾਮਨਾਵਾਂ ਦੇਣ ਲਈ ਰੋਜਰਸ ਸੈਂਟਰ ਗਿਆ। ਕੈਨੇਡਾ ਇੱਕ ਮਹਾਨ ਦੇਸ਼ ਹੈ, ਜਿੱਥੇ ਪੰਜਾਬ ਦਾ ਇੱਕ ਮੁੰਡਾ ਇਤਿਹਾਸ ਰਚ ਰਿਹਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Canadian PM Justin Trudeau met Diljit Dosanjh, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement