ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸ਼ਿਕਾਇਤ 'ਤੇ ਕਾਰਵਾਈ, 30 ਕਰੋੜ ਦੀ ਹੇਰਾਫੇਰੀ ਮਾਮਲੇ 'ਚ ਐਫ਼.ਆਈ.ਆਰ. ਦਰਜ
Published : Feb 16, 2026, 1:06 pm IST
Updated : Feb 16, 2026, 1:06 pm IST
SHARE ARTICLE
Sidhu Moosewala's parent latest News
Sidhu Moosewala's parent latest News

ਮਾਨਸਾ ਪੁਲਿਸ ਨੇ ਵਨ ਡਿਜੀਟਲ ਕੰਪਨੀ, ਗੁਰਪ੍ਰੀਤ ਸਿੰਘ ਤੇ ਸ਼ਬੀਰ ਮੋਮਿਨ 'ਤੇ ਪਰਚਾ ਕੀਤਾ ਦਰਜ

Sidhu Moosewala's parent latest News: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦੇ ਬਿਆਨਾਂ ਦੇ ਆਧਾਰ 'ਤੇ, ਮਾਨਸਾ ਪੁਲਿਸ ਨੇ ਧੋਖਾਧੜੀ ਦੇ ਦੋਸ਼ਾਂ 'ਤੇ ਇੱਕ ਕੰਪਨੀ ਸਮੇਤ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਪਿਛਲੇ ਹਫ਼ਤੇ, ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਮਾਨਸਾ ਵਿੱਚ ਐਸਐਸਪੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ, ਦੋਸ਼ ਲਗਾਇਆ ਕਿ ਕੰਪਨੀ ਉਨ੍ਹਾਂ ਨਾਲ ਧੋਖਾ ਕਰ ਰਹੀ ਹੈ।

ਉਨ੍ਹਾਂ ਨੇ ਦੋਸ਼ ਲਾਇਆ ਕਿ ਕੰਪਨੀ ਦੇ ਮਾਲਕ ਉਨ੍ਹਾਂ ਦੇ ਸਵਰਗਵਾਸੀ ਪੁੱਤਰ ਸਿੱਧੂ ਮੂਸੇਵਾਲਾ ਦੀ ਕਮਾਈ ਦਾ ਗਬਨ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਹਿਸਾਬ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ 30 ਕਰੋੜ ਦੀ ਹੇਰਾਫੇਰੀ ਦਾ ਦੋਸ਼ ਲਗਾਇਆ। ਇਸ ਦੌਰਾਨ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ  ਪੁਲਿਸ 'ਤੇ ਵੀ ਕਈ ਸਵਾਲ ਖੜ੍ਹੇ ਕੀਤੇ ਸਨ।

ਹੁਣ ਪੁਲਿਸ ਨੇ ਇਲ ਮਾਮਲੇ ਵਿਚ ਕਾਰਵਾਈ ਕੀਤੀ। ਚਰਨ ਕੌਰ ਦੇ ਬਿਆਨ ਦੇ ਆਧਾਰ 'ਤੇ, ਮਾਨਸਾ ਦੇ ਸਦਰ ਪੁਲਿਸ ਸਟੇਸ਼ਨ ਨੇ ਗੁਰਪ੍ਰੀਤ ਸਿੰਘ ਅਤੇ ਸ਼ਬੀਰ ਮੋਮਿਨ ਦੇ ਨਾਲ-ਨਾਲ ਵਨ ਡਿਜੀਟਲ ਕੰਪਨੀ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement