Singer Mika Singh: ਕਮਲ ਕੌਰ ਦੇ ਹੱਕ ’ਚ ਬੋਲੇ ਗਾਇਕ ਮੀਕਾ ਸਿੰਘ, ਕਿਹਾ- ‘ਜੇ ਸੋਧਾ ਲਾਉਣਾ ਤਾਂ ਪੰਜਾਬ ’ਚ ਘੁੰਮ ਰਹੇ ਗੁੰਡਿਆਂ ਨੂੰ ਲਾਉ’
Published : Jun 16, 2025, 12:54 pm IST
Updated : Jun 16, 2025, 12:54 pm IST
SHARE ARTICLE
Singer Mika Singh spoke in favor of Kamal Kaur Bhabhi news in punjabi
Singer Mika Singh spoke in favor of Kamal Kaur Bhabhi news in punjabi

‘ਪੰਜਾਬ ਸਰਕਾਰ ਅਜਿਹੇ ਲੋਕਾਂ ਨੂੰ ਕਾਬੂ ਕਰੇ’

Singer Mika Singh spoke in favor of Kamal Kaur Bhabhi news in punjabi: ਗਾਇਕ ਮੀਕਾ ਸਿੰਘ ਨੇ ਪੰਜਾਬ ਦੀ ਸੋਸ਼ਲ ਮੀਡੀਆ ਇਨਫ਼ਲੂਐਂਸਰ ਕਮਲ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਮਾਮਲੇ ਦੀ ਨਿੰਦਿਆ ਕਰਦਿਆਂ ਅੰਮ੍ਰਿਤਪਾਲ ਸਿੰਘ ਮਹਿਰੋਂ ਤੇ ਉਸ ਦੇ ਸਾਥੀਆਂ ਨੂੰ ਲਾਹਨਤਾਂ ਪਾਈਆਂ ਹਨ। ਇਸ ਤੋਂ ਇਲਾਵਾ ਉਸ ਨੇ ਕਈ ਹੋਰ ਸੋਸ਼ਲ ਮੀਡੀਆ ਇਨਫਲੂਐਂਸਰ ਨੂੰ ਮਿਲ ਰਹੀਆਂ ਧਮਕੀਆਂ ’ਤੇ ਵੀ ਚਿੰਤਾ ਪ੍ਰਗਟ ਕੀਤੀ ਹੈ। 

ਮੀਕਾ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਅਜਿਹੇ ਲੋਕਾਂ ਵਿਰੁਧ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

ਉਨ੍ਹਾਂ ਨੇ ਕਿਹਾ ਕਿ ਸਾਡੀ ਕੌਮ ਯੋਧਿਆਂ ਨੂੰ ਪੈਦਾ ਕਰਦੀ ਹੈ, ਅਸੀਂ ਬੱਚਿਆਂ ਅਤੇ ਔਰਤਾਂ ’ਤੇ ਹੱਥ ਨਹੀਂ ਚੁੱਕਦੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਸ ਖਿਲਾਫ਼ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।

ਮੀਕਾ ਸਿੰਘ ਨੇ ਅੱਗੇ ਕਿਹਾ ਕਿ ਅੱਜ ਤੱਕ ਅਸੀਂ ਲੋਕਾਂ ਨੂੰ ਦੱਸਦੇ ਰਹੇ ਹਾਂ ਕਿ ਅਸੀਂ ਯੋਧਿਆਂ ਦੇ ਪਰਿਵਾਰਾਂ ਵਿੱਚੋਂ ਹਾਂ ਅਤੇ ਗ਼ਰੀਬ ਲੋਕਾਂ ਦੀ ਮਦਦ ਕਰਦੇ ਰਹੇ ਹਾਂ। ਸਾਡੀ ਕੌਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਮੇਂ ਤੋਂ ਹੀ ਲੰਗਰ ਲਗਾਉਂਦੀ ਆ ਰਹੀ ਹੈ। ਜੇਕਰ ਤੁਸੀਂ ਸੋਧਾ ਲਾਉਣਾ ਹੀ ਹੈ ਤਾਂ ਪੰਜਾਬ ਵਿਚ ਬਹੁਤ ਸਾਰੇ ਬਦਮਾਸ਼ ਤੇ ਗੁੰਡੇ ਘੁੰਮ ਰਹੇ ਹਨ ਉਨ੍ਹਾਂ ਨੂੰ ਸੋਧਾ ਲਗਾਉ। 

ਬੀਤੇ ਦਿਨੀਂ ਪੰਜਾਬ ਵਿੱਚ ਨਿਹੰਗ ਸਿੰਘਾਂ ਵਲੋਂ ਇਨਫ਼ਲੂਐਂਸਰ ਕਮਲ ਕੌਰ ਭਾਬੀ ਦਾ ਕਤਲ ਕਰ ਦਿੱਤਾ ਗਿਆ ਸੀ।  ਉਨ੍ਹਾਂ ਨੇ ਕਿਹਾ ਕਿ, ਕੀ ਇਹ ਸਾਡੀ ਕੌਮ ਲਈ ਮਾਣ ਵਾਲੀ ਗੱਲ ਹੈ? ਮੇਰਾ ਆਪਣਾ ਨਾਮ ਮੀਕਾ ਸਿੰਘ ਹੈ, ਮੈਂ ਇੱਕ ਸਿੱਖ ਪਰਿਵਾਰ ਤੋਂ ਹਾਂ, ਕੀ ਮੈਨੂੰ ਇਸ ’ਤੇ ਮਾਣ ਹੋਣਾ ਚਾਹੀਦਾ ਹੈ? ਦੋ ਨਿਹੰਗਾਂ ਨੇ ਮਿਲ ਕੇ ਕੁੜੀ ਦਾ ਕਤਲ ਕਰ ਦਿੱਤਾ, ਕੀ ਇਸ ਲਈ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ ਜਾਣੀ ਚਾਹੀਦੀ ਹੈ?


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement