‘ਜ਼ਿੰਦਗੀ ਜ਼ਿੰਦਾਬਾਦ’ ‘ਚ ਫਿਰ ਤੋਂ ਨਜ਼ਰ ਆਉਣਗੇ ਨਿੰਜਾ, ਫਸਟਲੁੱਕ ਛੇਤੀ ਹੋਵੇਗਾ ਰਿਲੀਜ਼
Published : Dec 17, 2018, 5:39 pm IST
Updated : Dec 17, 2018, 5:47 pm IST
SHARE ARTICLE
Movie 'Zindagi Jindabaad’
Movie 'Zindagi Jindabaad’

ਪੰਜਾਬੀ ਦੇ ਪ੍ਰਸਿੱਧ ਲੇਖਕ ਮਿੰਟੂ ਗੁਰੂਸਰੀਆ ਅਪਣੀ ਆਤਮ ਕਥਾ “ਡਾਕੂਆਂ ਦਾ ਮੁੰਡਾ” ਤੋਂ ਬਾਅਦ ਅਪਣੀ ਜੀਵਨ...

ਚੰਡੀਗੜ੍ਹ (ਸਸਸ) : ਪੰਜਾਬੀ ਦੇ ਪ੍ਰਸਿੱਧ ਲੇਖਕ ਮਿੰਟੂ ਗੁਰੂਸਰੀਆ ਅਪਣੀ ਆਤਮ ਕਥਾ “ਡਾਕੂਆਂ ਦਾ ਮੁੰਡਾ” ਤੋਂ ਬਾਅਦ ਅਪਣੀ ਜੀਵਨ ਕਹਾਣੀ “ਜ਼ਿੰਦਗੀ ਜ਼ਿੰਦਾਬਾਦ” ਦੇ ਜ਼ਰੀਏ ਅੱਗੇ ਵਧਾ ਰਹੇ ਹਨ। ਉਨ੍ਹਾਂ ਦੀ ਇਹ ਕਹਾਣੀ ਵੀ ਪਰਦੇ ‘ਤੇ ਨਜ਼ਰ ਆਵੇਗੀ। ਮਿੰਟੂ ਦੀ “ਆਤਮ ਕਥਾ” ‘ਤੇ ਬਣਨ ਜਾ ਰਹੀ ਇਸ ਫ਼ਿਲਮ ‘ਚ ਪੰਜਾਬੀ ਗਾਇਕ ਨਿੰਜਾ ਮਿੰਟੂ ਦੇ ਕਿਰਦਾਰ ‘ਚ ਨਜ਼ਰ ਆਉਣਗੇ। ਪ੍ਰੇਮ ਸਿੰਘ ਸਿੱਧੂ ਵਲੋਂ ਨਿਰਦੇਸ਼ਤ ਕੀਤੀ ਜਾ ਰਹੀ ਇਹ ਫ਼ਿਲਮ 2 ਅਗਸਤ ਨੂੰ ਰਿਲੀਜ਼ ਹੋਵੇਗੀ।

NinjaNinjaਫ਼ਿਲਮ ‘ਚ ਨਿੰਜੇ ਦੇ ਨਾਲ ਪੰਜਾਬ ਦੇ ਕਈ ਨਾਮੀਂ ਕਲਾਕਾਰ ਨਜ਼ਰ ਆਉਣਗੇ। ਫ਼ਿਲਮ ਦਾ ਫਸਟਲੁੱਕ ਪੋਸਟਰ ਛੇਤੀ ਰਿਲੀਜ਼ ਹੋਵੇਗਾ। ਇਸ ਫ਼ਿਲਮ ਨੂੰ ਯਾਦੂ ਪ੍ਰੋਡਕਸ਼ਨਜ਼ ਅਤੇ ਕੁਕਨੂਸ ਫ਼ਿਲਮਜ਼” ਨੇ ਪ੍ਰੋਡਿਊਸ ਕੀਤਾ ਹੈ। ਇਸ ਫ਼ਿਲਮ ਦੇ ਮੁੱਖ ਡਾਇਰੈਕਟਰ ਪ੍ਰੇਮ ਸਿੰਘ ਸਿੱਧੂ ਹਨ। ਇਸ ਤੋਂ ਇਲਾਵਾ ਫ਼ਿਲਮ ‘ਚ ਮੇਨ ਹੀਰੋ ਦਾ ਕਿਰਦਾਰ ਮਸ਼ਹੂਰ ਪੰਜਾਬੀ ਗਾਇਕ ਨਿੰਜਾ ਨਿਭਾ ਰਹੇ ਹਨ। ਫ਼ਿਲਮ ਨੂੰ ਸੰਗੀਤ ਨਾਲ ਸਜਾਇਆ ਹੈ ‘ਬੀਟ ਮਿਨਿਸਟਰ’ ਨੇ ਅਤੇ ਇਹ ਕਹਾਣੀ ਦੇ ਲੇਖਕ ‘ਮਿੰਟੂ ਗੁਰੂਸਰੀਆ’ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement