ਪੰਜਾਬੀ ਅਦਾਕਾਰਾ ਮੈਂਡੀ ਤੱਖੜ ਦੀ ਸਬਜ਼ੀਆਂ ਖਰੀਦਦੀ ਵੀਡੀਉ ਹੋਈ ਵਾਇਰਲ  
Published : Nov 18, 2019, 5:00 pm IST
Updated : Nov 18, 2019, 5:00 pm IST
SHARE ARTICLE
Mandy takhar purchase vegetables in the market video viral
Mandy takhar purchase vegetables in the market video viral

ਉਨ੍ਹਾਂ ਦੀ ਫਿਲਮ 'ਲੁਕਣਮੀਚੀ' ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ

ਜਲੰਧਰ: ਪੰਜਾਬੀ ਅਦਾਕਾਰਾਂ ਦੀਆਂ ਵੀਡੀਉ ਅਕਸਰ ਸਾਡੇ ਸਾਮਹਣੇ ਆਉਂਦੀਆਂ ਹੀ ਰਹਿੰਦੀਆਂ ਹਨ। ਇਸ ਦੇ ਲਈ ਵੱਖੋ ਵੱਖਰੇ ਅਕਾਉਂਟ ਬਣਾਏ ਗਏ ਹਨ। ਲਗਭਗ ਸਾਰਾ ਪਾਲੀਵੁੱਡ ਸੋਸ਼ਲ ਮੀਡੀਆ ਤੇ ਐਕਟਿਵ ਰਹਿੰਦਾ ਹੈ। ਮੈਂਡੀ ਤੱਖੜ ਦੀਆਂ ਫ਼ਿਲਮਾਂ ਨੂੰ ਹੁਣ ਤਕ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।

Mandy TakharMandy Takharਉਹਨਾਂ ਨੇ ਬਹੁਤ ਸਾਰੀਆਂ ਫ਼ਿਲਮਾਂ ਵਿਚ ਕੰਮ ਕੀਤਾ ਹੈ। ਮੈਂਡੀ ਤੱਖਰ ਕਈ ਪ੍ਰੋਜੈਕਟਸ 'ਚ ਰੁੱਝੇ ਹੋਏ ਹਨ ਅਤੇ ਪਿੱਛੇ ਜਿਹੇ ਉਨ੍ਹਾਂ ਦੀ ਫਿਲਮ 'ਲੁਕਣਮੀਚੀ' ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ ਅਤੇ ਉਸ ਤੋਂ ਬਾਅਦ 'ਸਾਕ' ਫਿਲਮ ਜੋ ਕਿ ਰਿਸ਼ਤਿਆਂ ਦੀ ਅਹਿਮੀਅਤ ਅਤੇ ਸੱਚੇ ਪਿਆਰ ਨੂੰ ਦਰਸਾਉਂਦੀ ਸੀ। ਇਨ੍ਹਾਂ ਦੋਵਾਂ ਫਿਲਮਾਂ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ। ਇਸ ਫਿਲਮ 'ਚ ਮੈਂਡੀ ਦੇ ਨਾਲ ਜੋਬਨਪ੍ਰੀਤ ਨਜ਼ਰ ਆਏ ਸਨ।

ਇਸ ਤੋਂ ਇਲਾਵਾ ਮੈਂਡੀ ਹੋਰ ਕਈ ਪ੍ਰੋਜੈਕਟਸ 'ਤੇ ਵੀ ਕੰਮ ਕਰ ਰਹੀ ਹੈ। ਅਦਾਕਾਰਾ ਮੈਂਡੀ ਤੱਖਰ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਮੈਂਡੀ ਤੱਖਰ ਇਕ ਸਬਜ਼ੀਆਂ ਵਾਲੇ ਤੋਂ ਸਬਜ਼ੀਆਂ ਖਰਦੀਦੇ ਹੋਏ ਨਜ਼ਰ ਆ ਰਹੇ ਹਨ। ਇਹ ਵੀਡੀਓ ਉਨ੍ਹਾਂ ਦੇ ਕਿਸੇ ਫਿਲਮ ਦਾ ਸੀਨ ਹੋ ਸਕਦਾ ਹੈ, ਜਿਸ ਲਈ ਉਹ ਐਕਟ ਕਰਦੇ ਹੋਏ ਨਜ਼ਰ ਆ ਰਹੇ ਹਨ।

ਜਿਵੇਂ ਵੀਡੀਓ 'ਚ ਨਜ਼ਰ ਆ ਰਿਹਾ ਹੈ ਇਹ ਵੀਡੀਓ ਪੰਜਾਬ ਦੇ ਕਿਸੇ ਇਲਾਕੇ ਭੋਗਲਾ ਦਾ ਹੈ। ਮੈਂਡੀ ਤੱਖਰ ਦੇ ਪ੍ਰਸ਼ੰਸਕ ਇਸ ਵੀਡੀਓ ਨੂੰ ਪਸੰਦ ਕਰ ਰਹੇ ਹਨ। ਇਸ ਵੀਡੀਓ 'ਤੇ ਤਰ੍ਹਾਂ-ਤਰ੍ਹਾਂ ਦੇ ਕੁਮੈਂਟ ਕਰ ਰਹੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement