Garry Sandhu News: ਮਸ਼ਹੂਰ ਪੰਜਾਬੀ ਗਾਇਕ ਗੈਰੀ ਸੰਧੂ ਦੇ ਚੱਲਦੇ ਸ਼ੋਅ ਵਿਚ ਪੈ ਗਿਆ ਪੰਗਾ, ਸਟੇਜ 'ਤੇ ਹੋ ਗਿਆ ਇਕੱਠ
Published : Nov 18, 2024, 10:40 am IST
Updated : Nov 18, 2024, 10:41 am IST
SHARE ARTICLE
Famous Punjabi singer Garry Sandhu News in punjabi
Famous Punjabi singer Garry Sandhu News in punjabi

Garry Sandhu News: ਗੈਰੀ ਸੰਧੂ ਦੇ ਦੇਸ਼ ਹੀ ਨਹੀਂ ਵਿਦੇਸ਼ ਵਿਚ ਵੀ ਬਹੁਤ ਸਾਰੇ ਫੈਨਸ ਹਨ।

Famous Punjabi singer Garry Sandhu News in punjabi : ਮਸ਼ਹੂਰ ਪੰਜਾਬੀ ਗਾਇਕ ਗੈਰੀ ਸੰਧੂ ਨੇ ਆਪਣੀ ਗਾਇਕੀ ਨਾਲ ਧੁੰਮਾਂ ਪਾਈਆਂ ਹੋਈਆਂ ਹਨ। ਉਨ੍ਹਾਂ ਨੇ ਪੰਜਾਬੀ  ਮਿਊਜ਼ਿਕ ਇੰਡਸਟਰੀ ਨੂੰ ਬਹੁਤ ਸਾਰੇ ਹਿੱਟ ਗੀਤ ਦਿੱਤੇ। ਗੈਰੀ ਸੰਧੂ ਦੇ ਦੇਸ਼ ਹੀ ਨਹੀਂ ਵਿਦੇਸ਼ ਵਿਚ ਵੀ ਬਹੁਤ ਸਾਰੇ ਫੈਨਸ ਹਨ। ਉਨ੍ਹਾਂ ਨੂੰ ਅਕਸਰ ਲਾਈਵ ਸਟੇਜ ਸ਼ੋਅ ਕਰਦੇ ਹੋਏ ਵੀ ਵੇਖਿਆ ਜਾਂਦਾ ਹੈ। 

ਇਸ ਵਿਚਾਲੇ ਕਲਾਕਾਰ ਦਾ ਇੱਕ ਅਜਿਹਾ ਵੀਡੀਓ ਸਾਹਮਣੇ ਆਇਆ ਹੈ, ਜਿਸ ਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ। ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਪ੍ਰਸ਼ੰਸਕ ਦੁਖੀ ਹੋ ਗਏ ਹਨ। ਦਰਅਸਲ, ਹਾਲ ਹੀ ਵਿੱਚ ਗੈਰੀ ਸੰਧੂ 'ਤੇ ਆਸਟ੍ਰੇਲੀਆ 'ਚ ਲਾਈਵ ਸ਼ੋਅ ਦੌਰਾਨ ਜ਼ੁਬਾਨੀ ਬਹਿਸ ਤੋਂ ਬਾਅਦ ਇਕ ਵਿਅਕਤੀ ਨੇ ਹਮਲਾ ਕਰ ਦਿੱਤਾ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਲੋਕਾਂ ਦੀਆਂ ਪ੍ਰਤੀਕਿਰਿਆਵਾਂ ਵੀ ਸਾਹਮਣੇ ਆ ਰਹੀਆਂ ਹਨ।

ਹਾਲਾਂਕਿ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਕਿ ਇਹ ਹਮਲਾ ਹੈ ਜਾਂ ਫੈਨਜ਼ ਵੱਲੋਂ ਜੱਫੀ ਪਾਉਣ ਦੀ ਕੋਸ਼ਿਸ਼। ਇਹ ਵੀਡੀਓ ਇਕ ਇੰਸਟਾਗ੍ਰਾਮ ਹੈਂਡਲ ਉੱਪਰ ਸ਼ੇਅਰ ਕੀਤੀ ਗਈ ਹੈ। ਜਿਸ ਨੇ ਹਰ ਪਾਸੇ ਤੜਥੱਲੀ ਮਚਾ ਦਿੱਤੀ ਹੈ। ਨਿਊ ਸਾਊਥ ਵੇਲਜ਼ ਦੀ ਪੁਲਿਸ ਮੌਕੇ 'ਤੇ ਮੌਜੂਦ ਸੀ ਅਤੇ ਸ਼ੱਕੀ ਨੂੰ ਜਲਦੀ ਹੀ ਕਾਬੂ ਕਰ ਲਿਆ। ਇਸ ਘਟਨਾ ਬਾਰੇ ਨਾ ਤਾਂ ਕਲਾਕਾਰ ਅਤੇ ਨਾ ਹੀ ਉਨ੍ਹਾਂ ਦੀ ਟੀਮ ਨੇ ਕੋਈ ਬਿਆਨ ਜਾਰੀ ਕੀਤਾ ਹੈ। ਇੰਟਰਨੈੱਟ ਉੱਪਰ ਅਜਿਹੇ ਕਈ ਵੀਡੀਓ ਵਾਇਰਲ ਹੋ ਰਹੇ ਹਨ, ਪਰ ਕੋਈ ਸਪੱਸ਼ਟ ਬਿਆਨ ਸਾਹਮਣੇ ਨਹੀਂ ਆਇਆ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement