'ਕਪਿਲ ਦੀ ਭੂਆ' ਉਪਾਸਨਾ ਵਲੋਂ ਕਾਰ ਡਰਾਈਵਰ 'ਤੇ ਪਰੇਸ਼ਾਨ ਕਰਨ ਦੇ ਇਲਜ਼ਾਮ
Published : Mar 12, 2018, 5:51 pm IST
Updated : Apr 10, 2020, 3:09 pm IST
SHARE ARTICLE
Upasna Singh
Upasna Singh

ਉਪਾਸਨਾ ਸਿੰਘ ਦਾ ਨਾਮ ਸਾਹਮਣੇ ਆਇਆ ਹੈ, ਜਿਸ ਨੇ ਆਪਣੇ ਕਾਰ ਡਰਾਈਵਰ 'ਤੇ ਉਸ ਨੂੰ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ

 

ਜ਼ੀਰਕਪੁਰ : ਔਰਤਾਂ ਨਾਲ ਛੇੜਖਾਨੀ ਦੀਆਂ ਘਟਨਾਵਾਂ ਹੋਣਾ ਆਮ ਜਿਹੀ ਗੱਲ ਹੁੰਦੀ ਜਾ ਰਹੀ ਹੈ। ਹੈਰਾਨੀ ਦੀ ਗੱਲ ਹੈ ਕਿ ਇਨ੍ਹਾਂ ਘਟਨਾਵਾਂ ਵਿਚ ਆਮ ਔਰਤਾਂ ਦੇ ਨਾਲ-ਨਾਲ ਕਈ ਬਾਲੀਵੁੱਡ ਅਭਿਨੇਤਰੀਆਂ ਦੇ ਨਾਂਅ ਵੀ ਸ਼ਾਮਲ ਹਨ। ਛੇੜਖਾਨੀ ਦੇ ਤਾਜ਼ਾ ਮਾਮਲੇ 'ਚ ਹਿੰਦੀ ਅਤੇ ਪੰਜਾਬੀ ਫਿਲਮਾਂ ਦੀ ਅਦਾਕਾਰਾ ਉਪਾਸਨਾ ਸਿੰਘ ਦਾ ਨਾਮ ਸਾਹਮਣੇ ਆਇਆ ਹੈ, ਜਿਸ ਨੇ ਆਪਣੇ ਕਾਰ ਡਰਾਈਵਰ 'ਤੇ ਉਸ ਨੂੰ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ।

 

 

 

ਜਾਣਕਾਰੀ ਅਨੁਸਾਰ ਮਾਮਲਾ ਜ਼ੀਰਕਪੁਰ ਦਾ ਦੱਸਿਆ ਜਾ ਰਿਹਾ ਹੈ, ਜਿਥੇ ਉਪਾਸਨਾ ਦੀ ਕਾਰ ਦਾ ਡਰਾਈਵਰ ਉਸ ਨੂੰ ਅੱਧੀ ਰਾਤ ਵੇਲੇ ਜਾਣਬੁੱਝ ਕੇ ਸੁੰਨਸਾਨ ਰਸਤਿਆਂ ਤੋਂ ਲੈ ਕੇ ਆਇਆ। ਉਪਾਸਨਾ ਨੇ ਦਸਿਆ ਕਿ ਉਨ੍ਹਾਂ ਨੇ ਡਰਾਈਵਰ ਦੀ ਇਸ ਹਰਕਤ ਦਾ ਵਿਰੋਧ ਵੀ ਕੀਤਾ ਪਰ ਉਹ ਮੰਨਿਆ ਨਹੀਂ। ਇਸ ਮਾਮਲੇ ਦੇ ਸਾਹਮਣੇ ਆਉਂਦਿਆਂ ਹੀ ਡਰਾਈਵਰ ਨੂੰ ਕਾਬੂ ਕਰਲਿਆ ਗਿਆ ਪਰ ਉਪਾਸਨਾ ਸਿੰਘ ਵਲੋਂ ਚਾਲਕ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰਵਾਈ ਗਈ, ਜਿਸ ਕਾਰਨ ਪੁਲਿਸ ਨੇ ਗੱਡੀ ਦੇ ਡਰਾਈਵਰ ਨੂੰ ਛੱਡ ਦਿੱਤਾ ਹੈ। ਤੁਹਾਨੂੰ ਦਸ ਦੇਈਏ ਕਿ ਉਪਾਸਨਾ ਸਿੰਘ ਕਪਿਲ ਸ਼ਰਮਾ ਦੇ ਕਾਮੇਡੀ ਸ਼ੋਅ ਕਾਮੇਡੀ ਸਰਕਸ ਅਤੇ ਕਪਿਲ ਸ਼ੋਅ 'ਚ ਕਪਿਲ ਦੀ ਭੂਆ ਦਾ ਕਿਰਦਾਰ ਨਿਭਾਉਣ ਤੋਂ ਬਾਅਦ ਵੀ ਕਾਫ਼ੀ ਚਰਚਾ ਵਿਚ ਆਈ ਸੀ।

 

 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement