ਜਸਟਿਨ ਟਰੂਡੋ ਦੀ ਪਾਰਟੀ ਵੱਲੋਂ ਲੜੇਗੀ ਚੋਣ ਪਰਮੀਸ਼ ਵਰਮਾ ਦੀ ਮੰਗੇਤਰ, ਸਾਂਝੀ ਕੀਤੀ ਖ਼ਾਸ ਪੋਸਟ
Published : Aug 20, 2021, 8:50 pm IST
Updated : Aug 20, 2021, 8:50 pm IST
SHARE ARTICLE
Parmish Verma's fiance to contest elections in Canada
Parmish Verma's fiance to contest elections in Canada

20 ਸਤੰਬਰ  ਨੂੰ ਕੈਨੇਡਾ ਵਿਚ ਅਗਲੀਆਂ ਫੈਡਰਲ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੌਰਾਨ ਇਕ ਖ਼ਾਸ ਖ਼ਬਰ ਸਾਹਮਣੇ ਆਈ ਹੈ।

ਚੰਡੀਗੜ੍ਹ: 20 ਸਤੰਬਰ  ਨੂੰ ਕੈਨੇਡਾ ਵਿਚ ਅਗਲੀਆਂ ਫੈਡਰਲ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੌਰਾਨ ਇਕ ਖ਼ਾਸ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਹਨਾਂ ਚੋਣਾਂ ਵਿਚ ਮਸ਼ਹੂਰ ਪੰਜਾਬੀ ਸਿੰਗਰ ਅਤੇ ਅਦਾਕਾਰ ਪਰਮੀਸ਼ ਵਰਮਾ ਦੀ ਮੰਗੇਤਰ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਾਰਟੀ ਵੱਲੋਂ ਚੋਣ ਲੜਨ ਜਾ ਰਹੀ ਹੈ।

Parmish verma broke traffic rules Parmish verma broke traffic rules

ਹੋਰ ਪੜ੍ਹੋ: ਵਿਰੋਧੀ ਪਾਰਟੀਆਂ ਦੀ ਬੈਠਕ ਵਿਚ ਸੋਨੀਆ ਗਾਂਧੀ ਦੀ ਅਪੀਲ, 'ਭਾਜਪਾ ਖਿਲਾਫ਼ ਇਕਜੁੱਟ ਹੋਣ ਸਾਰੀਆਂ ਧਿਰਾਂ'

ਪਰਮੀਸ਼ ਵਰਮਾ ਨੇ ਅਪਣੇ ਇੰਸਟਾਗ੍ਰਾਮ ਅਤੇ ਟਵਿਟਰ ਅਕਾਊਂਟ ’ਤੇ ਪੋਸਟ ਸਾਂਝੀ ਕਰਦਿਆਂ ਅਪਣੀ ਮੰਗੇਤਰ ਨੂੰ ਨਾਮਜ਼ਦ ਹੋਣ ਲਈ ਵਧਾਈ ਦਿੱਤੀ। ਖ਼ਾਸ ਗੱਲ ਇਹ ਹੈ ਕਿ ਪਰਮੀਸ਼ ਵਰਮਾ ਨੇ ਪਹਿਲੀ ਵਾਰ ਅਪਣੀ ਮੰਗੇਤਰ ਦੀ ਤਸਵੀਰ ਸਾਂਝੀ ਕੀਤੀ। ਉਹਨਾਂ ਦੀ ਇਹ ਪੋਸਟ ਕਾਫੀ ਵਾਇਰਲ ਹੋ ਰਹੀ ਹੈ ਤੇ ਉਹਨਾਂ ਦੇ ਫੈਨਜ਼ ਉਹਨਾਂ ਨੂੰ ਲਗਾਤਾਰ ਵਧਾਈਆਂ ਦੇ ਰਹੇ ਹਨ।

TweetTweet

ਹੋਰ ਪੜ੍ਹੋ: Fact Check: ਅਫ਼ਗ਼ਾਨਿਸਤਾਨ 'ਤੇ ਕਬਜ਼ੇ ਮਗਰੋਂ ਭਾਰਤ ਨੂੰ ਧਮਕੀ ਦੇਣ ਲਗ ਪਏ ਤਾਲਿਬਾਨੀ? ਜਾਣੋ ਸੱਚ

ਪਰਮੀਸ਼ ਵਰਮਾ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ, ‘ਮੈਨੂੰ ਅਪਣੇ ਜੀਵਨਸਾਥੀ ’ਤੇ ਮਾਣ ਹੈ। ਬਹੁਤ-ਬਹੁਤ ਮੁਬਾਰਕਾਂ ਗੁਨੀਤ। ਕੈਨੇਡਾ ’ਚ ਲਿਬਰਲ ਪਾਰਟੀ ਲਈ ਨਾਮਜ਼ਦਗੀ ਜਿੱਤਣ ’ਤੇ ਵਧਾਈ। ਮੈਂ ਤੁਹਾਨੂੰ ਕੈਨੇਡਾ ’ਚ ਮਿਸ਼ਨ ਮੈਟਸਕੀ ਫਰੇਜ਼ਰ ਕੈਨਿਯਨ ਦੀ ਅਗਲੀ ਸੰਸਦ ਮੈਂਬਰ ਵਜੋਂ ਦੇਖਣ ਦੀ ਉਡੀਕ ਕਰ ਰਿਹਾ ਹਾਂ। ਮੈਂ ਹਰ ਸਮੇਂ ਤੁਹਾਡੇ ਨਾਲ ਹਾਂ’।

Parmish Verma's fiance to contest elections in Canada
Parmish Verma's fiance to contest elections in Canada

ਹੋਰ ਪੜ੍ਹੋ: Zydus Cadila ਦੀ ਕੋਰੋਨਾ ਵੈਕਸੀਨ ਨੂੰ ਐਮਰਜੈਂਸੀ ਵਰਤੋਂ ਲਈ ਮਿਲੀ ਮਨਜ਼ੂਰੀ

ਦੱਸ ਦਈਏ ਕਿ ਪਰਮੀਸ਼ ਵਰਮਾ ਦੀ ਮੰਗੇਤਰ ਗੁਨੀਤ ਗਰੇਵਾਲ ਬ੍ਰਿਟਿਸ਼ ਕੋਲੰਬੀਆ, ਕੈਨੇਡਾ ਦੇ ਮਿਸ਼ਨ ਮੈਟਸਕੀ ਫਰੇਜ਼ਰ ਕੈਨਿਯਨ ਜ਼ਿਲ੍ਹੇ ਤੋਂ ਸੰਸਦ ਮੈਂਬਰ ਦੀਆਂ ਚੋਣਾਂ ਲਈ ਲਿਬਰਲ ਪਾਰਟੀ ਵਲੋਂ ਨਾਮਜ਼ਦ ਹੋਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement