ਪੰਜਾਬੀ ਗਾਇਕ ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਭਾਰਤ ਵਿਚ ਹੋਇਆ ਬੰਦ
Published : Dec 20, 2022, 2:15 pm IST
Updated : Dec 20, 2022, 2:15 pm IST
SHARE ARTICLE
Punjabi singer Jazzy B’s Twitter account suspended in India
Punjabi singer Jazzy B’s Twitter account suspended in India

ਸੋਮਵਾਰ ਸ਼ਾਮ ਤੋਂ ਭਾਰਤ ਵਿਚ ਉਹਨਾਂ ਦੇ ਅਕਾਊਂਟ 'ਤੇ ਪਾਬੰਦੀ ਦਾ ਨੋਟਿਸ ਦਿਖਾਇਆ ਜਾ ਰਿਹਾ ਹੈ।


ਚੰਡੀਗੜ੍ਹ: ਪੰਜਾਬੀ ਗਾਇਕ ਜੈਜ਼ੀ-ਬੀ ਦਾ ਟਵਿੱਟਰ ਅਕਾਊਂਟ ਭਾਰਤ ਵਿਚ ਸਸਪੈਂਡ ਕਰ ਦਿੱਤਾ ਗਿਆ ਹੈ। ਸੋਮਵਾਰ ਸ਼ਾਮ ਤੋਂ ਭਾਰਤ ਵਿਚ ਉਹਨਾਂ ਦੇ ਅਕਾਊਂਟ 'ਤੇ ਪਾਬੰਦੀ ਦਾ ਨੋਟਿਸ ਦਿਖਾਇਆ ਜਾ ਰਿਹਾ ਹੈ। ਜੈਜ਼ੀ-ਬੀ ਦਾ ਟਵਿੱਟਰ ਅਕਾਊਂਟ ਵੈਰੀਫਾਈ ਸੀ। ਜੈਜ਼ੀ-ਬੀ ਕਿਸਾਨ ਅੰਦੋਲਨ ਦੌਰਾਨ ਵੀ ਕਾਫੀ ਸਰਗਰਮ ਰਹੇ। ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਕਿਸਾਨਾਂ ਦੀ ਆਵਾਜ਼ ਪੂਰੀ ਦੁਨੀਆ ਤੱਕ ਪਹੁੰਚਾਈ ਸੀ।

ਜ਼ਿਕਰਯੋਗ ਹੈ ਕਿ ਜੈਜ਼ੀ-ਬੀ ਕਿਸਾਨ ਅੰਦੋਲਨ 'ਚ ਸਰਗਰਮ ਰਹਿਣ ਵਾਲੇ ਤੀਜੇ ਕਲਾਕਾਰ ਹਨ, ਜਿਨ੍ਹਾਂ 'ਤੇ ਕਾਰਵਾਈ ਕੀਤੀ ਗਈ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਹੀ ਇਨਕਮ ਟੈਕਸ ਵਿਭਾਗ ਨੇ ਰਣਜੀਤ ਬਾਵਾ ਅਤੇ ਕੰਵਰ ਗਰੇਵਾਲ ਦੇ ਘਰਾਂ ਅਤੇ ਦਫਤਰਾਂ 'ਤੇ ਛਾਪੇਮਾਰੀ ਕੀਤੀ ਸੀ। ਦੱਸ ਦੇਈਏ ਕਿ ਜੈਜ਼ੀ ਬੀ ਹਾਲ ਹੀ ਵਿਚ ਪੰਜਾਬੀ ਫ਼ਿਲਮ ਸਨੋਮੈਨ ਵਿਚ ਦਿਖਾਈ ਦਿੱਤੇ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement