'ਸੰਨ ਆਫ ਮਨਜੀਤ ਸਿੰਘ' ਦਾ ਤੀਜਾ ਪੋਸਟਰ ਆਇਆ ਸਾਹਮਣੇ
Published : Sep 21, 2018, 4:32 pm IST
Updated : Sep 21, 2018, 4:32 pm IST
SHARE ARTICLE
Son Of Manjeet Singh
Son Of Manjeet Singh

ਆਉਣ ਵਾਲੀ ਪੰਜਾਬੀ ਫਿਲਮ 'ਸੰਨ ਆਫ ਮਨਜੀਤ ਸਿੰਘ' ਦਾ ਤੀਜਾ ਪੋਸਟਰ ਸਾਹਮਣੇ ਆ ਗਿਆ ਹੈ। ਇਸ ਪੋਸਟਰ 'ਚ ਗੁਰਪ੍ਰੀਤ ਘੁੱਗੀ ਦੇ ਨਾਲ ਦਮਨਪ੍ਰੀਤ ਸਿੰਘ ਨਜ਼ਰ ਆ ਰਿਹਾ...

ਆਉਣ ਵਾਲੀ ਪੰਜਾਬੀ ਫਿਲਮ 'ਸੰਨ ਆਫ ਮਨਜੀਤ ਸਿੰਘ' ਦਾ ਤੀਜਾ ਪੋਸਟਰ ਸਾਹਮਣੇ ਆ ਗਿਆ ਹੈ। ਇਸ ਪੋਸਟਰ 'ਚ ਗੁਰਪ੍ਰੀਤ ਘੁੱਗੀ ਦੇ ਨਾਲ ਦਮਨਪ੍ਰੀਤ ਸਿੰਘ ਨਜ਼ਰ ਆ ਰਿਹਾ ਹੈ, ਜੋ ਫਿਲਮ 'ਚ ਮਨਜੀਤ ਸਿੰਘ ਯਾਨੀ ਕਿ ਗੁਰਪ੍ਰੀਤ ਘੁੱਗੀ ਦੇ ਬੇਟੇ ਦੀ ਭੂਮਿਕਾ 'ਚ ਹੈ। ਪੋਸਟਰ 'ਚ ਗੁਰਪ੍ਰੀਤ ਘੁੱਗੀ ਸਕੂਟਰ 'ਤੇ ਬੈਠੇ ਹਨ, ਜਿਸ ਨੂੰ ਦਮਨਪ੍ਰੀਤ ਸਿੰਘ ਧੱਕਾ ਲਗਾ ਰਹੇ ਹਨ। ਦੱਸ ਦਈਏ ਕਿ ਫਿਲਮ ਦੇ ਹੁਣ ਤਕ ਤਿੰਨ ਪੋਸਟਰ ਸਾਹਮਣੇ ਆ ਚੁੱਕੇ ਹਨ ਤੇ ਟ੍ਰੇਲਰ ਵੀ ਕੁਝ ਦਿਨਾਂ ਅੰਦਰ ਰਿਲੀਜ਼ ਹੋਣ ਜਾ ਰਿਹਾ ਹੈ।


ਫਿਲਮ ਕਪਿਲ ਸ਼ਰਮਾ, ਸੈਵਨ ਕਲਰਸ ਮੋਸ਼ਨ ਪਿਕਚਰਸ ਤੇ ਗੁਰਪ੍ਰੀਤ ਘੁੱਗੀ ਦੀ ਪੇਸ਼ਕਸ਼ ਹੈ। 'ਸੰਨ ਆਫ ਮਨਜੀਤ ਸਿੰਘ' ਨੂੰ ਵਿਕਰਮ ਗਰੋਵਰ ਨੇ ਡਾਇਰੈਕਟ ਕੀਤਾ ਹੈ ਤੇ ਇਸ ਨੂੰ ਪ੍ਰੋਡਿਊਸ ਕਪਿਲ ਸ਼ਰਮਾ ਤੇ ਸੁਮੀਤ ਸਿੰਘ ਨੇ ਕੀਤਾ ਹੈ। ਦੁਨੀਆ ਭਰ 'ਚ ਇਹ ਫਿਲਮ 12 ਅਕਤੂਬਰ, 2018 ਨੂੰ ਰਿਲੀਜ਼ ਹੋਵੇਗੀ।

Son Of Manjeet SinghSon Of Manjeet Singh

'ਸੰਨ ਆਫ ਮਨਜੀਤ ਸਿੰਘ' ਆਮ ਪੰਜਾਬੀ ਫਿਲਮਾਂ ਤੋਂ ਹੱਟ ਕੇ ਬਣਾਈ ਗਈ ਹੈ, ਜਿਸ 'ਚ ਸ਼ੋਸ਼ਲ ਮੈਸੇਜ ਦੇਣ ਦੀ ਵੀ ਕੋਸ਼ਿਸ਼ ਕੀਤੀ ਗਈ ਹੈ। ਗੁਰਪ੍ਰੀਤ ਘੁੱਗੀ ਤੇ ਦਮਨਪ੍ਰੀਤ ਸਿੰਘ ਤੋਂ ਇਲਾਵਾ ਫਿਲਮ 'ਚ ਬੀ. ਐਨ. ਸ਼ਰਮਾ, ਕਰਮਜੀਤ ਅਨਮੋਲ, ਜਪਜੀ ਖਹਿਰਾ, ਹਾਰਬੀ ਸੰਘਾ, ਮਲਕੀਤ ਰੌਣੀ, ਦੀਪ ਮਨਦੀਪ ਤੇ ਤਾਨੀਆ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫਿਲਮ ਦਾ ਸਕ੍ਰੀਨਪਲੇਅ ਧੀਰਜ ਰਤਨ ਨੇ ਲਿਖਿਆ ਹੈ ਤੇ ਇਸ ਦੇ ਡਾਇਲਾਗਸ ਸੁਰਮੀਤ ਮਾਵੀ ਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement