ਮੁੜ ਵਿਵਾਦਾਂ 'ਚ ਗਾਇਕ ਰੰਮੀ ਰੰਧਾਵਾ, ਅੱਜ ਅਦਾਲਤ ਵਿੱਚ ਪੇਸ਼ੀ
Published : Jan 22, 2020, 9:50 am IST
Updated : Jan 22, 2020, 9:50 am IST
SHARE ARTICLE
File photo
File photo

ਪੰਜਾਬੀ ਗਾਇਕ ਰੰਮੀ ਰੰਧਾਵਾ ਮੁੜ ਵਿਵਾਦਾਂ ਵਿਚ ਆ ਗਏ ਹਨ। ਹਾਊਸਿੰਗ ਸੁਸਾਇਟੀ ਦੇ ਮੈਂਬਰਾਂ ਨੇ ਗਾਲੀ-ਗਲੋਚ ਅਤੇ ਹੱਥੋਂਪਾਈ ਕਰਨ ਦੇ ਦੋਸ਼ ਵਿਚ ਪੰਜਾਬੀ ਗਾਇਕ

ਜਲੰਧਰ — ਪੰਜਾਬੀ ਗਾਇਕ ਰੰਮੀ ਰੰਧਾਵਾ ਮੁੜ ਵਿਵਾਦਾਂ ਵਿਚ ਆ ਗਏ ਹਨ। ਹਾਊਸਿੰਗ ਸੁਸਾਇਟੀ ਦੇ ਮੈਂਬਰਾਂ ਨੇ ਗਾਲੀ-ਗਲੋਚ ਅਤੇ ਹੱਥੋਂਪਾਈ ਕਰਨ ਦੇ ਦੋਸ਼ ਵਿਚ ਪੰਜਾਬੀ ਗਾਇਕ ਰੰਮੀ ਰੰਧਾਵਾ ਖਿਲਾਫ ਮੋਹਾਲੀ ਦੇ ਸੋਹਾਣਾ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਰੰਮੀ ਰੰਧਾਵਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

File PhotoFile Photo

ਦੱਸ ਦਈਏ ਕਿ ਗੁਆਂਢੀਆਂ ਨੇ ਸ਼ਿਕਾਇਤ 'ਚ ਲਿਖਵਾਇਆ ਹੈ ਕਿ ਰੰਮੀ ਰੰਧਾਵਾ ਉੱਚੀ ਆਵਾਜ਼ 'ਚ ਗੀਤ ਵਜਾ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਿਹਾ ਸੀ। ਇਸ ਦੌਰਾਨ ਜਦੋਂ ਰੰਮੀ ਰੰਧਾਵਾ ਨੂੰ ਸਮਝਾਇਆ ਗਿਆ ਤਾਂ ਉਸ ਨੇ ਹੱਥੋਂਪਾਈ ਤੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ।

File PhotoFile Photo

ਉਹਨਾਂ 'ਤੇ ਸਕਿਓਰਿਟੀ ਸੁਪਰਵਾਈਜ਼ਰ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਇਲਜ਼ਾਮ ਹੈ। ਦੱਸਣਯੋਗ ਹੈ ਕਿ ਕੁਝ ਸਮੇਂ ਪਹਿਲਾਂ ਰੰਮੀ ਰੰਧਾਵਾ ਦਾ ਪੰਜਾਬੀ ਗਾਇਕ ਐਲੀ ਮਾਂਗਟ ਨਾਲ ਵੀ ਵਿਵਾਦ ਹੋਇਆ ਸੀ, ਜਿਸ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕਾਫੀ ਚਰਚਾ ਛਿੜੀ ਸੀ। ਉਨ੍ਹਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। 

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement