ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪਟੀਸ਼ਨ ਕੀਤੀ ਗਈ ਦਾਇਰ
ਚੰਡੀਗੜ੍ਹ : ਗੈਂਗਸਟਰ ਲਾਰੈਂਸ ਬਿਸ਼ਨੋਈ ’ਤੇ ਆਧਾਰਤ ਦਸਤਾਵੇਜ਼ੀ ਫ਼ਿਲਮ 'ਲਾਰੈਂਸ ਆਫ਼ ਪੰਜਾਬ' ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਪਹੁੰਚ ਗਿਆ ਹੈ। ਇਸ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਜਨਹਿਤ ਪਟੀਸ਼ਨ ਦਾਇਰ ਕਰਕੇ ਸੀਰੀਜ਼ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ। ਰਾਜਾ ਵੜਿੰਗ ਨੇ ਇਸ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅਜਿਹੀ ਸਮੱਗਰੀ ਨੌਜਵਾਨਾਂ ਨੂੰ ਗਲਤ ਦਿਸ਼ਾ ਵੱਲ ਧੱਕ ਸਕਦੀ ਹੈ । ਹਾਈਕੋਰਟ ਵਲੋਂ ਇਸ ਮਾਮਲੇ ’ਤੇ ਸੁਣਵਾਈ 24 ਅਪ੍ਰੈਲ ਨੂੰ ਕੀਤੀ ਜਾਵੇਗੀ।
