Sidhu Moosewala New Song: 24 ਜੂਨ ਨੂੰ ਰਿਲੀਜ਼ ਹੋਵੇਗਾ ਮੂਸੇਵਾਲਾ ਦਾ ਨਵਾਂ ਗਾਣਾ, Stefflon Don ਕਰ ਰਹੀ ਪ੍ਰਚਾਰ 
Published : Jun 22, 2024, 3:49 pm IST
Updated : Jun 22, 2024, 3:49 pm IST
SHARE ARTICLE
File Photo
File Photo

ਗੀਤ ਕਿੰਨੇ ਮਿੰਟ ਦਾ ਹੋਵੇਗਾ ਅਤੇ ਇਸ ਦੇ ਬੋਲ ਕੀ ਹੋਣਗੇ, ਇਸ ਬਾਰੇ ਅਜੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।

Sidhu Moosewala New Song: ਚੰਡੀਗੜ੍ਹ - ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਸ ਦਾ 7ਵਾਂ ਗੀਤ ਦੋ ਦਿਨਾਂ ਬਾਅਦ 24 ਜੂਨ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਮੂਸੇਵਾਲਾ ਦਾ ਇਹ ਨਵਾਂ ਗੀਤ 'ਡਿਲੈਮਾ' ਬ੍ਰਿਟਿਸ਼ ਗਾਇਕ ਸਟੈਫਲੋਨ ਡੌਨ ਨਾਲ ਆ ਰਿਹਾ ਹੈ। ਸਟੈਫਲੋਨ ਡੌਨ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟਸ 'ਤੇ ਇਸ ਗਾਣੇ ਦਾ ਪ੍ਰਚਾਰ ਕਰ ਰਹੀ ਹੈ। ਇੰਨਾ ਹੀ ਨਹੀਂ ਇਸ ਦੇ ਲਈ ਉਹ ਲੰਡਨ ਦੀਆਂ ਸੜਕਾਂ 'ਤੇ ਵੀ ਉਤਰ ਆਈ ਹੈ। ਇਸ ਗੀਤ 'ਚ ਸਟੈਫਲੋਨ ਡੌਨ ਵੀ ਸਿੱਧੂ ਲਈ ਇਨਸਾਫ਼ ਦੀ ਮੰਗ ਕਰਦੀ ਨਜ਼ਰ ਆਵੇਗੀ।  

ਸਟੈਫਲੋਨ ਡੌਨ ਨੇ ਗੀਤ ਦੇ ਲਾਂਚ ਹੋਣ ਤੋਂ 48 ਘੰਟੇ ਪਹਿਲਾਂ ਆਪਣੇ ਸੋਸ਼ਲ ਮੀਡੀਆ ਅਕਾਊਂਟਸ 'ਤੇ ਇਕ ਪੋਸਟ ਪਾਈ, ਜਿਸ 'ਚ ਲੋਕਾਂ ਨੂੰ ਲੰਡਨ ਦੇ ਸਾਊਥ ਹਾਲ 'ਚ ਪਹੁੰਚਣ ਦੀ ਅਪੀਲ ਕੀਤੀ ਗਈ। ਇਸ ਅਪੀਲ ਨੂੰ 5 ਲੱਖ ਤੋਂ ਵੱਧ ਲੋਕਾਂ ਨੇ ਮੰਨਿਆ ਅਤੇ ਹਜ਼ਾਰਾਂ ਲੋਕ ਸਾਊਥ ਹਾਲ ਪਹੁੰਚੇ। ਸਟੈਫਲੋਨ ਨੇ ਗੀਤ ਨੂੰ ਪ੍ਰਮੋਟ ਕਰਨ ਲਈ ਟੀ-ਸ਼ਰਟਾਂ ਪ੍ਰਿੰਟ ਕਰਵਾਈਆਂ ਹਨ, ਜਿਸ ਵਿਚ ਇਕ ਪਾਸੇ ਉਸ ਦੀ ਤਸਵੀਰ ਅਤੇ ਪਿਛਲੇ ਪਾਸੇ ਸਿੱਧੂ ਮੂਸੇਵਾਲਾ ਦੀ ਤਸਵੀਰ ਛਪੀ ਹੈ। 

ਗੀਤ ਕਿੰਨੇ ਮਿੰਟ ਦਾ ਹੋਵੇਗਾ ਅਤੇ ਇਸ ਦੇ ਬੋਲ ਕੀ ਹੋਣਗੇ, ਇਸ ਬਾਰੇ ਅਜੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਪਰ ਸਟੈਫਲੋਨ ਨੇ ਗੀਤ ਦੇ ਸਬੰਧ ਵਿਚ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿਚ ਉਹ #justiceforsidhumoosewala ਨੂੰ ਪ੍ਰਮੋਟ ਕਰ ਰਹੀ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement