Singer Harman Sidhu Death News: ਪੰਜਾਬੀ ਗਾਇਕ ਹਰਮਨ ਸਿੱਧੂ ਦੀ ਸੜਕ ਹਾਦਸੇ ਵਿਚ ਮੌਤ
Published : Nov 22, 2025, 10:01 am IST
Updated : Nov 22, 2025, 12:56 pm IST
SHARE ARTICLE
Punjabi singer Harman Sidhu death
Punjabi singer Harman Sidhu death

ਦਹਾਕਾ ਪਹਿਲਾਂ ਉਹ 'ਪੇਪਰ ਤੇ ਪਿਆਰ' ਕੈਸੇਟ ਨਾਲ ਹੋਏ ਸਨ ਚਰਚਿਤ

Punjabi Singer Harman Sidhu Death: ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਨੌਜਵਾਨ ਗਾਇਕ ਹਰਮਨ ਸਿੱਧੂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਉਹ 40 ਸਾਲਾਂ ਦੇ ਸਨ। ਉਹ ਬੀਤੀ ਰਾਤ ਕਿਸੇ ਕੰਮ ਲਈ ਮਾਨਸਾ ਆਏ ਸਨ ਅਤੇ ਕੰਮ ਖ਼ਤਮ ਕਰਨ ਤੋਂ ਬਾਅਦ ਆਪਣੇ ਪਿੰਡ ਖਿਆਲਾ ਵਾਪਸ ਜਾ ਰਹੇ ਸਨ। ਇਸ ਦੌਰਾਨ ਕਾਰ ਟਰੱਕ ਨਾਲ ਟਕਰਾ ਗਈ।

ਟੱਕਰ ਇੰਨੀ ਭਿਆਨਕ ਸੀ ਕਿ ਹਰਮਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਰਮਨ ਸਿੱਧੂ ਮਿਸ ਪੂਜਾ ਦੇ ਨਾਲ 'ਪੇਪਰ ਜਾਂ ਪਿਆਰ' ਗੀਤ ਰਾਹੀਂ ਮਸ਼ਹੂਰ ਹੋਏ ਸਨ। ਉਨ੍ਹਾਂ ਨੇ ਆਪਣੀ ਗਾਇਕੀ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਵੱਖਰੀ ਪਛਾਣ ਬਣਾਈ। ਅੱਜ ਵੀ ਉਨ੍ਹਾਂ ਦੇ ਗੀਤਾਂ ਨੂੰ ਲੋਕਾਂ ਵੱਲੋਂ ਖੂਬ ਪਸੰਦ ਕੀਤਾ ਜਾਂਦਾ ਹੈ। ਦੱਸ ਦੇਈਏ ਕਿ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬੀ ਸੰਗੀਤ ਜਗਤ ਵਿੱਚ ਸੋਗ ਦਾ ਮਾਹੌਲ ਹੈ। 

ਮ੍ਰਿਤਕ ਗਾਇਕ ਆਪਣੇ ਪਿੱਛੇ ਆਪਣੀ ਪਤਨੀ ਅਤੇ ਇੱਕ ਧੀ ਛੱਡ ਗਿਆ ਹੈ। ਉਸ ਦੇ ਪਿਤਾ ਦਾ ਵੀ ਡੇਢ ਸਾਲ ਪਹਿਲਾਂ ਦਿਹਾਂਤ ਹੋ ਗਿਆ ਸੀ।  ਉਨ੍ਹਾਂ ਵੱਲੋਂ ਗਾਏ ਕਈ ਗੀਤ ਖੂਬ ਮਕਬੂਲ ਹੋਏ। ਜਿਨ੍ਹਾਂ ਵਿਚੋਂ ਕੋਈ ਚੱਕਰ ਨਈ, ਬੇਬੇ ਬਾਪੂ, ਬੱਬਰ ਸ਼ੇਰ, Multan VS Russia ਸਣੇ ਹੋਰ ਕਈ ਸ਼ਾਨਦਾਰ ਗੀਤਾਂ ਨੂੰ ਆਪਣੀ ਆਵਾਜ਼ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਗੀਤ ਵੀ ਲਿਖੇ ਜਿਨ੍ਹਾਂ ਨੂੰ ਪ੍ਰਸ਼ੰਸਕਾਂ ਦਾ ਭਰਵਾਂ ਹੁੰਗਾਰਾ ਮਿਲਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement