Punjab 95: ਫ਼ਿਲਮ 'ਪੰਜਾਬ 95' ਦੀ ਰਿਲੀਜ਼ 'ਚ ਹੋ ਰਹੀ ਦੇਰੀ 'ਤੇ ਦਿਲਜੀਤ ਦੋਸਾਂਝ ਦੀ ਪ੍ਰਤੀਕਿਰਿਆ
Published : Jan 24, 2025, 7:36 am IST
Updated : Jan 24, 2025, 11:27 am IST
SHARE ARTICLE
Diljit Dosanjh's reaction to the delay in the release of the film 'Punjab 95'
Diljit Dosanjh's reaction to the delay in the release of the film 'Punjab 95'

ਮੈਨੂੰ ਪੂਰਾ ਯਕੀਨ ਹੈ ਕਿ ਕੋਈ ਰਾਹ ਨਿਕਲੇਗਾ ਤੇ ਇਹ ਕਹਾਣੀ ਲੋਕਾਂ ਸਾਹਮਣੇ ਆਵੇਗੀ- ਦਿਲਜੀਤ ਦੋਸਾਂਝ

Diljit Dosanjh's reaction to the delay in the release of the film 'Punjab 95':  ਦਿਲਜੀਤ ਦੋਸਾਂਝ ਦੇ ਪ੍ਰਸ਼ੰਸਕ ਉਨ੍ਹਾਂ ਦੀ ਫ਼ਿਲਮ 'ਪੰਜਾਬ 95' ਦੀ ਰਿਲੀਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ। ਪੰਜਾਬੀ ਗਾਇਕ-ਅਦਾਕਾਰ ਨੇ ਆਖ਼ਿਰਕਾਰ ਫ਼ਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਸੀ ਪਰ ਹੁਣ ਲੱਗਦਾ ਹੈ ਕਿ ਪ੍ਰਸ਼ੰਸਕਾਂ ਨੂੰ ਥੋੜਾ ਹੋਰ ਇੰਤਜ਼ਾਰ ਕਰਨਾ ਪਵੇਗਾ।

'ਪੰਜਾਬ 95' ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਹੈ, ਜਿਸ ਨੂੰ ਲੈ ਕੇ ਕਾਫ਼ੀ ਵਿਵਾਦ ਚੱਲ ਰਿਹਾ ਹੈ। ਫ਼ਿਲਮ ਦੀ ਰਿਲੀਜ਼ ਨੂੰ ਫਿਲਹਾਲ ਟਾਲ ਦਿੱਤਾ ਗਿਆ ਹੈ। 

ਫ਼ਿਲਮ 'ਪੰਜਾਬ 95' ਦੀ ਰਿਲੀਜ਼ 'ਚ ਹੋ ਰਹੀ ਦੇਰੀ 'ਤੇ ਦਿਲਜੀਤ ਦੋਸਾਂਝ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਕਿਹਾ ਕਿ ਅੱਜ ਨਹੀਂ ਤੇ ਕੱਲ੍ਹ ਸੱਚ ਸਾਹਮਣੇ ਆਵੇਗਾ। ਸੱਚ ਨੂੰ ਕੋਈ ਰੋਕ ਨਹੀਂ ਸਕਦਾ। ਬਾਬਾ ਕਿਰਪਾ ਕਰੇਗਾ। ਮੈਨੂੰ ਪੂਰਾ ਯਕੀਨ ਹੈ ਕਿ ਕੋਈ ਰਾਹ ਨਿਕਲੇਗਾ ਤੇ ਇਹ ਕਹਾਣੀ ਲੋਕਾਂ ਸਾਹਮਣੇ ਆਵੇਗੀ।

ਦੱਸ ਦੇਈਏ ਕਿ ਇਹ ਫ਼ਿਲਮ 7 ਫਰਵਰੀ ਨੂੰ ਰਿਲੀਜ਼ ਹੋਣੀ ਸੀ ਪਰ ਕੁਝ ਕਾਰਨਾਂ ਕਰਕੇ ਇਸ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement