ਸੂਫੀ ਗਾਇਕ ਸਤਿੰਦਰ ਸਰਤਾਜ ਨੇ ਕੀਤਾ ਨਵੀਂ ਫਿਲਮ ਦਾ ਐਲਾਨ, ਅਗਲੇ ਸਾਲ ਹੋਵੇਗੀ ਰਿਲੀਜ਼
Published : Oct 25, 2019, 4:45 pm IST
Updated : Oct 25, 2019, 4:45 pm IST
SHARE ARTICLE
Satinder Sartaaj
Satinder Sartaaj

ਸਤਿੰਦਰ ਸਰਤਾਜ ਦਾ ਨਾਂ ਦੁਨੀਆ ਭਰ 'ਚ ਹਰ ਇਕ ਮੰਚ 'ਤੇ ਬੜ੍ਹੇ ਹੀ ਸਤਿਕਾਰ ਨਾਲ ਲਿਆ ਜਾਂਦਾ ਹੈ। ਪੰਜਾਬੀ ਗਾਇਕੀ ਅਤੇ ਅਤੇ ਸਿਨੇਮਾ...

ਮੁੰਬਈ :  ਸਤਿੰਦਰ ਸਰਤਾਜ ਦਾ ਨਾਂ ਦੁਨੀਆ ਭਰ 'ਚ ਹਰ ਇਕ ਮੰਚ 'ਤੇ ਬੜ੍ਹੇ ਹੀ ਸਤਿਕਾਰ ਨਾਲ ਲਿਆ ਜਾਂਦਾ ਹੈ। ਪੰਜਾਬੀ ਗਾਇਕੀ ਅਤੇ ਅਤੇ ਸਿਨੇਮਾ 'ਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਸਰਤਾਜ ਹੁਣ ਦਰਸ਼ਕਾਂ ਲਈ ਇਕ ਹੋਰ ਤੋਹਫਾ ਲੈ ਕੇ ਆ ਰਹੇ ਹਨ। ਦੱਸ ਦਈਏ ਉਨ੍ਹਾਂ ਦੀ ਨਵੀਂ ਫਿਲਮ 'ਇੱਕੋ-ਮਿੱਕੇ' ਦੀ ਪਹਿਲੀ ਝਲਕ ਸਾਹਮਣੇ ਆ ਚੁੱਕੀ ਹੈ, ਜਿਸ 'ਚ ਅਦਾਕਾਰ ਅਦਿਤੀ ਸ਼ਰਮਾ ਫੀਮੇਲ ਲੀਡ 'ਚ ਨਜ਼ਰ ਆਵੇਗੀ।

Satinder Sartaaj Satinder Sartaaj

ਇਹ ਫਿਲਮ ਅਗਲੇ ਸਾਲ ਯਾਨੀ 2020 ਦੀ 13 ਮਾਰਚ ਨੂੰ ਰਿਲੀਜ਼ ਹੋਣ ਵਾਲੀ ਹੈ। ਪੰਕਜ ਵਰਮਾ ਦੀ ਕਹਾਣੀ ਅਤੇ ਨਿਰਦੇਸ਼ਨ 'ਚ ਬਣੀ ਇਹ ਫਿਲਮ ਪਿਆਰ ਦੀ ਅਨੋਖੀ ਦਾਸਤਾਨ ਹੋਣ ਵਾਲੀ ਹੈ, ਜਿਸ ਦੇ ਪੋਸਟਰ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ। ਸਤਿੰਦਰ ਸਰਤਾਜ ਨੇ ਵੀ ਫਿਲਮ 'ਚ ਮੁਹੱਬਤੀ ਜ਼ਿੰਦਗੀ ਦੇ ਸੰਦੇਸ਼ ਦਿੱਤੇ ਹਨ। ਪੰਜਾਬੀ ਫੀਚਰ ਫਿਲਮਸ ਦੀ ਪੇਸ਼ਕੇਸ਼ ਇਹ ਫਿਲਮ ਸਤਿੰਦਰ ਸਰਤਾਜ ਦੀ ਦੂਜੀ ਪੰਜਾਬੀ ਫਿਲਮ ਹੋਣ ਵਾਲੀ ਹੈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸਤਿੰਦਰ ਸਰਤਾਜ ਆਪਣੀ ਡੈਬਿਊ ਫਿਲਮ 'ਦਿ ਬਲੈਕ ਪ੍ਰਿੰਸ' ਰਾਹੀਂ ਦੁਨੀਆ ਭਰ 'ਚ ਕਾਫੀ ਚਰਚਾ ਖੱਟ ਚੁੱਕੇ ਹਨ। ਹੁਣ ਰੋਮੈਂਟਿਕ ਡਰਾਮਾ ਨਾਲ ਲੰਬੇ ਸਮੇਂ ਬਾਅਦ ਸਤਿੰਦਰ ਸਰਤਾਜ ਸਿਲਵਰ ਸਕ੍ਰੀਨ 'ਤੇ ਵਾਪਸੀ ਕਰਨ ਜਾ ਰਹੇ ਹਨ। ਹੁਣ ਇਹ ਦੇਖਣਾ ਕਾਫੀ ਦਿਲਚਸਪ ਹੋਵੇਗਾ ਸਤਿੰਦਰ ਸਰਤਾਜ ਅਤੇ ਅਦਿਤੀ ਸ਼ਰਮਾ 'ਇੱਕੋ-ਮਿੱਕੇ' ਨਾਲ ਦਰਸ਼ਕਾਂ ਦਾ ਦਿਲ ਜਿੱਤਣ 'ਚ ਕਾਮਯਾਬ ਹੁੰਦੇ ਹਨ ਜਾਂ ਨਹੀਂ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement