ਸਿੱਧੂ ਮੂਸੇਵਾਲਾ ਕੇਸ 'ਚ NIA ਨੇ ਅਫ਼ਸਾਨਾ ਖ਼ਾਨ ਨੂੰ ਪੁੱਛਗਿੱਛ ਲਈ ਭੇਜਿਆ ਸੰਮਨ 
Published : Oct 25, 2022, 9:02 pm IST
Updated : Oct 25, 2022, 9:02 pm IST
SHARE ARTICLE
Afsana Khan
Afsana Khan

ਏਜੰਸੀ ਦੇ ਸੂਤਰਾਂ ਮੁਤਾਬਕ ਅਫ਼ਸਾਨਾ ਖਾਨ ਤੋਂ ਬੰਬੀਹਾ ਗੈਂਗ ਨਾਲ ਉਸ ਦੇ ਕਥਿਤ ਸਬੰਧਾਂ ਬਾਰੇ ਪੁੱਛਗਿੱਛ ਕੀਤੀ ਜਾਣੀ ਹੈ, ਜੋ ਬਿਸ਼ਨੋਈ ਗੈਂਗ ਦਾ ਕੱਟੜ ਵਿਰੋਧੀ ਸੀ।

 

ਨਵੀਂ ਦਿੱਲੀ : ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਮੰਗਲਵਾਰ ਨੂੰ ਪ੍ਰਸਿੱਧ ਪੰਜਾਬੀ ਪਲੇਬੈਕ ਗਾਇਕਾ ਅਫਸਾਨਾ ਖਾਨ ਨੂੰ ਸੰਮਨ ਭੇਜ ਕੇ ਪੁੱਛਗਿੱਛ ਲਈ ਤਲਬ ਕੀਤਾ ਹੈ ਜੋ ਕਿ ਮ੍ਰਿਤਕ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਫ਼ੀ ਕਰੀਬ ਹੈ। ਏਜੰਸੀ ਦੇ ਸੂਤਰਾਂ ਮੁਤਾਬਕ ਅਫ਼ਸਾਨਾ ਖਾਨ ਤੋਂ ਬੰਬੀਹਾ ਗੈਂਗ ਨਾਲ ਉਸ ਦੇ ਕਥਿਤ ਸਬੰਧਾਂ ਬਾਰੇ ਪੁੱਛਗਿੱਛ ਕੀਤੀ ਜਾਣੀ ਹੈ, ਜੋ ਬਿਸ਼ਨੋਈ ਗੈਂਗ ਦਾ ਕੱਟੜ ਵਿਰੋਧੀ ਸੀ।

ਬਿਸ਼ਨੋਈ ਗੈਂਗ 'ਤੇ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ ਕਿਉਂਕਿ ਉਨ੍ਹਾਂ ਨੂੰ ਸ਼ੱਕ ਸੀ ਕਿ ਉਹ ਬੰਬੀਹਾ ਗੈਂਗ ਦੇ ਨੇੜੇ ਸੀ। ਅਫ਼ਸਾਨਾ ਖਾਨ ਖਿਲਾਫ਼ ਕੀਤੀ ਜਾ ਰਹੀ ਜਾਂਚ NIA ਦੁਆਰਾ ਸੰਗਠਿਤ ਅਪਰਾਧ ਅਤੇ ਗੈਂਗਸਟਰਾਂ ਦੇ ਖਿਲਾਫ ਸ਼ੁਰੂ ਕੀਤੀ ਜਾ ਰਹੀ ਇੱਕ ਵੱਡੀ ਅਤੇ ਸਖਤ ਕਾਰਵਾਈ ਦਾ ਹਿੱਸਾ ਹੈ। ਐਨਆਈਏ ਨੇ ਬਿਸ਼ਨੋਈ, ਬੰਬੀਹਾ ਅਤੇ ਰਿੰਦਾ ਗੈਂਗ ਦੇ ਮੈਂਬਰਾਂ ਸਮੇਤ ਕਈ ਲੋੜੀਂਦੇ ਗੈਂਗਸਟਰਾਂ ਵਿਰੁੱਧ ਛੇ ਤੋਂ ਵੱਧ ਕੇਸ ਦਰਜ ਕੀਤੇ ਹਨ ਅਤੇ ਉਨ੍ਹਾਂ ਦੇ ਸਬੰਧ ਵਿਚ ਦੇਸ਼ ਭਰ ਵਿਚ ਕਈ ਥਾਵਾਂ 'ਤੇ ਛਾਪੇਮਾਰੀ ਵੀ ਕੀਤੀ ਗਈ ਹੈ। ਇਸ ਏਜੰਸੀ ਨੇ ਪਿਛਲੇ ਹਫ਼ਤੇ ਚਾਰ ਰਾਜਾਂ ਵਿਚ ਸਥਿਤ 52 ਤੋਂ ਵੱਧ ਥਾਵਾਂ ਦੀ ਖੋਜ ਕੀਤੀ ਸੀ। ਇਸ ਤੋਂ ਪਹਿਲਾਂ 12 ਸਤੰਬਰ ਨੂੰ ਵੀ NIA ਨੇ 50 ਥਾਵਾਂ 'ਤੇ ਛਾਪੇਮਾਰੀ ਕੀਤੀ ਸੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement