Himanshi Khurana News: ਅਦਾਕਾਰਾ ਹਿਮਾਂਸ਼ੀ ਖੁਰਾਣਾ ਦੇ ਪਿਤਾ ਗ੍ਰਿਫਤਾਰ, ਲੋਕ ਸਭਾ ਚੋਣਾਂ ਦੌਰਾਨ ਤਹਿਸੀਲਦਾਰ ਨਾਲ ਕੀਤਾ ਸੀ ਦੁਰਵਿਵਹਾਰ
Published : Nov 25, 2024, 1:03 pm IST
Updated : Nov 25, 2024, 1:03 pm IST
SHARE ARTICLE
Himanshi Khurana Father News in punjabi
Himanshi Khurana Father News in punjabi

Himanshi Khurana News: ਅਦਾਲਤ ਨੇ 14 ਦਿਨਾਂ ਲਈ ਨਿਆਇਕ ਹਿਰਾਸਤ 'ਚ ਭੇਜਿਆ

 

ਫਿਲੌਰ ਦੀ ਅਦਾਲਤ ਨੇ ਮਾਡਲ ਤੋਂ ਪੰਜਾਬੀ ਅਦਾਕਾਰਾ ਬਣੀ ਹਿਮਾਂਸ਼ੀ ਖੁਰਾਣਾ ਦੇ ਪਿਤਾ ਕੁਲਦੀਪ ਖੁਰਾਣਾ ਨੂੰ 14 ਦਿਨਾਂ ਲਈ ਜੇਲ ਭੇਜ ਦਿੱਤਾ ਹੈ। ਕੁਲਦੀਪ ਖੁਰਾਣਾ ਖ਼ਿਲਾਫ਼ ਪੰਜ ਮਹੀਨੇ ਪਹਿਲਾਂ ਗੁਰਾਇਆ ਵਿੱਚ ਐਮਪੀ ਚੋਣਾਂ ਦੌਰਾਨ ਡਿਊਟੀ ’ਤੇ ਤਾਇਨਾਤ ਨਾਇਬ ਤਹਿਸੀਲਦਾਰ ਨਾਲ ਕੁੱਟਮਾਰ ਕਰਨ ਅਤੇ ਦੁਰਵਿਵਹਾਰ ਕਰਨ ਦਾ ਕੇਸ ਦਰਜ ਕੀਤਾ ਗਿਆ ਸੀ।

ਜਿਸ ਤਹਿਤ ਉਸ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਜੇਲ ਭੇਜਣ ਦਾ ਫੈਸਲਾ ਸੁਣਾਇਆ। ਗੁਰਾਇਆ ਥਾਣੇ ਦੇ ਐਸਐਚਓ ਪਲਵਿੰਦਰ ਸਿੰਘ ਨੇ ਮਾਮਲੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਡਿਊਟੀ ਵਿਚ ਵਿਘਨ ਪਾਉਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ।

ਐਸਐਚਓ ਹਰਪ੍ਰੀਤ ਸਿੰਘ ਨੇ ਦੱਸਿਆ- ਨਾਇਬ ਤਹਿਸੀਲਦਾਰ ਜਗਪਾਲ ਸਿੰਘ ਨੇ 5 ਮਹੀਨੇ ਪਹਿਲਾਂ ਸ਼ਿਕਾਇਤ ਦਰਜ ਕਰਵਾਈ ਸੀ। ਜਦੋਂ ਉਹ ਆਪਣੀ ਡਿਊਟੀ ਲਈ ਦਫ਼ਤਰ ਤੋਂ ਜਾ ਰਿਹਾ ਸੀ ਤਾਂ ਦੂਜੇ ਪਾਸਿਓਂ ਕੁਲਦੀਪ ਖੁਰਾਣਾ ਆ ਗਿਆ ਅਤੇ ਗਾਲ੍ਹਾਂ ਕੱਢਣ ਲੱਗ ਪਿਆ। ਇਸ ਦੌਰਾਨ ਉਸ ਦੇ ਨਾਲ ਮੌਜੂਦ ਇੱਕ ਮੁਲਾਜ਼ਮ ਨੇ ਇਸ ਸਾਰੀ ਘਟਨਾ ਦੀ ਵੀਡੀਓ ਬਣਾ ਲਈ। ਉਕਤ ਵੀਡੀਓ ਦੇ ਆਧਾਰ 'ਤੇ ਪੁਲਿਸ ਨੇ ਕੁਲਦੀਪ ਖੁਰਾਣਾ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਮਾਮਲਾ ਦਰਜ ਹੋਣ ਤੋਂ ਬਾਅਦ ਤੋਂ ਹੀ ਪੁਲਿਸ ਹਿਮਾਂਸ਼ੀ ਖੁਰਾਣਾ ਦੇ ਪਿਤਾ ਕੁਲਦੀਪ ਖੁਰਾਣਾ ਦੀ ਭਾਲ ਕਰ ਰਹੀ ਸੀ। ਇਸ ਸਬੰਧੀ ਲੁਧਿਆਣਾ ਵਿਚ ਪੁਲਿਸ ਵੱਲੋਂ ਕਈ ਛਾਪੇ ਮਾਰੇ ਗਏ ਪਰ ਕੁਝ ਨਹੀਂ ਹੋਇਆ। ਕੱਲ੍ਹ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਮੁਲਜ਼ਮ ਆਪਣੇ ਘਰ ਆਇਆ ਹੋਇਆ ਹੈ।
ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਛਾਪਾ ਮਾਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਜਿਸ ਤੋਂ ਬਾਅਦ ਕੁਲਦੀਪ ਖੁਰਾਣਾ ਨੂੰ ਫਿਲੌਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਖੁਰਾਣਾ ਨੂੰ ਜੇਲ ਭੇਜ ਦਿੱਤਾ। ਖੁਰਾਣਾ ਨੂੰ ਪੁਲਿਸ ਨੇ ਕਪੂਰਥਲਾ ਜੇਲ ਵਿਚ ਰੱਖਿਆ ਹੋਇਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement