ਗਾਇਕ ਪਰਮੀਸ਼ ਵਰਮਾ ਨੂੰ ਮਿਲੀ ਧਮਕੀ

By : JAGDISH

Published : Feb 26, 2026, 10:33 am IST
Updated : Feb 26, 2026, 10:33 am IST
SHARE ARTICLE
Singer Parmish Verma receives threat
Singer Parmish Verma receives threat

ਵਿਦੇਸ਼ੀ ਨੰਬਰ ਤੋਂ ਕਾਲ ਕਰਕੇ 10 ਕਰੋੜ ਰੁਪਏ ਦੀ ਮੰਗੀ ਫ਼ਿਰੌਤੀ

ਲੁਧਿਆਣਾ  : ਪੰਜਾਬੀ ਗਾਇਕਾਂ ਤੇ ਕਾਰੋਬਾਰੀਆਂ ਨੂੰ ਗੈਂਗਸਟਰਾਂ ਵੱਲੋਂ ਮਿਲ ਰਹੀਆਂ ਧਮਕੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ। ਹੁਣ ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਦੇ ਸਾਥੀ ਕਾਰੋਬਾਰੀ ਨੂੰ ਵਿਦੇਸ਼ੀ ਨੰਬਰ ਤੋਂ ਧਮਕੀ ਭਰੀ ਕਾਲ ਆਈ ਹੈ । ਵਿਦੇਸ਼ੀ ਨੰਬਰ ਤੋਂ ਕਾਲ ਕਰਨ ਵਾਲੇ ਵਿਅਕਤੀ ਨੇ ਖੁਦ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੈਰੀ ਬਾਕਸਰ ਦੱਸ ਕੇ ਧਮਕਾਇਆ ਅਤੇ 10 ਕਰੋੜ ਰੁਪਏ ਦੀ ਫਿਰੌਤੀ ਮੰਗੀ।

ਉਸ ਨੇ ਪੰਜਾਬੀ ਗਾਇਕ ਪਰਮੀਸ਼ ਵਰਮਾ ਦੇ ਸਾਥੀ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਦੀ ਮੰਗ ਪੂਰੀ ਨਾ ਕੀਤੀ ਗਈ ਤਾਂ ਪਰਮੀਸ਼ ਵਰਮਾ ਸਮੇਤ ਉਸ ਦੇ ਸਾਥੀ ਅਤੇ ਪਰਿਵਾਰ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ। ਇਸ ਮਾਮਲੇ ਵਿੱਚ ਲੁਧਿਆਣਾ ਦੇ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਹਰਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਹੈਰੀ ਬਾਕਸਰ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕਰ ਲਿਆ ਗਿਆ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement