ਉੱਚਾ ਪਿੰਡ ਫਿਲਮ ਦੀ ਕਮਾਈ ਦਾ 5% ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਦਾਨ ਕਰਨਗੇ ਫਿਲਮ ਨਿਰਮਾਤਾ
Published : Aug 26, 2021, 1:56 pm IST
Updated : Aug 26, 2021, 1:56 pm IST
SHARE ARTICLE
Ucha Pind
Ucha Pind

ਅਸੀਂ ਆਪਣੇ ਕਿਸਾਨਾਂ ਦੇ ਕਾਰਨ ਹੀ ਜਿਊਂਦੇ ਹਾਂ। ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾਣਾ ਚਾਹੀਦਾ।

ਚੰਡੀਗੜ੍ਹ - 3 ਸਤੰਬਰ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫਿਲਮ ਉੱਚਾ ਪਿੰਡ ਦੇ ਨਿਰਮਾਤਾ ਸਨੀ ਢਿੱਲੋ ਅਤੇ ਹਰਦੀਪ ਸਿੰਘ ਡਿੰਪੀ ਢਿੱਲੋ ਫਿਲਮ ਤੋਂ ਹੋਣ ਵਾਲੀ ਸਾਰੀ ਕਮਾਈ ਦਾ 5% ਪੂਰੇ ਭਾਰਤ ਵਿਚ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਵਿਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਦਾਨ ਕਰਨਗੇ। ਨਿਰਮਾਤਾਵਾਂ ਦਾ ਕਹਿਣਾ ਹੈ ਕਿ  "ਅਸੀਂ ਆਪਣੇ ਕਿਸਾਨਾਂ ਦੇ ਕਾਰਨ ਹੀ ਜਿਊਂਦੇ ਹਾਂ।

Photo

ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾਣਾ ਚਾਹੀਦਾ। ਇਸ ਲਈ, ਅਸੀਂ ਨਿਊ ਦੀਪ ਇੰਟਰਟੇਨਮੈਂਟ ਅਤੇ 2 ਆਰਆਰ ਪ੍ਰੋਡਕਸ਼ਨਸੇਵ ਵਿਖੇ ਉਚਾ ਪਿੰਡ ਫਿਲਮ ਤੋਂ ਹੋਣ ਵਾਲੀ ਪੂਰੀ ਕਮਾਈ ਦਾ  5% ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਦਾਨ ਕਰਨ ਦਾ ਫੈਸਲਾ ਕੀਤਾ ਹੈ। ਜਿਨ੍ਹਾਂ ਨੇ ਆਪਣੀ ਜ਼ਮੀਨ ਅਤੇ ਸਮੁੱਚੇ ਖੇਤੀਬਾੜੀ ਭਾਈਚਾਰੇ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ”

Photo

ਉੱਚਾ ਪੰਡ ਇੱਕ ਰੋਮਾਂਟਿਕ ਐਕਸ਼ਨ ਫਿਲਮ ਹੈ ਜਿਸ ਵਿਚ ਨਵਦੀਪ ਕਲੇਰ ਅਤੇ ਪੂਨਮ ਸੂਦ ਮੁੱਖ ਭੂਮਿਕਾਵਾਂ ਵਿਚ ਹਨ। ਹਰਜੀਤ ਰਿੱਕੀ ਦੁਆਰਾ ਬਣਾਈ ਗਈ ਇਸ ਫਿਲਮ ਵਿਚ ਸਰਦਾਰ ਸੋਹੀ, ਮੁਕੁਲ ਦੇਵ, ਰਾਹੁਲ ਜੰਗਰਾਲ, ਹੌਬੀ ਧਾਲੀਵਾਲ ਅਤੇ ਹੋਰ ਵੀ ਕਈ ਮਸ਼ਹੂਰ ਚਿਹਰੇ ਹਨ। ਦੇਸ਼ ਦੇ ਬਹੁਤੇ ਹਿੱਸਿਆਂ ਵਿਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਨਾਲ ਇਹ ਦੇਖ ਕੇ ਬਹੁਤ ਖੁਸ਼ੀ ਹੁੰਦੀ ਹੈ ਕਿ ਫਿਲਮ ਭਾਈਚਾਰਾ ਵੀ ਕਿਸਾਨ ਅੰਦੋਲਨ ਵਿਚ ਆਪਣਾ ਯੋਗਦਾਨ ਪਾ ਰਿਹਾ ਹੈ।

Photo

ਹਰਦੀਪ ਸਿੰਘ ਡਿੰਪੀ ਢਿੱਲੋ ਅਤੇ ਸੰਨੀ ਢਿੱਲੋ ਹੋਰ ਵੀ ਬਹੁਤ ਸਾਰੇ ਲੋਕਾਂ ਨੂੰ ਪ੍ਰੇਰਿਤ ਕਰਨਗੇ ਅਤੇ ਉਹ ਉਹਨਾਂ ਕੁਰਬਾਨੀਆਂ ਬਾਰੇ ਜਾਗਰੂਕਤਾ ਪੈਦਾ ਕਰਨਗੇ ਜੋ ਸਾਡੇ ਕਿਸਾਨ ਆਪਣੀ ਜ਼ਮੀਨ ਦੇ ਸਨਮਾਨ ਲਈ ਕਰ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement