ਸਿੱਧੂ ਮੂਸੇਵਾਲੇ ਨੇ ਅਕਾਲ ਤਖ਼ਤ ਸਾਹਿਬ ਤੋਂ ਮੰਗੀ ਮੁਆਫ਼ੀ 
Published : Sep 26, 2019, 11:51 am IST
Updated : Apr 10, 2020, 7:34 am IST
SHARE ARTICLE
Sidhu Musewala apologizes to Akal Takht Sahib
Sidhu Musewala apologizes to Akal Takht Sahib

ਹੁਣ ਦੇਖਣ ਇਹ ਹੋਵੇਗਾ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਉਸ ਨੂੰ ਮੁਆਫ਼ੀ ਮਿਲਦੀ ਹੈ ਕਿ ਨਹੀਂ। 

ਆਏ ਦਿਨ ਪੰਜਾਬੀ ਗਾਇਕ ਆਪਣੇ ਕਾਰਨਾਮਿਆਂ ਕਰ ਕੇ ਸੁਰਖੀਆਂ ਵਿਚ ਰਹਿੰਦੇ ਹਨ। ਇਹਨਾਂ ਗਾਇਕਾਂ ਵਿਚੋਂ ਸਿੱਧੂ ਮੂਸੇਵਾਲਾ ਵੀ ਆਪਣੇ ਇਕ ਗਾਣੇ ਕਾਰਨ ਸੁਰਖੀਆਂ ਵਿਚ ਆਇਆ ਹੋਇਆ ਹੈ ਅਤੇ ਉਸ ਦੇ ਇਸ ਗਾਣੇ ਨੂੰ ਲੈ ਕੇ ਵੱਖ-ਵੱਖ ਲੋਕਾਂ ਵੱਲੋਂ ਅਤੇ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ ਹੈ। ਸਿੱਧੂ ਮੂਸੇਵਾਲੇ ਨੇ ਆਪਣੇ ਗਾਣੇ ਵਿਚ ਮਾਈ ਭਾਗੋ 'ਤੇ ਟਿੱਪਣੀ ਕੀਤੀ ਸੀ।

ਇਸ ਤੋਂ ਬਾਅਦ ਉਸ ਨੇ ਇੰਸਟਾਗ੍ਰਾਮ ‘ਤੇ ਲਾਈਵ ਹੋ ਆਪਣੇ ਗਾਣੇ ‘ਚ ਮਾਈ ਭਾਗੋ ਦਾ ਨਾਂ ਲੈਣ ‘ਤੇ ਸਫਾਈ ਪੇਸ਼ ਕੀਤੀ ਤੇ ਨਾਲ ਹੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਕਰਕੇ ਫੈਨਜ਼ ਤੋਂ ਮੁਆਫੀ ਵੀ ਮੰਗੀ। ਫਿਰ ਉਸ ਨੇ ਇਟਲੀ ਤੋਂ ਇੱਕ ਹੋਰ ਵੀਡੀਓ ਜਾਰੀ ਕਰਕੇ ਕਿਹਾ ਸੀ ਕਿ ਉਸ ਨੇ ਪਹਿਲਾਂ ਹੀ ਮੁਆਫੀ ਮੰਗ ਲਈ ਹੈ ਪਰ ਹੁਣ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਜਾ ਕੇ ਵੀ ਮੁਆਫੀ ਮੰਗਣ ਲਈ ਤਿਆਰ ਹੈ ਅਤੇ ਹੁਣ ਉਸ ਨੇ ਮੁਆਫ਼ੀ ਮੰਗ ਲਈ ਹੈ।

ਉਸਨੇ ਆਪਣੇ ਮਾਫ਼ੀ ਨਾਮੇ ਵਿਚ ਲਿਖਿਆ ਹੈ ਕਿ ਮੈਂ ਨਿਮਾਣਾ ਸੇਵਕ ਸ਼ੁਭਦੀਪ ਸਿੰਘ ਸਿੱਧੂ (ਸਿੱਧੂ ਮੂਸੇ ਵਾਲਾ) ਪੁੱਤਰ ਸ. ਬਲਕੌਰ ਸਿੰਘ ਪਿੰਡ ਮੂਸਾ ਜ਼ਿਲਾ ਮਾਨਸਾ ਨਿਮਰਤਾ ਸਹਿਤ ਬੇਨਤੀ ਕਰਦਾ ਹਾਂ ਕਿ ਮੇਰੇ ਵਲੋਂ ਪਿਛਲੇ ਦਿਨੀਂ ਇਕ ਗੀਤ ਗਾਇਆ ਗਿਆ ਸੀ, ਜਿਸ 'ਚ ਸਿੱਖ ਪੰਥ ਦੀ ਮਹਾਨ ਸ਼ਖਸੀਅਤ ਮਾਈ ਭਾਗੋ ਜੀ ਦਾ ਜ਼ਿਕਰ ਕੀਤਾ ਗਿਆ ਸੀ। ਮੈਨੂੰ ਨਹੀਂ ਪਤਾ ਸੀ ਕਿ ਉਨ੍ਹਾਂ ਦੇ ਜ਼ਿਕਰ ਨਾਲ ਸਾਡੀ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੇਗੀ। ਮੈਂ ਗੁਰੂ ਦਾ ਨਿਮਾਣਾ ਸੇਵਕ ਹਾਂ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ 'ਚ ਅਥਾਂਹ ਵਿਸ਼ਵਾਸ ਰੱਖਦਾ ਹਾਂ।

ਮੇਰੇ ਵਲੋਂ ਅਣਜਾਣੇ 'ਚ ਹੋਈ ਇਸ ਭੁੱਲ ਲਈ ਮੈਂ ਸਿਰ ਝੁਕਾ ਕੇ ਮੁਆਫੀ ਮੰਗਦਾ ਹਾਂ ਤੇ ਇਸ ਗੱਲ ਦਾ ਵਿਸ਼ਵਾਸ ਦਿਵਾਉਂਦਾ ਹਾਂ ਕਿ ਅੱਗੇ ਤੋਂ ਅਜਿਹੀ ਗਲਤੀ ਨਹੀਂ ਹੋਵੇਗੀ। ਮੈਨੂੰ ਤੁਸੀਂ ਜਦੋਂ ਵੀ ਹੁਕਮ ਕਰੋਗੇ ਮੈਂ ਆਪ ਜੀ ਸਨਮੁੱਖ ਹਾਜ਼ਰ ਹੋ ਜਾਵਾਂਗਾ। ਇਸ ਗਲਤੀ ਲਈ ਮੇਰੇ ਲਈ ਜੋ ਵੀ ਸਜ਼ਾ ਸੁਣਾਈ ਜਾਵੇਗੀ, ਮੈਂ ਨਿਮਾਣਾ ਸਿੱਖ ਖਿੜੇ ਮੱਥੇ ਪ੍ਰਵਾਨ ਕਰਾਂਗਾ। ਮੈਂ ਨਵੰਬਰ ਮਹੀਨੇ ਦੇ ਆਖਰੀ ਹਫਤੇ 'ਚ ਪੰਜਾਬ ਆ ਕੇ ਆਪਣੇ ਪਰਿਵਾਰ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋ ਜਾਵਾਂਗਾ। ਮੈਂ ਉਮੀਦ ਕਰਦਾ ਹਾਂ ਕਿ ਤੁਸੀਂ ਮੈਨੂੰ ਇਸ ਗਲਤੀ ਲਈ ਮੁਆਫ਼ ਕਰੋਗੇ।  ਹੁਣ ਦੇਖਣ ਇਹ ਹੋਵੇਗਾ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਉਸ ਨੂੰ ਮੁਆਫ਼ੀ ਮਿਲਦੀ ਹੈ ਕਿ ਨਹੀਂ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement