ਫ਼ਿਲਮ 'ਪਦਮਾਵਤ' 'ਤੇ ਪਾਬੰਦੀ ਹਟੀ
Published : Jan 18, 2018, 11:53 pm IST
Updated : Jan 18, 2018, 6:23 pm IST
SHARE ARTICLE

ਨਵੀਂ ਦਿੱਲੀ, 18 ਜਨਵਰੀ : ਸੁਪਰੀਮ ਕੋਰਟ ਨੇ ਵਿਵਾਦਤ ਫ਼ਿਲਮ ਪਦਮਾਵਤ ਦੀ 25 ਜਨਵਰੀ ਨੂੰ ਦੇਸ਼ ਭਰ ਵਿਚ ਰਿਲੀਜ਼ ਦਾ ਰਸਤਾ ਸਾਫ਼ ਕਰ ਦਿਤਾ ਹੈ। ਅਦਾਲਤ ਨੇ ਰਾਜਸਥਾਨ ਅਤੇ ਗੁਜਰਾਤ ਵਿਚ ਫ਼ਿਲਮ ਦੇ ਪ੍ਰਦਰਸ਼ਨ 'ਤੇ ਲਾਈ ਗਈ ਰੋਕ ਹਟਾ ਦਿਤੀ ਹੈ।ਮੁੱਖ ਜੱਜ ਦੀਪਕ ਮਿਸ਼ਰਾ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਕਿਸੇ ਵੀ ਹੋਰ ਰਾਜ ਵਿਚ ਫ਼ਿਲਮ ਦੇ ਪ੍ਰਦਰਸ਼ਨ 'ਤੇ ਰੋਕ ਲਾਉਣ ਵਾਲਾ ਹੁਕਮ ਜਾਰੀ ਕਰਨ 'ਤੇ ਵੀ ਰੋਕ ਲਾ ਦਿਤੀ। ਜੱਜਾਂ ਨੇ ਕਿਹਾ ਕਿ ਕਾਨੂੰਨ ਵਿਵਸਥਾ ਕਾਇਮ ਰਖਣਾ ਰਾਜਾਂ ਦੀ ਜ਼ਿੰਮੇਵਾਰੀ ਹੈ। ਅਦਾਲਤ ਨੇ ਕਿਹਾ, 'ਅਸੀਂ ਨਿਰਦੇਸ਼ ਦਿੰਦੇ ਹਾਂ ਕਿ ਜਾਰੀ ਕੀਤੇ ਗਏ ਨੋਟੀਫ਼ੀਕੇਸ਼ਨਾਂ ਦੇ ਲਾਗੂ ਹੋਣ 'ਤੇ ਰੋਕ ਰਹੇਗੀ।' ਮੁੱਖ ਜੱਜ ਨੇ ਕਿਹਾ,' ਜਦ ਫ਼ਿਲਮ ਨੂੰ ਇਸ ਤਰ੍ਹਾਂ ਰੋਕਿਆ ਜਾਂਦਾ ਹੈ ਤਾਂ ਮੇਰੀ ਸੰਵਿਧਾਨਕ ਸੂਝ-ਬੂਝ ਮੈਨੂੰ ਟੋਕਦੀ ਹੈ।' ਉਨ੍ਹਾਂ ਇਹ ਵੀ ਕਿਹਾ ਕਿ ਜਦ ਫ਼ਿਲਮ ਬੈਂਡਿਟ ਕਵੀਨ ਰਿਲੀਜ਼ ਹੋ ਸਕਦੀ ਹੈ ਤਾਂ ਇਹ ਫ਼ਿਲਮ ਕਿਉਂ ਨਹੀਂ? ਫ਼ਿਲਮਕਾਰਾਂ ਦੇ ਵਕੀਲਾਂ ਨੇ ਕਿਹਾ ਕਿ ਰਾਜਾਂ ਕੋਲ ਫ਼ਿਲਮ ਉਤੇ ਰੋਕ ਲਾਉਣ ਲਈ  ਨੋਟੀਫ਼ੀਕੇਸਨ ਜਾਰੀ ਕਰਨ ਦਾ ਕੋਈ ਅਧਿਕਾਰ ਨਹੀਂ ਹੈ ਕਿਉਂਕਿ ਕੇਂਦਰੀ ਫ਼ਿਲਮ ਬੋਰਡ ਨੇ ਫ਼ਿਲਮ ਦੀ ਰੀਲੀਜ਼ ਲਈ ਸਰਟੀਫ਼ੀਕੇਟ ਜਾਰੀ ਕਰ ਦਿਤਾ ਹੈ।


 ਮਾਮਲੇ ਦੀ ਅਗਲੀ ਸੁਣਵਾਈ ਮਾਰਚ ਵਿਚ ਹੋਵੇਗੀ। ਗੁਜਰਾਤ, ਰਾਜਸਥਾਨ, ਹਰਿਆਣਾ ਅਤੇ ਮੱਧ ਪ੍ਰਦੇਸ਼ ਦੁਆਰਾ ਫ਼ਿਲਮ ਦੇ ਪ੍ਰਦਰਸ਼ਨ 'ਤੇ ਰੋਕ ਲਾਉਣ ਵਾਲੇ ਹੁਕਮਾਂ ਦੇ ਵਿਰੋਧ ਵਿਚ ਫ਼ਿਲਮਕਾਰਾਂ ਨੇ ਸੁਪਰੀਮ ਕੋਰਟ 'ਚ ਪਹੁੰਚ ਕੀਤੀ ਸੀ। ਰਾਜਸਥਾਨ ਦੇ ਗ੍ਰਹਿ ਮੰਤਰੀ ਗੁਲਾਬ ਚੰਦ ਕਟਾਰੀਆਂ ਨੇ ਕਿਹਾ ਕਿ ਉਹ ਫ਼ਿਲਮ ਉਪਰੋਂ ਪਾਬੰਦੀ ਹਟਾਏ ਜਾਣ ਦੇ ਫ਼ੈਸਲੇ ਦਾ ਅਧਿਐਨ ਕਰਨਗੇ ਅਤੇ ਮਾਹਰਾਂ ਦੀ ਰਾÂ ਲੈ ਕੇ ਕੋਈ ਕਦਮ ਚੁਕਣਗੇ। ਰਿਲੀਜ਼ ਤੋਂ ਪਹਿਲਾਂ ਹੀ ਰਾਜਸਥਾਨ, ਹਰਿਆਣਾ, ਮੱਧ ਪ੍ਰਦੇਸ਼, ਗੁਜਰਾਤ ਆਦਿ ਵਿਚ ਫ਼ਿਲਮ 'ਤੇ ਪਾਬੰਦੀ ਲਾ ਦਿਤੀ ਗਈ ਸੀ। ਉਧਰ, ਫ਼ਿਲਮ ਦਾ ਵਿਰੋਧ ਕਰਨ ਵਾਲੀ ਕਰਨੀ ਸੈਨਾ ਨੇ ਕਿਹਾ ਹੈ ਕਿ ਉਹ ਵਿਰੋਧ ਜਾਰੀ ਰਖਣਗੇ ਤੇ ਸਿਨੇਮਾਘਰਾਂ ਨੂੰ ਅੱਗ ਲਾ ਦੇਣਗੇ। (ਏਜੰਸੀ)

SHARE ARTICLE
Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement