ਕਪਿਲ ਸ਼ਰਮਾ ਸ਼ੋਅ ਬੰਦ ਹੋਣ ਕਾਰਨ ਹਾਈ ਕੋਰਟ ਵਲੋਂ ਨਵਜੋਤ ਸਿੱਧੂ ਵਿਰੁਧ ਦਾਇਰ ਪਟੀਸ਼ਨ ਦਾ ਵੀ ਨਿਪਟਾਰਾ
Published : Oct 10, 2017, 10:39 pm IST
Updated : Oct 10, 2017, 5:09 pm IST
SHARE ARTICLE

ਚੰਡੀਗੜ੍ਹ, 10 ਅਕਤੂਬਰ (ਨੀਲ ਭਲਿੰਦਰ ਸਿੰਘ):  ਸਾਬਕਾ ਕ੍ਰਿਕਟਰ ਅਤੇ ਪੰਜਾਬ  ਦੇ ਕੈਬਨਿਟ  ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਉਨ੍ਹਾਂ ਦੇ ਕਾਮੇਡੀ ਸ਼ੋਅ 'ਚ ਹਿੱਸਾ ਲੈਣ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕੋਲੋਂ ਰਾਹਤ ਮਿਲ ਗਈ ਹੈ। ਹਾਈ ਕੋਰਟ ਨੇ ਉਨ੍ਹਾਂ ਵਿਰੁਧ ਇਸ ਮੁੱਦੇ 'ਤੇ ਦਾਇਰ ਜਨਹਿਤ ਪਟੀਸ਼ਨ ਨੂੰ ਆਧਾਰਹੀਣ ਕਰਾਰ ਦੇ ਦਿਤਾ ਹੈ। 


ਅੱਜ ਇਸ ਤੋਂ ਪਹਿਲਾਂ ਬੈਂਚ ਨੂੰ ਦਸਿਆ ਗਿਆ ਕਿ ਸਿੱਧੂ ਦੀ ਬਤੌਰ ਜੱਜ ਸ਼ਮੂਲੀਅਤ ਵਾਲਾ 'ਦਾ ਕਪਿਲ ਸ਼ਰਮਾ ਸ਼ੋਅ' ਹੁਣ ਬੰਦ ਹੋ ਚੁੱਕਾ ਹੈ ਅਤੇ ਹੁਣ ਸਿੱਧੂ ਉਸ ਵਿਚ ਹਿੱਸਾ ਨਹੀਂ ਲੈ ਰਹੇ ਤਾਂ ਇਸ ਪਟੀਸ਼ਨ ਦਾ ਕੋਈ ਮਤਲਬ ਨਹੀਂ  ਹੈ। ਮਾਮਲੇ ਵਿਚ ਪਟੀਸ਼ਨਰ ਐਡਵੋਕੇਟ ਹਰੀ ਚੰਦ ਅਰੋੜਾ ਨੇ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਇਰ ਕਰ ਕੇ ਕਿਹਾ ਸੀ ਕਿ ਸਿੱਧੂ ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ  ਹਨ। ਉਨ੍ਹਾਂ ਦੇ ਮੰਤਰੀ  ਰਹਿੰਦੇ ਹੋਏ ਕਪਿਲ ਸ਼ਰਮਾ ਦੇ ਕਾਮੇਡੀ ਸ਼ੋਅ ਵਿਚ ਸ਼ਾਮਲ ਹੋਣਾ ਠੀਕ ਨਹੀਂ ਹੈ ਤੇ ਇਹ ਇਕ ਤਰ੍ਹਾਂ ਨਾਲ ਹਿਤਾਂ ਦੇ ਟਕਰਾਅ ਦਾ ਵੀ ਮਾਮਲਾ ਹੈ।

SHARE ARTICLE
Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement