Fact Check: ਕੱਚੇ ਅਧਿਆਪਕਾਂ 'ਤੇ ਹੋਈ ਲਾਠੀਚਾਰਜ ਦਾ ਇਹ ਵੀਡੀਓ ਅਧਿਆਪਕ ਦਿਵਸ ਦਾ ਨਹੀਂ ਹੈ
Published : Sep 11, 2023, 5:49 pm IST
Updated : Sep 11, 2023, 5:49 pm IST
SHARE ARTICLE
Fact Check Old video of clash between unregular teachers and police in punjab viral with misleading claim
Fact Check Old video of clash between unregular teachers and police in punjab viral with misleading claim

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ 5 ਸਿਤੰਬਰ ਯਾਨੀ ਅਧਿਆਪਕ ਦਿਵਸ ਦਾ ਨਹੀਂ ਹੈ।

RSFC (Team Mohali)- ਸੋਸ਼ਲ ਮੀਡਿਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਪੁਲਿਸ ਮੁਲਾਜ਼ਮਾਂ ਵੱਲੋਂ ਅਧਿਆਪਕਾਂ ਦੀ ਕਥਿਤ ਤੌਰ 'ਤੇ ਕੁੱਟਮਾਰ ਕੀਤੀ ਜਾ ਰਹੀ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਵਿਚ ਪੰਜਾਬ ਦੇ ਅਧਿਆਪਕ ਹਨ ਅਤੇ ਅਧਿਆਪਕ ਦਿਵਸ ਦੇ ਮੌਕੇ ਅਧਿਆਪਕਾਂ ਨਾਲ ਕੁੱਟਮਾਰ ਕੀਤੀ ਗਈ।

ਟਵਿੱਟਰ ਅਕਾਊਂਟ "HARMILAP GREWAL" ਨੇ ਵਾਇਰਲ ਵੀਡੀਓ ਨੂੰ ਸਾਂਝਾ ਕਰਦਿਆਂ ਲਿਖਿਆ, "Punjab mein shikshak divas aise manaiya gya.." "ਪੰਜਾਬ ‘ਚ ਅਧਿਆਪਕ ਦਿਵਸ ਇਸ ਤਰ੍ਹਾਂ ਮਨਾਇਆ ਗਿਆ"

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ 5 ਸਿਤੰਬਰ ਯਾਨੀ ਅਧਿਆਪਕ ਦਿਵਸ ਦਾ ਨਹੀਂ ਹੈ।

ਸਪੋਕਸਮੈਨ ਦੀ ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਲੈ ਕੇ ਕੀਵਰਡ ਸਰਚ ਜਰੀਏ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਦੱਸ ਦਈਏ, ਸਾਨੂੰ ਜੁਲਾਈ ਮਹੀਨੇ ਵਿਚ ਪ੍ਰਕਾਸ਼ਿਤ ਮੀਡੀਆ ਰਿਪੋਰਟਾਂ ਮਿਲੀਆਂ। 1 ਜੁਲਾਈ ਨੂੰ ਦ ਟ੍ਰਿਬਿਊਨ ਦੇ ਯੂਟਿਊਬ ਚੈਨਲ ‘ਤੇ ਅਪਲੋਡ ਕੀਤੀ ਗਈ ਵੀਡੀਓ ਵਿਚ ਸਾਨੂੰ ਵਾਇਰਲ ਵੀਡੀਓ 'ਚ ਨਜ਼ਰ ਆ ਰਹੇ ਸਮਾਨ ਲੋਕ ਨਜ਼ਰ ਆਏ।

ਇਸ ਦੇ ਨਾਲ ਹੀ ਨਿਊਜ਼ 18 ਪੰਜਾਬ ਦੁਆਰਾ ਪ੍ਰਕਾਸ਼ਿਤ ਵੀਡੀਓ ਰਿਪੋਰਟ ਵਿਚ ਵੀ ਸਾਨੂੰ ਵਾਇਰਲ ਵੀਡੀਓ 'ਚ ਨਜ਼ਰ ਆ ਰਹੇ ਕਈ ਵਿਅਕਤੀ ਨਜ਼ਰ ਆਏ। ਵੀਡੀਓ ਰਿਪੋਰਟਾਂ ਮੁਤਾਬਕ ਸੰਗਰੂਰ ਦੇ ਪਿੰਡ ਖੁਰਾਣਾ ਦੀ ਪਾਣੀ ਵਾਲੀ ਟੈਂਕੀ ’ਤੇ ਧਰਨਾ ਦੇ ਰਹੇ ਕੱਚੇ ਅਧਿਆਪਕਾਂ ’ਤੇ ਪੁਲਿਸ ਨੇ ਲਾਠੀਚਾਰਜ ਕੀਤਾ। ਰਿਪੋਰਟ ਮੁਤਾਬਕ ਸੈਂਕੜੇ ਕੱਚੇ ਅਧਿਆਪਕ ਸੰਗਰੂਰ ਦੇ ਪਿੰਡ ਖੁਰਾਣਾ ਤੋਂ ਮੁੱਖ ਮੰਤਰੀ ਦੀ ਕੋਠੀ ਵੱਲ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਸਨ। ਕੱਚੇ ਅਧਿਆਪਕਾਂ ਦੇ ਸਮਰਥਨ ‘ਚ ਆਏ ਭਾਰਤੀ ਕਿਸਾਨ ਯੂਨੀਅਨ ਉਗਰਾਹਾ ਦੇ ਆਗੂਆਂ ਉੱਤੇ ਵੀ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ, ਜਿਸ ਤੋਂ ਬਾਅਦ ਇਨ੍ਹਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ ਸੀ। ਪੁਲਿਸ ਦਾ ਕਹਿਣਾ ਸੀ ਕਿ ਉਨ੍ਹਾਂ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤੀਪੁੂਰਵਕ ਰੋਕਣ ਦੀ ਕੋਸ਼ਿਸ਼ ਕੀਤੀ ਗਈ ਸੀ ਤੇ ਇਸ ਦੌਰਾਨ ਉਨ੍ਹਾਂ ਨੇ ਪੁਲਿਸ ਉੱਤੇ ਹਮਲਾ ਕਰ ਦਿੱਤਾ।

ਦੱਸ ਦਈਏ ਨਾਮਵਰ ਮੀਡੀਆ ਅਦਾਰੇ Punjab Tak ਦੀ 5 ਸਿਤੰਬਰ 2023 ਨੂੰ ਪ੍ਰਕਾਸ਼ਿਤ ਰਿਪੋਰਟ ਮੁਤਾਬਕ ਆਪਣੀ ਮੰਗਾ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ ਦੀ ਪੁਲਿਸ ਨਾਲ ਝੜਪ ਹੋਈ ਸੀ। ਹਾਲਾਂਕਿ, ਸੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਸਗੋਂ 2 ਮਹੀਨੇ ਪੁਰਾਣਾ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ 5 ਸਿਤੰਬਰ ਯਾਨੀ ਅਧਿਆਪਕ ਦਿਵਸ ਦਾ ਨਹੀਂ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement