ਜੈਸੀ ਕਰਨੀ ਵੈਸੀ ਭਰਨੀ? ਜਾਣੋ ਇਸ ਵਾਇਰਲ ਵੀਡੀਓ ਦਾ ਅਸਲ ਸੱਚ
Published : Sep 20, 2023, 12:49 pm IST
Updated : Sep 20, 2023, 12:49 pm IST
SHARE ARTICLE
Fact Check Scripted video viral with claim tit for tat
Fact Check Scripted video viral with claim tit for tat

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ ਜਿਸਨੂੰ ਅਸਲ ਘਟਨਾ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਇੱਕ ਵਿਅਕਤੀ ਨੂੰ ਇੱਕ ਕੁੜੀ ਨਾਲ ਬਦਤਮੀਜ਼ੀ ਕਰਦੇ ਵੇਖਿਆ ਜਾ ਸਕਦਾ ਹੈ। ਵੀਡੀਓ ਵਿਚ ਸਾਫ ਦੇਖਿਆ ਜਾ ਸਕਦਾ ਹੈ ਕਿ ਕੁੜੀ ਜਦੋਂ ਵਿਅਕਤੀ ਨੂੰ ਸਿਗਰਟ ਫੁੱਕਣ ਤੋਂ ਰੋਕਦੀ ਹੈ ਤਾਂ ਉਹ ਵਿਅਕਤੀ ਕੁੜੀ ਨਾਲ ਬਦਤਮੀਜ਼ੀ ਕਰਦਾ ਹੈ। ਵੀਡੀਓ ਵਿਚ ਅੱਗੇ ਉਹ ਵਿਅਕਤੀ ਆਪ ਹੀ ਦਿਲ ਦਾ ਦੌਰਾ ਪੈਣ ਕਾਰਨ ਡਿੱਗ ਜਾਂਦਾ ਹੈ। ਇਸ ਵੀਡੀਓ ਨੂੰ ਯੂਜ਼ਰਸ ਅਸਲ ਘਟਨਾ ਦੱਸਕੇ ਵਾਇਰਲ ਕਰ "ਜੈਸੀ ਕਰਨੀ ਵੈਸੀ ਭਰਨੀ" ਟਾਈਟਲ ਦੇ ਕੇ ਵਾਇਰਲ ਕਰ ਰਹੇ ਹਨ।

ਫੇਸਬੁੱਕ ਪੇਜ "ਗਿੱਲ ਹੰਡਿਆਇਆ" ਨੇ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, 'ਜੈਸੀ ਕਰਨੀ ਵੈਸੀ ਭਰਨੀ' 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ ਜਿਸਨੂੰ ਅਸਲ ਘਟਨਾ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

ਸਪੋਕਸਮੈਨ ਦੀ ਪੜਤਾਲ;

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਰਿਵਰਸ ਇਮੇਜ ਸਰਚ ਕੀਤਾ। 

ਵਾਇਰਲ ਵੀਡੀਓ ਸਕ੍ਰਿਪਟਿਡ ਨਾਟਕ ਹੈ

ਸਰਚ ਦੌਰਾਨ ਸਾਨੂੰ ਇਹ ਵੀਡੀਓ 3RD EYE ਨਾਮ ਦੇ ਇਕ YouTube ਚੈਨਲ 'ਤੇ 12 ਸਿਤੰਬਰ 2023 ਨੂੰ ਅਪਲੋਡ ਮਿਲੀ। ਇਥੇ ਮੌਜੂਦ ਜਾਣਕਾਰੀ ਅਨੁਸਾਰ ਇਹ ਵੀਡੀਓ ਜਾਗਰੂਕਤਾ ਲਈ ਬਣਾਈ ਗਈ ਹੈ। 

ਦੱਸ ਦਈਏ ਕਿ ਇਸ ਚੈਨਲ 'ਤੇ ਅਜਿਹੀਆਂ ਕਈ ਹੋਰ ਸਕ੍ਰਿਪਟਿਡ ਵੀਡੀਓਜ਼ ਦੇਖੀਆਂ ਜਾ ਸਕਦੀਆਂ ਹਨ। ਵੀਡੀਓ ਵਿੱਚ ਇੱਕ ਸਮਾਨ ਸੀਸੀਟੀਵੀ ਅਤੇ ਟਾਈਮ ਸਟੈਮਪ ਨੂੰ ਵੀ ਦੇਖਿਆ ਜਾ ਸਕਦਾ ਹੈ। 

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ ਜਿਸਨੂੰ ਅਸਲ ਘਟਨਾ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement