ਇਹ ਇਕੱਠੇ ਹੋ ਕੇ ਦੇਸ਼ ਨੂੰ ਬਚਾਉਣ ਦਾ ਸਮਾਂ ਹੈ, ਘਟੀਆ ਸਿਆਸਤ ਦਾ ਨਹੀਂ-ਮਨੀਸ਼ ਸਿਸੋਦੀਆ
Published : Mar 29, 2020, 3:07 pm IST
Updated : Apr 9, 2020, 7:35 pm IST
SHARE ARTICLE
Photo
Photo

ਰਾਜਧਾਨੀ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਭਾਜਪਾ ‘ਤੇ ਤਿੱਖਾ ਹਮਲਾ ਕੀਤਾ ਹੈ।

ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਭਾਜਪਾ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ ਭਾਜਪਾ ’ਤੇ ਕੋਰੋਨਾ ਵਾਇਰਸ ਮਹਾਮਾਰੀ ਬਾਰੇ ‘ਘਟੀਆ ਰਾਜਨੀਤੀ’ ਕਰਨ ਦਾ ਦੋਸ਼ ਲਾਇਆ ਹੈ। ਦਿੱਲੀ ਦੇ ਡਿਪਟੀ ਸੀਐਮ ਨੇ ਦਾਅਵਾ ਕੀਤਾ ਕਿ ਉੱਤਰ ਪ੍ਰਦੇਸ਼ ਵਿਚ ਯੋਗੀ ਆਦਿੱਤਿਆਨਾਥ ਦੀ ਸਰਕਾਰ ਦੋਸ਼ ਲਗਾ ਰਹੀ ਹੈ ਕਿ ਲੋਕ ਦਿੱਲੀ ਛੱਡ ਰਹੇ ਹਨ ਕਿਉਂਕਿ ਉਨ੍ਹਾਂ ਨੇ ਬਿਜਲੀ ਅਤੇ ਪਾਣੀ ਦੇ ਕੁਨੈਕਸ਼ਨ ਕੱਟ ਦਿੱਤੇ ਹਨ।

ਸਿਸੋਦੀਆ ਦੀ ਇਹ ਤਿੱਖੀ ਪ੍ਰਕਿਰਿਆ ਉਨ੍ਹਾਂ ਰਿਪੋਰਟਾਂ ਤੋਂ ਬਾਅਦ ਆਈ ਹੈ, ਜਿਨ੍ਹਾਂ ਵਿਚ ਕਿਹਾ ਗਿਆ ਹੈ ਕਿ ਪ੍ਰਵਾਸੀ ਮਜ਼ਦੂਰ ਵੱਡੀ ਗਿਣਤੀ ਵਿਚ ਆਪਣੇ ਗ੍ਰਹਿ ਰਾਜਾਂ ਦੀਆਂ ਬੱਸਾਂ ਵਿਚ ਸਵਾਰ ਹੋਣ ਲਈ ਆਨੰਦ ਵਿਹਾਰ ਪਹੁੰਚੇ ਹਨ।

ਮਨੀਸ਼ ਸਿਸੋਦੀਆ ਨੇ ਟਵੀਟ ਕੀਤਾ ਕਿ, ‘ਮੈਨੂੰ ਬਹੁਤ ਦੁੱਖ ਹੈ ਕਿ ਕੋਰੋਨਾ ਵਾਇਰਸ ਮਹਾਮਾਰੀ ਵਿਚ ਭਾਜਪਾ ਨੇਤਾ ਘਟੀਆ ਸਿਆਸਤ ‘ਤੇ ਉਤਰ ਆਏ ਹਨ। ਯੋਗੀ ਜੀ ਦੀ ਸਰਕਾਰ ਨੇ ਇਲਜ਼ਾਮ ਲਗਾਇਆ ਹੈ ਕਿ ਅਰਵਿੰਦ ਕੇਜਰੀਵਾਲ ਜੀ ਨੇ ਬਿਜਲੀ-ਪਾਣੀ ਦੇ ਕਨੈਕਸ਼ਨ ਕੱਟ ਦਿੱਤੇ ਹਨ, ਇਸ ਲਈ ਲੋਕ ਦਿੱਤੀ ਤੋਂ ਪਰਤ ਰਹੇ ਹਨ। ਇਹ ਗੰਭੀਰਤਾ ਨਾਲ ਇਕੱਠੇ ਹੋ ਕੇ ਦੇਸ਼ ਨੂੰ ਬਚਾਉਣ ਦਾ ਸਮਾਂ ਹੈ, ਘਟੀਆ ਸਿਆਸਤ ਦਾ ਨਹੀਂ’।

ਮਨੀਸ਼ ਸਿਸੋਦੀਆ ਨੇ ਕਿਹਾ ਕਿ, ‘ਅੱਜ ਦਿੱਲੀ ਦੀ ਸੀਮਾ ‘ਤੇ ਜੋ ਲੋਕ ਹਨ, ਉਹ ਸਿਰਫ ਦਿੱਲੀ ਤੋਂ ਨਹੀਂ ਬਲਕਿ ਹਰਿਆਣਾ, ਪੰਜਾਬ, ਰਾਜਸਥਾਨ ਤੋਂ ਆਏ ਹਨ। ਜੋ ਵੀ ਇਸ ਸਮੇਂ ਦਿੱਲੀ ਵਿਚ ਹੈ, ਉਸ ਨੂੰ ਛੱਤ ਅਤੇ ਖਾਣਾ ਦੇਣ ਦੀ ਜ਼ਿੰਮੇਵਾਰੀ ਸਾਡੀ ਹੈ, ਤਾਂ ਜੋ ਵਾਇਰਸ ਖਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਲੌਕਡਾਊਨ ਸਫਲ ਹੋ ਸਕੇ’।

Location: India, Delhi

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement