ਕਿਸਾਨਾਂ ਲਈ ਖ਼ੁਸ਼ਖ਼ਬਰੀ, ਕੇਂਦਰ ਸਰਕਾਰ ਜਲਦ ਜਾਰੀ ਕਰ ਸਕਦੀ ਹੈ 10,000 ਕਰੋੜ ਰੁਪਏ!
Published : Apr 1, 2020, 2:42 pm IST
Updated : Apr 9, 2020, 7:14 pm IST
SHARE ARTICLE
Photo
Photo

ਫ਼ਸਲ ਨੂੰ ਹੋਏ ਨੁਕਸਾਨ ਨਾਲ ਕਿਸਾਨਾਂ ਦੇ ਵਧੇ ਸੰਕਟ ਨੂੰ ਦੂਰ ਕਰਨ ਲਈ ਕੇਂਦਰ ਦੀ ਮੋਦੀ ਸਰਕਾਰ ਵੱਲੋਂ 20 ਅਪ੍ਰੈਲ ਤੱਕ 10,000 ਕਰੋੜ ਰੁਪਏ ਦਾ ਪੈਕੇਜ ਜਾਰੀ ਕੀਤਾ ਜਾ ਸਕਦਾ ਹੈ।

ਨਵੀਂ ਦਿੱਲੀ: ਸਾਉਣੀ ਦੀ ਫ਼ਸਲ ਨੂੰ ਹੋਏ ਨੁਕਸਾਨ ਨਾਲ ਕਿਸਾਨਾਂ ਦੇ ਵਧੇ ਸੰਕਟ ਨੂੰ ਦੂਰ ਕਰਨ ਲਈ ਕੇਂਦਰ ਦੀ ਮੋਦੀ ਸਰਕਾਰ ਵੱਲੋਂ 20 ਅਪ੍ਰੈਲ ਤੱਕ 10,000 ਕਰੋੜ ਰੁਪਏ ਦਾ ਪੈਕੇਜ ਜਾਰੀ ਕੀਤਾ ਜਾ ਸਕਦਾ ਹੈ। ਇਸ ਗੱਲ ਦੇ ਕਾਫ਼ੀ ਦਿਨਾਂ ਤੋਂ ਕਿਆਸ ਲਗਾਏ ਜਾ ਰਹੇ ਸੀ ਪਰ ਕੋਰੋਨਾ ਸੰਕਟ ਵਿਚ 21 ਦਿਨਾਂ ਦੇ ਲੌਕਡਾਊਨ ਦੌਰਾਨ ਸਰਕਾਰ ਇਹ ਰਾਹਤ ਦੇਣ ਦਾ ਮੰਨ ਬਣਾ ਰਹੀ ਹੈ।

ਬੀਤੇ ਸਾਲ ਅਕਤੂਬਰ ਅਤੇ ਨਵੰਬਰ ਦੇ ਮਹੀਨੇ ਵਿਚ ਹੋਈ ਬਾਰਿਸ਼ ਦੇ ਚਲਦੇ ਝੋਨੇ ਸਮੇਤ ਸਾਉਣੀ ਦੇ ਸੀਜ਼ਨ ਦੀਆਂ ਫ਼ਸਲਾਂ ਨੂੰ ਵੱਡਾ ਨੁਕਸਾਨ ਪਹੁੰਚਿਆ ਸੀ। ਇਸ ‘ਤੇ ਕਿਸਾਨ ਸੰਗਠਨਾਂ ਵੱਲੋਂ ਰਾਹਤ ਦੀ ਗੁਹਾਰ ਲਗਾਈ ਗਈ ਸੀ। ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਦੇ ਤਹਿਤ ਇਹ ਰਾਸ਼ੀ ਸਿੱਧੇ ਕਿਸਾਨਾਂ ਦੇ ਖਾਤਿਆਂ ਵਿਚ ਟ੍ਰਾਂਸਫਰ ਕੀਤੀ ਜਾਵੇਗੀ।

ਸਰਕਾਰ ਵੱਲੋਂ ਬੀਮਾ ਕੰਪਨੀਆਂ ‘ਤੇ ਲਗਾਤਾਰ ਦਬਾਅ ਪਾਇਆ ਜਾ ਰਿਹਾ ਹੈ ਕਿ ਜਲਦ ਹੀ ਰਾਸ਼ੀ ਜਾਰੀ ਕੀਤੀ ਜਾਵੇ। ਸਰਕਾਰ ਜਲਦ ਹੀ ਇਸ ਰਾਸ਼ੀ ਨੂੰ ਟ੍ਰਾਂਸਫਰ ਕਰਾਉਣਾ ਚਾਹੁੰਦੀ ਹੈ ਕਿਉਂਕਿ ਲੌਕਡਾਊਨ ਦੇ ਚਲਦੇ ਕਿਸਾਨਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੀਡੀਆ ਰਿਪੋਰਟ ਅਨੁਸਾਰ ਖੇਤੀਬਾੜੀ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ, ‘ਬੀਮੇ ਦੀ ਰਾਸ਼ੀ ਦਾ ਹਿਸਾਬ ਆਖਰੀ ਦੌਰ ਵਿਚ ਹੈ। ਜਲਦੀ ਹੀ ਅਸੀਂ ਕਿਸਾਨਾਂ ਤੱਕ ਰਾਸ਼ੀ ਪਹੁੰਚਾਵਾਂਗੇ। ਕੁਝ ਦਿਨ ਪਹਿਲਾਂ ਹੀ ਮਹਾਰਾਸ਼ਟਰ ਦੇ ਕਿਸਾਨਾਂ ਲਈ 4500 ਕਰੋੜ ਰੁਪਏ ਦੀ ਰਕਮ ਜਾਰੀ  ਕੀਤੀ ਗਈ ਸੀ।

ਅਧਿਕਾਰੀ ਨੇ ਕਿਹਾ, ‘ਮਹਾਰਾਸ਼ਟਰ ਦੇ ਦਾਅਵਿਆਂ ਦਾ ਮੁਲਾਂਕਣ ਕਰਨ ਤੋਂ ਬਾਅਦ ਅਸੀਂ ਕਰੀਬ 800 ਜਾਂ 1000 ਕਰੋੜ ਰੁਪਏ ਤੱਕ ਦੀ ਰਾਸ਼ੀ ਜਲਦ ਹੀ ਜਾਰੀ ਕਰਨ ਵਾਲੇ ਹਾਂ। ਇਸ ਤੋਂ ਇਲਾਵਾ ਮੱਧ ਪ੍ਰਦੇਸ਼ ਦੇ ਕਿਸਾਨਾਂ ਲਈ 2500 ਕਰੋੜ ਜਾਂ ਫਿਰ 3000 ਕਰੋੜ ਜਾਰੀ ਕੀਤੇ ਜਾ ਸਕਦੇ ਹਨ। ਕਰਨਾਟਕਾ ਲਈ 1500 ਕਰੋੜ, ਰਾਜਸਥਾਨ ਲਈ 1200 ਕਰੋੜ ਅਤੇ ਆਂਧਰਾ ਪ੍ਰਦੇਸ਼ ਲਈ 800 ਤੋਂ 1000 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਜਾ ਸਕਦੀ ਹੈ’।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement