CM ਮਾਨ ਨੇ ਪੂਰਾ ਕੀਤਾ ਵਾਅਦਾ: ਝੋਨੇ ਦੀ ਲਵਾਈ ਲਈ ਕਿਸਾਨਾਂ ਨੂੰ ਮਿਲੀ ਨਿਰਵਿਘਨ ਬਿਜਲੀ
Published : Sep 1, 2022, 1:14 pm IST
Updated : Sep 1, 2022, 1:14 pm IST
SHARE ARTICLE
Bhagwant Mann
Bhagwant Mann

ਪਿਛਲੇ ਸਾਲ 13,431 ਮੈਗਾਵਾਟ ਦੀ ਮੰਗ ਮੁਕਾਬਲੇ ਹੋਈ 14,295 ਮੈਗਾਵਾਟ ਬਿਜਲੀ ਦੀ ਸਪਲਾਈ


ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਵਾਅਦੇ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਲਵਾਈ ਲਈ ਨਿਰਵਿਘਨ ਬਿਜਲੀ ਦਿੱਤੀ ਗਈ ਹੈ। ਮਾਰਚ ਤੋਂ ਅਗਸਤ 2022 ਤੱਕ ਗਰਮੀਆਂ ਦੇ ਸੀਜ਼ਨ ਦੌਰਾਨ ਪੀ.ਐਸ.ਪੀ.ਸੀ.ਐਲ. ਨੇ 22 ਅਗਸਤ 2022 ਨੂੰ 14,295 ਮੈਗਾਵਾਟ ਬਿਜਲੀ ਦੀ ਸਿਖਰ ਮੰਗ ਨੂੰ ਪੂਰਾ ਕਰਕੇ ਇਕ ਰਿਕਾਰਡ ਬਣਾਇਆ ਜੋ ਸਿਖਰ ਦੀ ਮੰਗ ਨਾਲੋਂ 6.23 ਪ੍ਰਤੀਸ਼ਤ ਵੱਧ ਹੈ।

ਮਾਰਚ ਤੋਂ ਅਗਸਤ 2022 ਤੱਕ ਕੁੱਲ ਬਿਜਲੀ ਦੀ ਖਪਤ 38,449 ਮਿਲੀਅਨ ਯੂਨਿਟ ਰਹੀ, ਜੋ ਪਿਛਲੇ ਸਾਲ ਦੇ 33,963 ਮਿਲੀਅਨ ਯੂਨਿਟ ਦੇ ਮੁਕਾਬਲੇ 13.21 ਫੀਸਦੀ ਵੱਧ ਹੈ। ਚਾਲੂ ਸਾਲ ਦੌਰਾਨ 14,295 ਮੈਗਾਵਾਟ ਬਿਜਲੀ ਦੀ ਸਭ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕਰਦਿਆਂ, ਪਿਛਲੇ ਸਾਲ ਦੇ 13,431 ਮੈਗਾਵਾਟ ਬਿਜਲੀ ਸਪਲਾਈ ਦੇ ਰਿਕਾਰਡ ਨੂੰ ਤੋੜਿਆ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਚ ਪਾਵਰ ਟਰਾਂਸਮਿਸ਼ਨ ਨੈੱਟਵਰਕ ਨੂੰ ਮਜ਼ਬੂਤ ​​ਕਰਨ 'ਤੇ ਜ਼ੋਰ ਦਿੱਤਾ ਹੈ ਤਾਂ ਜੋ ਏ.ਟੀ.ਸੀ./ਟੀ.ਟੀ.ਸੀ. ਸੀਮਾ ਵਧਾਈ ਜਾ ਸਕੇ।  ਭਗਵੰਤ ਮਾਨ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਪੀ.ਐਸ.ਪੀ.ਸੀ.ਐਲ. ਵੱਲੋਂ ਲੋਕਾਂ ਨੂੰ ਬਿਜਲੀ ਸਬੰਧੀ ਜਾਗਰੂਕ ਕਰਨ ਅਤੇ ਬਿਜਲੀ ਦੀ ਬੱਚਤ ਲਈ ਛੋਟੀਆਂ-ਛੋਟੀਆਂ ਫਿਲਮਾਂ ਵੀ ਦਿਖਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਹੋਰ ਵੀ ਕਈ ਸਾਧਨਾਂ ਰਾਹੀਂ ਲੋਕਾਂ ਨੂੰ ਬਿਜਲੀ ਬਚਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement