ਖ਼ਬਰਾਂ |

ਤਾਜ਼ਾ |

ਭਾਰਤ ਕੋਲ ਅਨਾਜ ਦੇ ਭੰਡਾਰ ਪਹੁੰਚੇ 604 ਲੱਖ ਟਨ ਦੇ ਪਾਰ
Published : May 7, 2026, 6:28 am IST
Updated : May 7, 2026, 6:45 am IST
SHARE ARTICLE
photo
photo

ਗੋਦਾਮਾਂ ਵਿਚ ਕਣਕ ਅਤੇ ਚੌਲਾਂ ਦਾ ਸਟਾਕ 1 ਅਪ੍ਰੈਲ ਤਕ ਵਧ ਕੇ 604.02 ਲੱਖ ਟਨ ਤਕ ਪਹੁੰਚ ਗਿਆ ਹੈ।

ਨਵੀਂ ਦਿੱਲੀ : ਦੇਸ਼ ਵਿਚ ਖੁਰਾਕੀ ਸੁਰੱਖਿਆ ਨੂੰ ਲੈ ਕੇ ਇਕ ਵੱਡੀ ਅਤੇ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਭਾਰਤੀ ਖੁਰਾਕ ਨਿਗਮ (ਐਫ਼.ਸੀ.ਆਈ.) ਦੇ ਗੋਦਾਮਾਂ ਵਿਚ ਕਣਕ ਅਤੇ ਚੌਲਾਂ ਦਾ ਸਟਾਕ 1 ਅਪ੍ਰੈਲ ਤਕ ਵਧ ਕੇ 604.02 ਲੱਖ ਟਨ ਤਕ ਪਹੁੰਚ ਗਿਆ ਹੈ।

ਇਹ ਮਾਤਰਾ ਸਰਕਾਰ ਵਲੋਂ ਨਿਰਧਾਰਤ 210.40 ਲੱਖ ਟਨ ਦੀ ਲਾਜ਼ਮੀ ਬਫਰ ਲੋੜ ਤੋਂ ਲਗਭਗ ਤਿੰਨ ਗੁਣਾ ਜ਼ਿਆਦਾ ਹੈ। ਸਰਕਾਰੀ ਅੰਕੜਿਆਂ ਅਨੁਸਾਰ, ਚੌਲਾਂ ਦਾ ਸਟਾਕ 386.10 ਲੱਖ ਟਨ ਹੈ, ਜਦਕਿ ਕਣਕ ਦਾ ਭੰਡਾਰ 217.92 ਲੱਖ ਟਨ ਦਰਜ ਕੀਤਾ ਗਿਆ ਹੈ।

ਇਕ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ, ‘‘ਸਾਰੀਆਂ ਵਸਤੂਆਂ ਫਿਲਹਾਲ 1 ਮਈ ਨੂੰ ਖਤਮ ਹੋਏ ਹਫਤੇ ਦੌਰਾਨ ਘੱਟੋ-ਘੱਟ ਸਮਰਥਨ ਮੁੱਲ (ਐਮ.ਐੱਸ.ਪੀ.) ਤੋਂ ਹੇਠਾਂ ਵਿਕ ਰਹੀਆਂ ਹਨ।’’ ਸਰਕਾਰ ਦਾ ਕਹਿਣਾ ਹੈ ਕਿ ਇਹ ਭੰਡਾਰ ਜਨਤਕ ਵੰਡ ਪ੍ਰਣਾਲੀ (ਪੀ.ਡੀ.ਐੱਸ.) ਅਤੇ ਹੋਰ ਭਲਾਈ ਸਕੀਮਾਂ ਲਈ ਅਨਾਜ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਉਣਗੇ।     (ਪੀ.ਟੀ.ਆਈ.)
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM

Iran ਜੰਗ ਵਿਚਾਲੇ Donald Trump ਦਾ China ਦੌਰਾ, ਭਾਰਤ ਆ ਰਹੇ ਨੇ ਇਰਾਨੀ ਵਿਦੇਸ਼ ਮੰਤਰੀ

14 May 2026 2:51 PM

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM
Advertisement