ਪੰਜਾਬ ਦੇ ਕਿਸਾਨਾਂ ਲਈ ਫਾਇਦੇਮੰਦ ਹੋਵੇਗੀ ਲਗਾਤਾਰ ਹੋ ਰਹੀ ਬਾਰਿਸ਼
Published : Jan 8, 2020, 1:49 pm IST
Updated : Jan 8, 2020, 1:49 pm IST
SHARE ARTICLE
File Photo
File Photo

ਪੰਜਾਬ ਵਿਚ ਕਣਕ ਦੀ ਬਿਜਾਈ ਹੋ ਚੁੱਕੀ ਹੈ ਤੇ ਇਹ ਬਾਰਸ਼ ਕਣਕ ਲਈ ਫਾਇਦੇ ਦਾ ਕੰਮ ਕਰੇਗੀ।

ਚੰਡੀਗੜ੍ਹ: ਪੰਜਾਬ ਸਣੇ ਉੱਤਰੀ ਭਾਰਤ ਵਿਚ ਅੱਜ ਵੀ ਬਾਰਸ਼ ਲਗਾਤਾਰ ਪੈ ਰਹੀ ਹੈ। ਇਸ ਬਾਰਸ਼ ਨਾਲ ਦਿਨ ਦਾ ਤਾਪਮਾਨ ਹੇਠਾਂ ਆ ਗਿਆ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਸੀ ਕਿ ਪੰਜਾਬ ਸਣੇ ਉੱਤਰੀ ਭਾਰਤ ਵਿਚ ਛੇ ਤੋਂ ਅੱਠ ਜਨਵਰੀ ਤੱਕ ਬਾਰਸ਼ ਹੋਵੇਗੀ। ਅੱਜ ਦੀ ਰਿਪੋਰਟ ਮੁਤਾਬਕ ਪੰਜਾਬ ਤੇ ਚੰਡੀਗੜ੍ਹ ਵਿਚ ਮੀਂਹ ਪਿਆ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਵੀਰਵਾਰ ਤੋਂ ਬਾਅਦ ਮੌਸਮ ਸਾਫ਼ ਰਹਿਣ ਤੇ ਤਾਪਮਾਨ ਵਧਣ ਦੀ ਸੰਭਾਵਨਾ ਹੈ।
 

Rain in Punjab Rain in Punjab

ਉਧਰ, ਖੇਤੀਬਾੜੀ ਵਿਭਾਗ ਦਾ ਕਹਿਣਾ ਹੈ ਕਿ ਇਹ ਮੀਂਹ ਕਣਕ ਤੇ ਸਾਉਣੀ ਦੀਆਂ ਹੋਰ ਫ਼ਸਲਾਂ ਲਈ ਲਾਹੇਵੰਦ ਹੈ। ਪੰਜਾਬ ਵਿਚ ਕਣਕ ਦੀ ਬਿਜਾਈ ਹੋ ਚੁੱਕੀ ਹੈ ਤੇ ਇਹ ਬਾਰਸ਼ ਕਣਕ ਲਈ ਫਾਇਦੇ ਦਾ ਕੰਮ ਕਰੇਗੀ। ਉਂਝ ਬਾਰਸ਼ ਨਾਲ ਕੁਝ ਇਲਾਕਿਆਂ ਵਿਚ ਸਬਜ਼ੀਆਂ ਦਾ ਨੁਕਸਾਨ ਹੋ ਸਕਦਾ ਹੈ ਪਰ ਇਸ ਸਬੰਧੀ ਅਜੇ ਤੱਕ ਕੋਈ ਰਿਪੋਰਟ ਨਹੀਂ ਮਿਲੀ।
 

File PhotoFile Photo

ਮੌਸਮ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੰਗਲਵਾਰ ਦੁਪਹਿਰ ਤੱਕ ਪੰਜਾਬ ਦੇ ਸ਼ਹਿਰਾਂ ਵਿਚ ਜੋ ਬਾਰਸ਼ ਰਿਕਾਰਡ ਕੀਤੀ ਗਈ, ਉਸ ਮੁਤਾਬਕ ਬਠਿੰਡਾ ਵਿਚ 20 ਮਿਲੀਮੀਟਰ ਤੋਂ ਜ਼ਿਆਦਾ ਬਾਰਸ਼ ਹੋਈ। ਇਸੇ ਤਰ੍ਹਾਂ ਫਰੀਦਕੋਟ ਵਿਚ 15 ਮਿਲੀਮੀਟਰ, ਕਪੂਰਥਲਾ ਵਿਚ 15 ਮਿਲੀਮੀਟਰ, ਅੰਮ੍ਰਿਤਸਰ ਵਿਚ 4.2 ਮਿਲੀਮੀਟਰ, ਲੁਧਿਆਣਾ ਵਿੱਚ 8, ਪਟਿਆਲਾ ਵਿੱਚ 8.7, ਪਠਾਨਕੋਟ ਵਿੱਚ 6, ਗੁਰਦਾਸਪੁਰ 7.6, ਰੋਪੜ 7, ਤਰਨਤਾਰਨ 6, ਮੋਗਾ 5.4, ਅਬੋਹਰ 5, ਸੰਗਰੂਰ 9.4, ਸੁਨਾਮ 7.8, ਮਾਨਸਾ 7.6 ਅਤੇ ਜਗਰਾਉਂ ਵਿੱਚ 6.6 ਮਿਲੀਮੀਟਰ ਬਾਰਸ਼ ਰਿਕਾਰਡ ਕੀਤੀ ਗਈ।
 

File PhotoFile Photo

ਮੌਸਮ ਵਿਭਾਗ ਦਾ ਦੱਸਣਾ ਹੈ ਕਿ ਬਾਰਸ਼ ਕਾਰਨ ਪੰਜਾਬ ਦੇ ਤਾਪਮਾਨ ਵਿੱਚ ਵੀ ਤਬਦੀਲੀ ਆਈ ਹੈ। ਅੰਮ੍ਰਿਤਸਰ ਵਿੱਚ ਘੱਟੋ ਘੱਟ ਤਾਪਮਾਨ 5.6 ਡਿਗਰੀ ਤੇ ਵੱਧ ਤੋਂ ਵੱਧ 11 ਡਿਗਰੀ ਰਿਹਾ। ਇਸੇ ਤਰ੍ਹਾਂ ਲੁਧਿਆਣਾ ਵਿੱਚ ਘੱਟ ਤੋਂ ਘੱਟ 10.2 ਤੇ ਵੱਧ ਤੋਂ ਵੱਧ 14 ਡਿਗਰੀ, ਪਠਾਨਕੋਟ ਦਾ ਵੱਧ ਤੋਂ ਵੱਧ 10.3 ਤੇ ਘੱਟ ਤੋਂ ਘੱਟ ਤਾਪਮਾਨ 14 ਡਿਗਰੀ ਰਿਕਾਰਡ ਕੀਤਾ ਗਿਆ। ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 9.6 ਅਤੇ ਘੱਟ ਤੋਂ ਘੱਟ 11.6 ਡਿਗਰੀ ਰਿਹਾ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement