ਕਿਰਸਾਨੀ ਦੇ ਬਚੇ-ਖੁਚੇ ਸਾਹ ਸੂਤਣ 'ਤੇ ਤੁਲੀ ਸਰਕਾਰ : ਹਰਪਾਲ ਸਿੰਘ ਚੀਮਾ
Published : Jul 8, 2020, 8:39 am IST
Updated : Jul 8, 2020, 8:39 am IST
SHARE ARTICLE
Harpal Cheema
Harpal Cheema

ਆਪ ਪੰਜਾਬ ਨੇ ਸੂਬਾ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਹੁਣ ਇੰਤਕਾਲ ਦੀ ਫ਼ੀਸ ਦੁੱਗਣੀ ਕਰਨ ਸਬੰਧੀ ਸਖ਼ਤ ਵਿਰੋਧ ਕਰਦੇ ਹੋਏ ਇਸ ਨੂੰ ਲੋਕ ਵਿਰੋਧੀ ਫ਼ੈਸਲਾ ਕਰਾਰ ਦਿਤਾ ਹੈ

ਚੰਡੀਗੜ੍ਹ (ਨੀਲ ਭਲਿੰਦਰ ਸਿੰਘ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬਾ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਹੁਣ ਇੰਤਕਾਲ ਦੀ ਫ਼ੀਸ ਦੁੱਗਣੀ ਕਰਨ ਬਾਰੇ ਲਏ ਜਾ ਰਹੇ ਫ਼ੈਸਲੇ ਦਾ ਸਖ਼ਤ ਵਿਰੋਧ ਕਰਦੇ ਹੋਏ ਇਸ ਨੂੰ ਲੋਕ ਵਿਰੋਧੀ ਫ਼ੈਸਲਾ ਕਰਾਰ ਦਿਤਾ ਹੈ।

Harpal CheemaHarpal Cheema

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜਿੱਥੇ ਦੁਨੀਆ ਭਰ ਦੀਆਂ ਸਰਕਾਰਾਂ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਅਪਣੇ ਨਾਗਰਿਕਾਂ ਲਈ ਰਾਹਤਾਂ ਅਤੇ ਰਿਆਇਤਾਂ ਦੇ ਰਹੀਆਂ ਹਨ ਉਥੇ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਸਰਕਾਰ ਅਪਣੇ ਨਾਗਰਿਕਾਂ 'ਤੇ ਨਿੱਤ-ਨਵਾਂ ਵਿੱਤੀ ਬੋਝ ਥੋਪ ਰਹੀਆਂ ਹਨ।

Kultar Singh SandhwanKultar Singh Sandhwan

ਡੀਜ਼ਲ-ਪਟਰੌਲ 'ਤੇ ਵਿਸ਼ੇਸ਼ ਟੈਕਸ ਲਗਾਉਣ, ਬਸਾਂ ਦਾ ਭਾੜਾ ਵਧਾਉਣ ਉਪਰੰਤ ਹੁਣ ਇੰਤਕਾਲ ਦੀਆਂ ਫ਼ੀਸਾਂ ਦੁੱਗਣੀਆਂ ਕਰਨਾ ਪੰਜਾਬ ਦੇ ਕਿਸਾਨਾਂ 'ਤੇ ਸਾਲਾਨਾ 25 ਕਰੋੜ ਰੁਪਏ ਦਾ ਵਾਧਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਫ਼ੈਸਲਾ ਸਾਬਤ ਹੋਵੇਗਾ। ਹਰਪਾਲ ਸਿੰਘ ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਤੰਜ ਕਸਦਿਆਂ ਕਿਹਾ ਕਿ ਪਹਿਲਾਂ ਹੀ ਗੰਭੀਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਪੰਜਾਬ ਦੀ ਕਿਰਸਾਨੀ 'ਤੇ ਅਜਿਹਾ ਬੇਲੋੜਾ ਵਾਧਾ ਥੋਪਣ ਵਾਲਾ ਮੁੱਖ ਮੰਤਰੀ (ਕੈਪਟਨ) ਖ਼ੁਦ ਨੂੰ ਕਿਸਾਨਾਂ ਦਾ ਮਸੀਹਾ ਕਿਵੇਂ ਕਹਾ ਸਕਦਾ ਹੈ?

Petrol-DieselPetrol-Diesel

ਚੀਮਾ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਸੱਚਮੁੱਚ ਕਿਸਾਨਾਂ ਦੇ ਮਸੀਹੇ ਹੁੰਦੇ ਤਾਂ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਕੇਂਦਰ ਸਰਕਾਰ ਵਲੋਂ ਡੀਜ਼ਲ-ਪਟਰੌਲ ਦੀ ਅਸਮਾਨੀ ਚੜ੍ਹਾਈਆਂ ਕੀਮਤਾਂ ਨੂੰ ਘਟਾਉਣ ਲਈ ਪੰਜਾਬ ਦੇ ਹਿੱਸੇ ਦੇ ਵੈਟ 'ਚ ਛੋਟ ਦਾ ਐਲਾਨ ਕਰਦੇ।

Captain Amarinder SinghCaptain Amarinder Singh

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੂਬੇ ਦੇ ਖ਼ਜ਼ਾਨੇ ਨੂੰ ਇੰਤਕਾਲ ਦੀਆਂ ਫ਼ੀਸਾਂ 300 ਤੋਂ 600 ਪ੍ਰਤੀ ਇੰਤਕਾਲ ਦੁੱਗਣੀਆਂ ਕਰਨ ਨਾਲ ਨਹੀਂ ਸਗੋਂ ਪੰਜਾਬ ਦੇ ਵਿੱਤੀ ਸਰੋਤਾਂ ਨੂੰ ਅਰਬਾਂ ਰੁਪਏ ਦੀ ਰੋਜ਼ਾਨਾ ਚਪਤ ਲਗਾ ਰਹੇ ਬਹੁਭਾਂਤੀ ਮਾਫ਼ੀਆ ਨੂੰ ਨੱਥ ਪਾ ਕੇ ਹੀ ਭਰਿਆ ਜਾ ਸਕਦਾ ਹੈ। ਸੰਧਵਾਂ ਨੇ ਕਿਹਾ ਕਿ ਅਜਿਹੇ ਮਾਰੂ ਫ਼ੈਸਲੇ ਸਿੱਧੇ ਲੋਕਾਂ ਅਤੇ ਕਿਸਾਨਾਂ ਦੀਆਂ ਜੇਬਾਂ 'ਤੇ ਡਾਕੇ ਹਨ, ਜਿਨ੍ਹਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਸੰਧਵਾਂ ਨੇ ਸਵਾਲ ਕੀਤਾ ਕਿ ਕੋਰੋਨਾ ਮਹਾਂਮਾਰੀ ਦੇ ਨਾਂਅ 'ਤੇ ਜੇਕਰ ਸ਼ਰਾਬ ਅਤੇ ਰੇਤ-ਬਜਰੀ ਕਾਰੋਬਾਰੀਆਂ ਨੂੰ ਕ੍ਰਮਵਾਰ 700 ਕਰੋੜ ਅਤੇ 250 ਕਰੋੜ ਦੀ ਛੋਟ ਦਿੱਤੀ ਜਾ ਸਕਦੀ ਹੈ ਤਾਂ ਪੰਜਾਬ ਦੇ ਕਿਸਾਨਾਂ ਨੂੰ ਛੋਟ ਦੇਣ ਦੀ ਥਾਂ ਉਨ੍ਹਾਂ 'ਤੇ ਹੋਰ ਵਿੱਤੀ ਬੋਝ ਕਿਉਂ ਥੋਪਿਆ ਜਾ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement