Gurnam Singh Charuni: ਕਿਸਾਨਾਂ ਦੇ ਦਿੱਲੀ ਕੂਚ ਦਾ ਸੰਯੁਕਤ ਕਿਸਾਨ ਮੋਰਚੇ ਨਾਲ ਕੋਈ ਸਬੰਧ ਨਹੀਂ: ਗੁਰਨਾਮ ਸਿੰਘ ਚੜੂਨੀ
Published : Feb 9, 2024, 12:16 pm IST
Updated : Feb 9, 2024, 12:16 pm IST
SHARE ARTICLE
Gurnam Singh Charuni
Gurnam Singh Charuni

ਕਿਹਾ, ਮੈਨੂੰ ਕੋਈ ਸੱਦਾ ਨਹੀਂ ਮਿਲਿਆ ਅਤੇ ਨਾ ਹੀ ਮੇਰੇ ਤੋਂ ਕੋਈ ਸੁਝਾਅ ਮੰਗਿਆ ਗਿਆ

Gurnam Singh Charuni: ਕਿਸਾਨ ਆਗੂਆਂ ਵਲੋਂ 13 ਫਰਵਰੀ ਨੂੰ ਦਿੱਲੀ ਕੂਚ ਕਰਨ ਦੇ ਐਲਾਨ ’ਤੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਕਿਸਾਨਾਂ ਦੇ ਦਿੱਲੀ ਕੂਚ ਦਾ ਸੰਯੁਕਤ ਕਿਸਾਨ ਮੋਰਚੇ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ, “ਦਿੱਲੀ ਕੂਚ ਲਈ ਮੈਨੂੰ ਕੋਈ ਸੱਦਾ ਨਹੀਂ ਮਿਲਿਆ ਅਤੇ ਨਾ ਹੀ ਮੇਰੇ ਤੋਂ ਕੋਈ ਸੁਝਾਅ ਮੰਗਿਆ ਗਿਆ। ਕੁੱਝ ਸੰਗਠਨਾਂ ਨੇ ਅਪਣੇ ਪੱਧਰ 'ਤੇ ਇਹ ਫੈਸਲਾ ਲਿਆ ਹੈ। ਜੇਕਰ ਕੇਂਦਰ ਸਰਕਾਰ ਨੇ ਵਾਅਦਾਖਿਲਾਫੀ ਕੀਤੀ ਹੈ ਤਾਂ ਸਾਰੇ ਇਕੱਠੇ ਹੋ ਕੇ ਜਾਂਦੇ। ਕਿਸਾਨਾਂ ਦੇ ਦਿੱਲੀ ਕੂਚ ਦਾ ਸੰਯੁਕਤ ਕਿਸਾਨ ਮੋਰਚੇ ਨਾਲ ਕੋਈ ਸਬੰਧ ਨਹੀਂ”।

ਕਿਸਾਨ ਆਗੂ ਨੇ ਕਿਹਾ ਕਿ ਇਸ ਸਬੰਧੀ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਤੋਂ ਸੁਝਾਅ ਲਿਆ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਕੇਂਦਰ ਨੇ ਜਿਹੜੀ ਵਾਅਦਾਖਿਲਾਫ਼ੀ ਕੀਤੀ ਹੈ, ਉਹ ਸਾਰਿਆਂ ਨਾਲ ਕੀਤੀ ਗਈ, ਫਿਰ ਸਾਰੇ ਕਿਉਂ ਨਹੀਂ ਜਾ ਰਹੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਉਹ ਬਿਨਾਂ ਸੱਦੇ ਤੋਂ ਨਹੀਂ ਜਾਣਗੇ, ਜੇਕਰ ਉਨ੍ਹਾਂ ਨੂੰ ਸੱਦਾ ਮਿਲਦਾ ਹੈ ਤਾਂ ਉਹ ਅਪਣੀ ਜਥੇਬੰਦੀ ਨਾਲ ਰਾਏ ਕਰਨਗੇ। ਕਿਸਾਨ ਆਗੂ ਨੇ ਕਿਹਾ ਕਿ ਕਿਸਾਨਾਂ ਨੂੰ ਸਾਂਝੇ ਮੁੱਦਿਆਂ ’ਤੇ ਇਕੱਠੇ ਹੋਣਾ ਚਾਹੀਦਾ ਹੈ। ਸਾਂਝੇ ਮੁੱਦਿਆਂ ਨੂੰ ਲੈ ਕੇ ਹੀ ਸੰਯੁਕਤ ਕਿਸਾਨ ਮੋਰਚਾ ਬਣਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ ਅਜਿਹੀ ਸਖ਼ਤੀ ਨਾ ਦਿਖਾਉਣ, ਜਿਸ ਨਾਲ ਕਿਸਾਨਾਂ ਦਾ ਨੁਕਸਾਨ ਹੋਵੇ।

(For more Punjabi news apart from Gurnam Singh Charuni on Farmer leaders' call for Delhi march, stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement