ਲੰਪੀ ਸਕਿੱਨ ਬਿਮਾਰੀ: ਮ੍ਰਿਤਕ ਪਸ਼ੂਆਂ ਨੂੰ ਕਿਸੇ ਵੀ ਜਲ ਸਰੋਤ ਵਿੱਚ ਨਾ ਵਹਾਉਣ ਦੀ ਅਪੀਲ
Published : Aug 12, 2022, 7:25 pm IST
Updated : Aug 12, 2022, 7:25 pm IST
SHARE ARTICLE
lumpy skin
lumpy skin

ਬਿਮਾਰੀ ਕਾਰਨ ਮਾਰੇ ਗਏ ਪਸ਼ੂਆਂ ਨੂੰ ਪਸ਼ੂ ਪਾਲਣ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਕੀਤਾ ਜਾਵੇ ਦਫ਼ਨ 

ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸੂਬੇ ਦੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਮ੍ਰਿਤਕ ਪਸ਼ੂਆਂ ਨੂੰ ਕਿਸੇ ਵੀ ਜਲ ਸਰੋਤ ਵਿੱਚ ਨਾ ਵਹਾਉਣ।  ਇਸ ਸਬੰਧੀ ਜਾਰੀ ਬਿਆਨ ਵਿੱਚ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਵੱਖ-ਵੱਖ ਅਖ਼ਬਾਰਾਂ ਰਾਹੀਂ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਬਠਿੰਡਾ ਜ਼ਿਲ੍ਹੇ ਦੇ ਕੁੱਝ ਖੇਤਰਾਂ ਵਿੱਚ ਲੰਪੀ ਸਕਿੱਨ ਬਿਮਾਰੀ ਨਾਲ ਮਾਰੇ ਗਏ ਪਸ਼ੂਆਂ ਨੂੰ ਨਦੀਆਂ ਵਿੱਚ ਵਹਾਇਆ ਜਾ ਰਿਹਾ ਹੈ ਅਤੇ ਮਹਿਮਾ ਭਾਗਵਾਨਾ ਪਿੰਡ ਨਜ਼ਦੀਕ ਕੋਟਭਾਈ ਕੱਸੀ ਵਿੱਚ 5 ਮ੍ਰਿਤਕ ਪਸ਼ੂ ਤੈਰ ਰਹੇ ਸਨ।

Harjot BainsHarjot Bains

ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੰਪੀ ਸਕਿੱਨ ਬਿਮਾਰੀ ਕਾਰਨ ਮਾਰੇ ਗਏ ਪਸ਼ੂਆਂ ਨੂੰ ਪਸ਼ੂ ਪਾਲਣ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਹਾਈਜੀਨਿਕ ਵਿਧੀ ਅਪਣਾਉਂਦੇ ਹੋਏ ਡੂੰਘਾ ਟੋਆ ਪੁੱਟ ਕੇ ਦੱਬਿਆ ਜਾਵੇ। ਉਹਨਾਂ ਕਿਹਾ ਕਿ ਲੋਕਾਂ ਵੱਲੋਂ ਜਲ ਸਰੋਤਾਂ ਵਿੱਚ ਮ੍ਰਿਤਕ ਪਸ਼ੂਆਂ ਨੂੰ ਵਹਾਉਣ ਨਾਲ ਆਮ ਲੋਕਾਂ ਲਈ ਖਤਰਾ ਪੈਦਾ ਹੋ ਜਾਵੇਗਾ। 

ਜਲ ਸਰੋਤ ਮੰਤਰੀ ਦੀ ਹਦਾਇਤ ‘ਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ ਲੰਪੀ ਸਕਿੱਨ ਬਿਮਾਰੀ ਨਾਲ ਮਾਰੇ ਗਏ ਪਸ਼ੂਆਂ ਨੂੰ ਜਲ ਸਰੋਤਾਂ ਵਿੱਚ ਵਹਾਉਣ ਤੋਂ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਜਾਣ ਅਤੇ ਅਜਿਹਾ ਕਰਦਾ ਪਾਏ ਜਾਣ ‘ਤੇ ਤੁਰੰਤ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement