Kisan Mahapanchayat Delhi: ਰਾਮਲੀਲਾ ਮੈਦਾਨ 'ਚ ਇਕੱਠੇ ਹੋਏ ਕਿਸਾਨ, ਕੇਂਦਰ ਖਿਲਾਫ ਕਰ ਰਹੇ ਨਾਅਰੇਬਾਜ਼ੀ
Published : Mar 14, 2024, 4:44 pm IST
Updated : Mar 14, 2024, 5:03 pm IST
SHARE ARTICLE
Kisan Mahapanchayat Delhi today News in punjabi
Kisan Mahapanchayat Delhi today News in punjabi

Kisan Mahapanchayat Delhi : ਮਹਾਪੰਚਾਇਤ ਕਾਰਨ ਦਿੱਲੀ 'ਚ ਜਾਮ

Kisan Mahapanchayat Delhi today News in punjabi:  ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਕਿਸਾਨਾਂ ਦੀ ਮਹਾਪੰਚਾਇਤ ਚੱਲ ਰਹੀ ਹੈ। ਮਹਾਪੰਚਾਇਤ 'ਚ ਹਿੱਸਾ ਲੈਣ ਲਈ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਪਹੁੰਚੇ। ਹੱਥਾਂ ਵਿੱਚ ਜਥੇਬੰਦੀ ਦੇ ਝੰਡੇ ਲੈ ਕੇ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਵੀ ਸ਼ਾਮਲ ਹੋਈਆਂ। ਕਿਸਾਨਾਂ ਨੂੰ ਪੁਲਿਸ ਅਤੇ ਐਮਸੀਡੀ ਨੇ ਟਰੈਕਟਰਾਂ ਅਤੇ ਹਥਿਆਰਾਂ ਤੋਂ ਬਿਨਾਂ ਰਾਮਲੀਲਾ ਮੈਦਾਨ ਵਿਚ ਇਕੱਠੇ ਹੋਣ ਦੀ ਇਜਾਜ਼ਤ ਦਿਤੀ ਗਈ ਸੀ।

ਇਹ ਵੀ ਪੜ੍ਹੋ: Lok Sabha Election: ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਪ੍ਰਕਾਸ਼ਿਤ ਪੇਡ ਨਿਊਜ਼ 'ਤੇ ਸਖ਼ਤ ਨਿਗਰਾਨੀ ਰੱਖੇਗਾ ਚੋਣ ਕਮਿਸ਼ਨ 

ਕਿਸਾਨਾਂ ਦੀ ਮਹਾਪੰਚਾਇਤ ਨੂੰ ਲੈ ਕੇ ਦਿੱਲੀ ਪੁਲਿਸ ਨੇ ਵੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਰਾਮਲੀਲਾ ਮੈਦਾਨ ਵਿਚ ਕਿਸਾਨਾਂ ਨੇ ਕੇਂਦਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਦੀ ਮਹਾਪੰਚਾਇਤ ਕਾਰਨ ਦਿੱਲੀ 'ਚ ਕਈ ਥਾਵਾਂ 'ਤੇ ਟ੍ਰੈਫਿਕ ਜਾਮ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ। ਇਸ ਨਾਲ ਆਮ ਲੋਕਾਂ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਕਿਸਾਨਾਂ ਦੀ ਮਹਾਂਪੰਚਾਇਤ ਕਾਰਨ ਵੱਡੀ ਗਿਣਤੀ ਵਿਚ ਸੁਰੱਖਿਆ ਬਲ ਵੀ ਤਾਇਨਾਤ ਕੀਤੇ ਗਏ ਹਨ।

ਇਹ ਵੀ ਪੜ੍ਹੋ: Gurdaspur Central Jail News : ਗੁਰਦਾਸਪੁਰ ਕੇਂਦਰੀ ਜੇਲ 'ਚ ਆਪਸ ਵਿਚ ਭਿੜੇ ਕੈਦੀ, 3 ਜਵਾਨ ਹੋਏ ਜ਼ਖ਼ਮੀ  

ਰਾਕੇਸ਼ ਟਿਕੈਤ ਦਾ ਬਿਆਨ ਆਇਆ ਸਾਹਮਣੇ
ਇਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਮੀਟਿੰਗ ਹੋਈ, ਸਾਰੇ ਲੋਕ ਇਸ ਵਿਚ ਸ਼ਾਮਲ ਸਨ। ਇਸ ਨਾਲ ਸਰਕਾਰ ਨੂੰ ਸੰਦੇਸ਼ ਦਿਤਾ ਗਿਆ ਕਿ ਦੇਸ਼ ਦੇ ਕਿਸਾਨ ਇਕ ਹਨ। ਟਿਕੈਤ ਨੇ ਸਰਕਾਰ 'ਤੇ ਦੋਸ਼ ਲਗਾਇਆ ਹੈ ਕਿ 'ਸਰਕਾਰ ਕਿਸਾਨਾਂ ਤੋਂ ਜ਼ਮੀਨ ਖੋਹ ਕੇ ਉਨ੍ਹਾਂ ਨੂੰ ਮਜ਼ਦੂਰ ਬਣਾਉਣਾ ਚਾਹੁੰਦੀ ਹੈ। ਟਿਕੈਤ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਬਿਹਾਰ ਨੂੰ ਬਰਬਾਦ ਕੀਤਾ ਹੈ, ਉਸੇ ਤਰ੍ਹਾਂ ਉਹ ਪੂਰੇ ਦੇਸ਼ ਨੂੰ ਬਰਬਾਦ ਕਰਨਾ ਚਾਹੁੰਦੇ ਹਨ। ਬਿਹਾਰ ਵਿੱਚ ਮੰਡੀਆਂ ਬੰਦ ਕਰ ਦਿਤੀਆਂ ਗਈਆਂ ਅਤੇ ਉਥੋਂ ਦੇ ਕਿਸਾਨਾਂ ਨੂੰ ਮਜ਼ਦੂਰ ਬਣਾਇਆ ਜਾ ਰਿਹਾ ਹੈ, ਕਿਸਾਨ ਆਪਣੀ ਜ਼ਮੀਨ ਨਹੀਂ ਦੇਣਗੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'EC TO KEEP A STRICT VIGIL OVER THE PAID NEWS SOCIAL MEDIA DURING THE ENSUING Lok Sabha Election' stay tuned to Rozana Spokesman

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement