ਖ਼ਬਰਾਂ |

ਤਾਜ਼ਾ |

ਕਣਕ ਦੀ ਖਰੀਦ ਸ਼ੁਰੂ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ 17 ਅਪ੍ਰੈਲ ਨੂੰ ਰੇਲਾਂ ਰੋਕਣ ਦਾ ਐਲਾਨ 
Published : Apr 15, 2026, 11:55 am IST
Updated : Apr 15, 2026, 11:55 am IST
SHARE ARTICLE
Farmer organizations announce to stop trains on April 17 to start wheat procurement
Farmer organizations announce to stop trains on April 17 to start wheat procurement

ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਜਥੇਬੰਦੀਆਂ ਤੇ ਕਿਸਾਨ ਮਜ਼ਦੂਰ ਮੋਰਚਾ (ਚੈਪਟਰ ਪੰਜਾਬ) ਨਾਲ ਸਬੰਧਿਤ ਜਥੇਬੰਦੀਆਂ ਵੱਲੋਂ ਕੀਤਾ ਗਿਆ ਸਾਂਝਾ ਫੈਸਲਾ 

ਚੰਡੀਗੜ੍ਹ : ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਨਾਲ ਕਣਕ ਅਤੇ ਹੋਰ ਫਸਲਾਂ ਦੇ ਹੋਏ ਭਾਰੀ ਨੁਕਸਾਨ ਤੋਂ ਬਾਅਦ ਕਣਕ ਦੀ ਖਰੀਦ ਸ਼ੁਰੂ ਨਾ ਹੋਣ ਦਾ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸਖਤ ਨੋਟਿਸ ਲਿਆ ਹੈ । ਜਥੇਬੰਦੀਆਂ ਕਣਕ ਦੀ ਬੇਕਦਰੀ ਅਤੇ ਲੁੱਟ ਤੋਂ ਸਖਤ ਨਰਾਜ਼ ਹਨ । ਸੰਯੁਕਤ ਕਿਸਾਨ ਮੋਰਚੇ ਦੀਆਂ ਬਹੁਤ ਸਾਰੀਆਂ ਜਥੇਬੰਦੀਆਂ ਅਤੇ ਕਿਸਾਨ ਮਜ਼ਦੂਰ ਮੋਰਚੇ ਦੀਆਂ ਜਥੇਬੰਦੀਆਂ ਵੱਲੋਂ ਇਸ ਰੇਲ ਰੋਕੋ ਪ੍ਰੋਗਰਾਮ ਨੂੰ ਸਾਂਝੇ ਤੌਰ ਤੇ ਕਰਨ ਦਾ ਫੈਸਲਾ ਕੀਤਾ ਗਿਆ ਹੈ । ਆਜ਼ਾਦ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਨੇ ਵੀ ਇਸ ਫੈਸਲੇ ਦੀ ਹਮਾਇਤ ਕੀਤੀ ਹੈ।

ਸੋ ਜੇਕਰ ਕਣਕ ਦੇ ਖਰੀਦ ਨਿਯਮਾਂ ਵਿੱਚ ਢਿੱਲ ਦੇ ਕੇ ਕਣਕ ਦੀ ਖਰੀਦ ਸ਼ੁਰੂ ਨਾ ਕੀਤੀ ਗਈ ਤਾਂ 17 ਅਪ੍ਰੈਲ ਨੂੰ 12 ਵਜੇ ਤੋਂ 03 ਵਜੇ ਤੱਕ ਸਾਰੇ ਪੰਜਾਬ ਵਿੱਚ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਰੇਲ ਜਾਮ ਵਿੱਚ ਕਿਸਾਨ ਮਜ਼ਦੂਰ ਮੋਰਚਾ ਨਾਲ ਸਬੰਧਤ ਜਥੇਬੰਦੀਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ( ਸੁਖਵਿੰਦਰ ਸਿੰਘ ਸਭਰਾ), ਬੀਕੇਯੂ ਏਕਤਾ ਆਜ਼ਾਦ (ਜਸਵਿੰਦਰ ਸਿੰਘ ਲੌਂਗੋਵਾਲ), ਬੀਕੇਯੂ ਕ੍ਰਾਂਤੀਕਾਰੀ ( ਬਲਦੇਵ ਸਿੰਘ ਜੀਰਾ) , ਬੀਕੇਯੂ ਬਹਿਰਾਮਕੇ (ਬਲਵੰਤ ਸਿੰਘ ਬਹਿਰਾਮਕੇ) , ਬੀਕੇਯੂ ਦੋਆਬਾ ( ਮਨਜੀਤ ਸਿੰਘ ਰਾਏ), ਕਿਸਾਨ ਮਜ਼ਦੂਰ ਹਿੱਤਕਾਰੀ ਸਭਾ (ਓਂਕਾਰ ਸਿੰਘ ਭੰਗਾਲਾ) , ਭਾਰਤੀ ਕਿਸਾਨ ਮਜ਼ਦੂਰ  ਯੂਨੀਅਨ ( ਦਿਲਬਾਗ ਸਿੰਘ ਗਿੱਲ) , ਬੀਕੇਯੂ ਭਟੇੜੀ ( ਜੰਗ ਸਿੰਘ ਭਟੇੜੀ) , ਕਿਸਾਨ ਮਜ਼ਦੂਰ ਮੋਰਚਾ ਪੰਜਾਬ (ਮਲਕੀਤ ਸਿੰਘ ਗੁਲਾਮੀ ਵਾਲਾ)  ਅਤੇ ਸੰਯੁਕਤ ਕਿਸਾਨ ਮੋਰਚਾ ਨਾਲ ਸੰਬੰਧਿਤ ਜਥੇਬੰਦੀਆਂ ਵਿੱਚੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਮਨਜੀਤ ਸਿੰਘ ਧਨੇਰ), ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਡਾਕਟਰ ਦਰਸ਼ਨ ਪਾਲ), ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਹਰਭਜਨ ਸਿੰਘ ਬੁੱਟਰ), ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ (ਬੂਟਾ ਸਿੰਘ ਸ਼ਾਦੀਪੁਰ), ਕਿਸਾਨ ਸੰਘਰਸ਼ ਕਮੇਟੀ ਪੰਜਾਬ (ਸੁਖਦੇਵ ਸਿੰਘ ਅਰਾਈਆਂਵਾਲਾ) ਅਤੇ ਕੌਮੀ ਕਿਸਾਨ ਯੂਨੀਅਨ (ਬਿੰਦਰ ਸਿੰਘ ਗੋਲੇਵਾਲਾ) ਸ਼ਾਮਿਲ ਹਨ। ਆਉਣ ਵਾਲੇ ਦਿਨਾਂ ਵਿੱਚ ਹੋਰ ਜਥੇਬੰਦੀਆਂ ਵੀ ਇਸ ਸੱਦੇ ਦੀ ਹਮਾਇਤ ਵਿੱਚ ਨਿੱਤਰ ਸਕਦੀਆਂ ਹਨ। 

ਕਿਸਾਨ ਆਗੂਆਂ ਨੇ ਦੱਸਿਆ ਕਿ ਆਜ਼ਾਦ ਕਿਸਾਨ ਮੋਰਚਾ ਵਿੱਚ ਸ਼ਾਮਿਲ ਜਥੇਬੰਦੀਆਂ ਨੇ ਵੀ ਇਸ ਸੱਦੇ ਦੀ ਹਮਾਇਤ ਕੀਤੀ ਹੈ। ਕਿਸਾਨ ਆਗੂਆਂ ਨੇ ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸਖਤ ਨਰਾਜ਼ਗੀ ਦਾ ਪ੍ਰਗਟਾਵਾ ਕੀਤਾ ਕਿ ਪਹਿਲਾਂ ਪੰਜਾਬ ਦੇ ਕਿਸਾਨਾਂ ਨੂੰ ਹੜ੍ਹਾਂ ਦੀ ਮਾਰ ਪਈ, ਉਸ ਲਈ ਵੀ ਸਰਕਾਰਾਂ ਵੱਲੋਂ ਸਿਰਫ ਗੋਂਗਲੂਆਂ ਤੋਂ ਮਿੱਟੀ ਝਾੜੀ ਗਈ ਹੈ, ਹੁਣ ਫੇਰ ਕਣਕਾਂ ਦਾ ਭਾਰੀ ਨੁਕਸਾਨ ਹੋਇਆ ਹੈ ਅਤੇ ਪੰਜਾਬ ਵਿੱਚ ਕਣਕ ਦੀ ਗੁਣਵੱਤਾ ਉੱਤੇ ਅਸਰ ਪਿਆ ਹੈ ਪਰੰਤੂ ਨਾ ਤਾਂ ਕੇਂਦਰ ਸਰਕਾਰ ਅਤੇ ਨਾਂ ਪੰਜਾਬ ਸਰਕਾਰ ਇਸ ਵਾਸਤੇ ਗੰਭੀਰ ਹਨ।

ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਰੁਲ ਰਹੀ ਹੈ। ਕਿਸਾਨਾਂ ਦੀ ਮਜਬੂਰੀ ਦਾ ਫਾਇਦਾ ਉਠਾ ਕੇ ਕਣਕ ਤੇ ਰੇਟ ਕੱਟ ਲਾਇਆ ਜਾ ਰਿਹਾ ਹੈ।  ਰੇਲਾਂ ਦੇ ਚੱਕਾ ਜਾਮ ਦੇ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਜਥੇਬੰਦੀਆਂ ਨੇ ਕਿਹਾ ਕਿ ਜੇਕਰ ਕਣਕ ਦੇ ਖਰੀਦ ਨਿਯਮਾਂ ਵਿੱਚ ਢਿੱਲ ਦੇ ਕੇ ਖਰੀਦ ਤੁਰੰਤ ਸ਼ੁਰੂ ਨਾ ਕੀਤੀ ਗਈ ਤਾਂ ਇਸ ਰੇਲ ਜਾਮ ਤੋਂ ਬਾਅਦ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਅਤੇ ਕਿਸਾਨਾਂ ਲਈ ਲੋੜੀਦੀਆਂ ਸਹੂਲਤਾਂ ਜਿਵੇਂ ਵਾਸ਼ਰੂਮ ਅਤੇ ਛਾਂ ਵਗੈਰਾ ਦਾ ਪ੍ਰਬੰਧ ਕਰਨ ਦੀ ਵੀ ਮੰਗ ਕੀਤੀ।  
ਕਿਸਾਨ ਆਗੂਆਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦਾ ਸਾਥ ਦੇਣ। ਰੇਲਾਂ ਦਾ ਚੱਕਾ ਜਾਮ ਕਰਨਾ ਕਿਸਾਨਾਂ ਦੀ ਮਜ਼ਬੂਰੀ ਹੈ ਕਿਉਂਕਿ ਉਪਰੋਂ ਮੌਸਮ ਖਰਾਬ ਚੱਲ ਰਿਹਾ ਹੈ ਅਤੇ ਭਾਰੀ ਮਿਹਨਤ ਮੁਸ਼ੱਕਤ ਕਰਕੇ ਪੈਦਾ ਕੀਤੀ ਕਣਕ ਨੂੰ ਇਸ ਤਰ੍ਹਾਂ ਲੁਟਾਇਆ ਨਹੀਂ ਜਾ ਸਕਦਾ। ਉਹਨਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਲੋਕਾਂ ਦਾ ਸਬਰ ਨਾ ਪਰਖਣ ਅਤੇ ਨਿਯਮਾਂ ਵਿੱਚ ਢਿੱਲ ਦੇ ਕੇ ਕਣਕ ਦੀ ਖਰੀਦ ਪੂਰੇ ਰੇਟ ਤੇ ਬਿਨਾਂ ਕਿਸੇ ਦੇਰੀ ਤੋਂ ਸ਼ੁਰੂ ਕਰਵਾਈ ਜਾਵੇ। ਇਸ ਮੌਕੇ ਆਗੂਆਂ ਵੱਲੋਂ ਪੰਜਾਬ ਭਰ ਦੀਆਂ ਸੰਘਰਸ਼ੀ ਜੱਥੇਬੰਦੀਆਂ ਨੂੰ ਕਿਸਾਨੀ ਦੀ ਇਸ ਮੁਸ਼ਕਿਲ ਮੌਕੇ ਸਾਂਝੇ ਜਾਂ ਤਾਲਮੇਲਵੇ ਐਕਸ਼ਨ ਉਲੀਕਣ ਦੀ ਅਪੀਲ ਕੀਤੀ ਗਈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM

Iran ਜੰਗ ਵਿਚਾਲੇ Donald Trump ਦਾ China ਦੌਰਾ, ਭਾਰਤ ਆ ਰਹੇ ਨੇ ਇਰਾਨੀ ਵਿਦੇਸ਼ ਮੰਤਰੀ

14 May 2026 2:51 PM

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM
Advertisement