ਪੰਜਾਬ ਵਿੱਚ ਅੱਜ ਤੋਂ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ, ਪੰਜਾਬ ਸਰਕਾਰ ਵਲੋਂ 5 ਲੱਖ ਏਕੜ ਵਿੱਚ ਸਿੱਧੀ ਬਿਜਾਈ ਦੀ ਮਿਥਿਆ ਟੀਚਾ
Published : May 15, 2025, 1:03 pm IST
Updated : May 15, 2025, 1:59 pm IST
SHARE ARTICLE
Direct sowing of paddy begins in Punjab from today
Direct sowing of paddy begins in Punjab from today

ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1,500 ਦੀ ਵਿੱਤੀ ਸਹਾਇਤਾ ਮਿਲੇਗੀ

Direct sowing of paddy begins in Punjab from today: ਪਿਛਲੇ ਕਈ ਸਾਲਾਂ ਤੋਂ ਲਗਾਤਾਰ ਸਰਵੇ ਹੋ ਰਹੇ ਹਨ ਕਿ ਪੰਜਾਬ ਵਿਚ ਧਰਤੀ ਦਾ ਪਾਣੀ ਮੁਕਦਾ ਜਾ ਰਿਹਾ ਹੈ। ਕਈ ਇਲਾਕੇ ਪਾਣੀ ਦੇ ਮਾਮਲੇ ਵਿਚ ਖ਼ਤਰਨਾਕ ਜ਼ੋਨ ਬਣ ਚੁੱਕੇ ਹਨ। ਬੁੱਧੀਜੀਵੀ ਅਤੇ ਮਾਹਰ ਲੋਕ ਇਸ ਪ੍ਰਤੀ ਕਾਫ਼ੀ ਸਮੇਂ ਤੋਂ ਚਿੰਤਾ ਜਤਾ ਰਹੇ ਹਨ। ਅਜਿਹੇ ਲੋਕਾਂ ਨੇ ਸਰਕਾਰਾਂ ਨੂੰ ਕਈ ਵਾਰ ਚੇਤਾਵਨੀ ਦਿੱਤੀ ਪਰ ਕਿਸੇ ਦੇ ਕੰਨ ਤੇ ਜੂੰਅ ਨਹੀਂ ਸਰਕੀ। ਹੁਣ ਮੌਜੂਦਾ ਸਰਕਾਰ ਨੇ ਪਾਣੀ ਨੂੰ ਬਚਾਉਣ ਅਤੇ ਖੇਤੀ ਵਿੰਭਿਨਤਾ ਵੱਲ ਕਦਮ ਚੁੱਕਣੇ ਸ਼ੁਰੂ ਕੀਤੇ ਹਨ।

ਪਿਛਲੇ ਸਾਲ ਸਰਕਾਰ ਨੇ ਐਲਾਨ ਕੀਤਾ ਸੀ ਕਿ ਜਿਹੜਾ ਵੀ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰੇਗਾ ਉਸ ਨੂੰ ਪ੍ਰਤੀ ਏਕੜ 1500 ਰੁਪਏ ਦਿੱਤੇ ਜਾਣਗੇ। ਇਸ ਐਲਾਨ ਨਾਲ ਕਾਫ਼ੀ ਹੱਦ ਤੱਕ ਕਿਸਾਨ ਪ੍ਰਭਾਵਤ ਹੋਏ ਸਨ। ਸਰਕਾਰ ਦੀ ਇਸ ਅਪੀਲ ਨੂੰ ਮੰਨਦਿਆਂ ਕਰੀਬ ਢਾਈ ਲੱਖ ਏਕੜ ਵਿਚ ਕਿਸਾਨਾਂ ਨੇ ਸਿੱਧੀ ਬਿਜਾਈ ਨਾਲ ਝੋਨਾ ਉਗਾਇਆ। ਜਿਸ ਨਾਲ ਪੰਜਾਬ ਵਿਚ 15 ਤੋਂ 20 ਫ਼ੀਸਦੀ ਤੱਕ ਪਾਣੀ ਦੀ ਬੱਚਤ ਹੋਈ। ਇਸ ਦੇ ਨਾਲ ਹੀ ਸਰਕਾਰ ਨੇ ਇਕ ਹੋਰ ਉਪਰਾਲਾ ਕੀਤਾ। ਪਹਿਲਾਂ ਜਿਹੜਾ ਨਹਿਰੀ ਪਾਣੀ ਕੇਵਲ 20-21 ਫ਼ੀਸਦੀ ਵਰਤਿਆ ਜਾਂਦਾ ਸੀ ਉਸ ਨੂੰ 60-65 ਫ਼ੀਸਦੀ ਤੱਕ ਵਰਤੋਂ ਵਿਚ ਲਿਆਂਦਾ।

ਪੁਰਾਣੇ ਖਾਲਾਂ ਤੇ ਕੱਸੀਆਂ ਨੂੰ ਲੱਭ ਕੇ ਉਥੇ ਪਾਈਪਾਂ ਪਾਈਆਂ ਗਈਆਂ ਅਤੇ ਨਹਿਰੀ ਪਾਣੀ ਨੂੰ ਟੇਲਾਂ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ। ਜਿਸ ਨਾਲ ਕਿਸਾਨਾਂ ਨੇ ਟਿਊਬਵੈੱਲਾਂ ਦੀ ਵਰਤੋਂ ਘਟਾ ਦਿੱਤੀ। ਦੱਸ ਦੇਈਏ ਕਿ 2024 ਵਿੱਚ 21,338 ਕਿਸਾਨਾਂ ਨੂੰ 29.02 ਰੁਪਏ ਕਰੋੜ ਦੀ ਸਹਾਇਤਾ ਦਿੱਤੀ ਗਈ ਸੀ। ਹੁਣ ਝੋਨੇ ਦਾ ਸੀਜ਼ਨ ਸ਼ੁਰੂ ਹੋ ਗਿਆ ਤੇ ਅੱਜ ਤੋਂ ਝੋਨੇ ਦੀ ਸਿੱਧੀ ਬਿਜਾਈ ਹੋਣੀ ਸ਼ੁਰੂ ਹੋ ਗਈ। ਸਰਕਾਰ ਨੇ ਇਸ ਵਾਰ ਸਿੱਧੀ ਬਿਜਾਈ ਲਈ 5 ਲੱਖ ਏਕੜ ਦਾ ਰਕਬਾ ਮਿੱਥਿਆ ਹੈ। ਇਸ ਦੇ ਨਾਲ ਹੀ ਸਰਕਾਰ ਨੇ ਐਲਾਨ ਕੀਤਾ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਮੁਆਵਜ਼ੇ ਵਜੋਂ ਦਿੱਤੇ ਜਾਣਗੇ।

ਇਸ ਦੇ ਨਾਲ ਹੀ ਪੰਜਾਬ ਵਿਚ ਬਾਸਮਤੀ ਝੋਨੇ ਦੀ ਫ਼ਸਲ ਨੂੰ ਬੜ੍ਹਾਵਾ ਦੇਣ ਲਈ ਸਰਕਾਰ ਨੇ ਐਲਾਨ ਕੀਤਾ ਕਿ ਜੇਕਰ ਕੋਈ ਕਿਸਾਨ ਬਾਸਮਤੀ ਝੋਨਾ ਉਗਾਉਂਦਾ ਹੈ ਤਾਂ ਉਸ ਨੂੰ ਵੀ 1500 ਰੁਪਏ ਪ੍ਰਤੀ ਏਕੜ ਮਿਲਣਗੇ। ਹੁਣ ਵੇਖਣਾ ਹੋਵੇਗਾ ਕਿ ਕਿਸਾਨ ਸਰਕਾਰ ਦੀ ਅਪੀਲ ਤੇ ਕਿੰਨਾ ਕੁ ਅਮਲ ਕਰਦੇ ਹਨ ਅਤੇ ਪੰਜਾਬ ਦਾ ਪਾਣੀ ਬਚਾਉਣ ਲਈ ਕਿੰਨਾ ਕੁ ਸੁਹਿਰਦ ਹਨ।

(For more news apart from Direct sowing of paddy begins in Punjab from today , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement