Moga Mews: ਜਗਮੋਹਣ ਸਿੰਘ ਨੇ ਪਿਛਲੇ 15 ਸਾਲਾਂ ਤੋਂ ਆਪਣੇ ਖੇਤਾਂ ਵਿਚ ਨਹੀਂ ਸਾੜੀ ਪਰਾਲੀ
Published : Oct 15, 2024, 8:59 am IST
Updated : Oct 15, 2024, 8:59 am IST
SHARE ARTICLE
Jagmohan Singh has not burnt straw in his fields for the last 15 years Jai Singh Wala News
Jagmohan Singh has not burnt straw in his fields for the last 15 years Jai Singh Wala News

Moga Mews: ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ ਕਰ ਕੇ ਹੋਰਨਾਂ ਕਿਸਾਨਾਂ ਲਈ ਵੀ ਬਣਿਆ ਮਿਸਾਲ

Jagmohan Singh has not burnt straw in his fields for the last 15 years Jai Singh Wala News: : ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਜਿੱਥੇ ਮਨੁੱਖੀ ਸਿਹਤ ਨੂੰ ਕਈ ਬਿਮਾਰੀਆਂ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਉੱਥੇ ਹੀ ਇਸਦਾ ਮਾੜਾ ਪ੍ਰਭਾਵ ਵਾਤਾਵਰਣ ਅਤੇ ਖੇਤ ਦੀ ਮਿੱਟੀ ਉੱਪਰ ਵੀ ਪੈਂਦਾ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਖੇਤੀਬਾੜੀ ਟੈਕਨੋਲਾਜੀ ਮੈਨੇਜਮੈਂਟ ਏਜੰਸੀ (ਆਤਮਾ), ਜ਼ਿਲ੍ਹਾ ਮੋਗਾ ਦੀ ਸਹਾਇਤਾ ਨਾਲ ਪਿੰਡ ਜੈ ਸਿੰਘ ਵਾਲਾ ਦਾ ਕਿਸਾਨ ਜਗਮੋਹਣ ਸਿੰਘ ਪਿਛਲੇ 15 ਸਾਲਾਂ ਤੋਂ 60 ਏਕੜ ਵਿਚ ਝੋਨੇ ਦੀ ਸਿੱਧੀ ਬਿਜਾਈ ਕਰਨ ਅਤੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ ਕਰ ਕੇ ਹੋਰਨਾਂ ਕਿਸਾਨਾਂ ਲਈ ਮਿਸਾਲ ਬਣਿਆ ਹੋਇਆ ਹੈ।

ਜਗਮੋਹਣ ਸਿੰਘ ਦਾ ਕਹਿਣਾ ਹੈ ਕਿ ਉਸਨੇ ਵਾਤਾਵਰਣ ਦੀ ਸ਼ੁੱਧਤਾ ਦੀ ਅਹਿਮੀਅਤ ਨੂੰ ਸਮਝਦਿਆਂ 15 ਸਾਲ ਪਹਿਲਾਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣੀ ਬਿਲਕੁਲ ਬੰਦ ਕਰ ਦਿਤੀ ਸੀ। ਉਸਤੋਂ ਬਾਅਦ ਹਰ ਸਾਲ ਉਹ ਝੋਨੇ ਦੀ ਕੰਬਾਈਨ ਨਾਲ ਕਟਾਈ ਕਰਨ ਮਗਰੋਂ ਖੁਲ੍ਹੀ ਪਈ ਪਰਾਲੀ ਅਤੇ ਖੜ੍ਹੇ ਕਰਚਿਆਂ ਵਿਚ ਮਲਚਰ ਮਾਰ ਕੇ ਆਲੂਆਂ ਦੀ ਬਿਜਾਈ ਕਰਦਾ ਹੈ। ਉਸਨੇ ਦਸਿਆ ਕਿ ਉਹ ਝੋਨੇ ਦੀ ਵੀ ਸਿੱਧੀ ਬਿਜਾਈ ਕਰ ਰਿਹਾ ਹੈ। ਉਸਦਾ ਕਹਿਣਾ ਹੈ ਕਿ ਖਾਦਾਂ ਦੀ ਮਾਤਰਾ ਹਰ ਸਾਲ ਘਟ ਰਹੀ ਹੈ ਅਤੇ ਕਾਸ਼ਤਕਾਰੀ ਖ਼ਰਚੇ ਘਟੇ ਹਨ।

ਪਰਾਲੀ ਦੇ ਜ਼ਮੀਨ ਦੀ ਸਤ੍ਹਾ ਤੇ ਰੱਖਣ ਦੇ ਬਹੁਤ ਸਾਰੇ ਫਾਇਦੇ ਹਨ ਜਿਵੇਂ ਕਿ ਮਿੱਟੀ ਦੀ ਨਮੀ ਬਰਕਰਾਰ ਰਹਿੰਦੀ ਹੈ ਅਤੇ ਮਿੱਟੀ ਦੀ ਪਾਣੀ ਸੰਭਾਲਣ ਦੀ ਸਮਰੱਥਾ ਵੀ 5 ਤੋਂ 10 ਫ਼ੀ ਸਦੀ ਵਧ ਜਾਂਦੀ ਹੈ। ਕੰਬਾਈਨ ਨਾਲ ਪਰਾਲੀ ਖਿਲਾਰਨ ਵਾਲੇ ਯੰਤਰ ਸੁਪਰ ਐਸ.ਐਮ.ਐਸ. ਦੇ ਲਗਾਏ ਜਾਣ ਨਾਲ ਮੁਢ ਕਟਣ ਅਤੇ ਖਿਲਾਰਨ ਵਾਲੀ ਮਸ਼ੀਨ ਪੀ.ਏ.ਯੂ. ਸਟਰਾਅ ਕਰਟਰ-ਕਮ-ਸਪਰੈਡਰ ਦੇ ਆਉਣ ਨਾਲ ਇਹ ਕੰਮ ਹੋਰ ਵੀ ਆਸਾਨ ਹੋ ਗਿਆ ਹੈ। ਉਸਨੇ ਇਹ ਵੀ ਦਸਿਆ ਕਿ ਉਹ ਆਲੂਆਂ ਦੀ ਫ਼ਸਲ ਵਿਚੋਂ ਕਣਕ ਦੀ ਫ਼ਸਲ ਨਾਲੋਂ ਜ਼ਿਆਦਾ ਕਮਾਈ ਕਰ ਰਿਹੈ ਹੈ ਕਿਉਂਕਿ ਉਸਨੂੰ ਕਣਕ ਦੇ ਇਕ ਸੀਜ਼ਨ ਨਾਲੋਂ ਆਲੂਆਂ ਦੀ ਤਿੰਨ ਵਾਰ ਫ਼ਸਲ ਮਿਲ ਜਾਂਦੀ ਹੈ। 


 ਜਗਮੋਹਣ ਸਿੰਘ ਨੇ ਕਿਹਾ ਕਿ ਸਮੂਹ ਕਿਸਾਨਾਂ ਨੂੰ ਅਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ੁੱਧ ਵਾਤਾਵਰਨ ਮੁਹਈਆ ਕਰਵਾਉਣ ਲਈ ਪਰਾਲੀ ਸਾੜਨੀ ਬੰਦ ਕਰ ਦੇਣੀ ਚਾਹੀਦੀ ਹੈ ਕਿਉਂਕਿ ਇਸ ਨਾਲ ਅਗਲੀ ਫ਼ਸਲ ਦੀ ਬਿਜਾਈ ਵਿਚ ਕੋਈ ਵੀ ਮੁਸ਼ਕਲ ਪੇਸ਼ ਨਹੀਂ ਆਉਂਦੀ। ਉਸ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਜ਼ੀਰੋ ਸਟਬਲ ਬਰਨਿੰਗ ਸੂਬਾ ਬਣਾਉਣ ਵਿਚ ਯੋਗਦਾਨ ਪਾਉਣ।
ਫੋਟੋ 14 ਮੋਗਾ 01 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement