ਖ਼ਬਰਾਂ |

ਤਾਜ਼ਾ |

ਕਰਜ਼ਾ ਨਾ ਚੁਕਾ ਸਕਣ ਕਾਰਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
Published : Jul 20, 2026, 6:36 am IST
Updated : Jul 20, 2026, 7:02 am IST
SHARE ARTICLE
Khadial Farmer suicide News
Khadial Farmer suicide News

ਦਰਸ਼ਨ ਸਿੰਘ ਦੇ ਸਿਰ ਸੀ 20-22 ਲੱਖ ਰੁਪਏ ਦਾ ਕਰਜ਼ਾ

ਸੁਨਾਮ ਊਧਮ ਸਿੰਘ ਵਾਲਾ (ਅਵਿਨਾਸ਼ ਜੈਨ) : ਕਰਜ਼ੇ ਦੇ ਬੋਝ ਥੱਲੇ ਦਬੇ ਨਜ਼ਦੀਕੀ ਪਿੰਡ ਖਡਿਆਲ ਦੇ ਇਕ ਕਿਸਾਨ ਵਲੋਂ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਭਰਾ ਸਤਨਾਮ ਸਿੰਘ ਨੇ ਦਸਿਆ ਕਿ ਉਸ ਦੇ ਭਰਾ ਦਰਸ਼ਨ ਸਿੰਘ  ਉਮਰ ਕਰੀਬ 45 ਸਾਲ ਵਾਸੀ ਪਿੰਡ ਖਡਿਆਲ ਸਿਰਫ਼ ਤਿੰਨ ਕਿਲੇ ਜ਼ਮੀਨ ਦਾ ਮਾਲਕ ਸੀ ਅਤੇ ਉਸ ਦੇ ਤਿੰਨ ਬੱਚੇ ਸਨ।

ਕੁਦਰਤੀ ਕਰੋਪੀ ਕਾਰਨ ਫ਼ਸਲ ਖ਼ਰਾਬ ਹੋਣ ਅਤੇ ਦੋ ਬੱਚਿਆਂ ਦੇ ਵਿਆਹ ਕਾਰਨ ਉਸ ਦੇ ਭਰਾ ਸਿਰ 20-22 ਲੱਖ ਰੁਪਏ ਦਾ ਸਰਕਾਰੀ ਅਤੇ ਨਿਜੀ ਕਰਜ਼ਾ ਚੜਿ੍ਹਆ ਹੋਇਆ ਸੀ। ਕਰਜ਼ਾ ਨਾ ਮੋੜੇ ਜਾਣ ਕਾਰਨ ਉਹ ਹਮੇਸ਼ਾ ਤਣਾਅ ਵਿਚ ਰਹਿੰਦਾ ਸੀ। ਹੀਲਾ ਵਸੀਲਾ ਨਾ ਹੋਣ ਕਾਰਨ ਉਹ ਕਰਜ਼ਾ ਮੋੜਨ ਤੋਂ ਅਸਮਰੱਥ ਸੀ। ਇਸ ਪ੍ਰੇਸ਼ਾਨੀ ਕਾਰਨ ਉਸ ਦੇ ਭਰਾ ਨੇ ਖੇਤ ਜਾ ਕੇ ਸਲਫ਼ਾਸ ਦੀਆਂ ਗੋਲੀਆਂ ਨਿਗਲ ਲਈਆਂ।

ਪਤਾ ਲੱਗਣ ’ਤੇ ਦਰਸ਼ਨ ਸਿੰਘ ਨੂੰ ਤੁਰਤ ਇਲਾਜ ਲਈ ਪਹਿਲਾਂ ਸੁਨਾਮ ਦੇ ਇਕ ਨਿਜੀ ਹਸਪਤਾਲ ਅਤੇ ਬਾਅਦ ਵਿਚ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ। ਪਰ ਹਾਲਤ ਜ਼ਿਆਦਾ ਖ਼ਰਾਬ ਹੋ ਜਾਣ ਕਾਰਨ ਉਸ ਨੇ ਦਮ ਤੋੜ ਦਿਤਾ। ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਚੌਂਕੀ ਮਹਿਲਾਂ ਚੌਂਕ ਦੇ ਇੰਚਾਰਜ ਬਲਕਾਰ ਸਿੰਘ ਨੇ ਦਸਿਆ ਕਿ ਪੁਲਿਸ ਵਲੋਂ ਮਾਮਲੇ ਵਿਚ ਮ੍ਰਿਤਕ ਦੇ ਪੁੱਤਰ ਅਮਰੀਕ ਸਿੰਘ ਦੇ ਬਿਆਨਾਂ ਅਨੁਸਾਰ ਬੀਐਨਐਸਐਸ ਦੀ ਧਾਰਾ 194 ਤਹਿਤ ਕਾਰਵਾਈ ਕੀਤੀ ਗਈ ਹੈ ਅਤੇ ਪੋਸਟਮਾਰਟਮ ਹੋ ਜਾਣ ਉਪਰੰਤ ਮ੍ਰਿਤਕ ਦੀ ਦੇਹ ਵਾਰਸਾਂ ਵਾਰਸਾਂ ਦੇ ਹਵਾਲੇ ਕਰ ਦਿਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਪ੍ਰਦਰਸ਼ਨਕਾਰੀ ਨੌਜਵਾਨ ਦੇਸ਼-ਵਿਰੋਧੀ ਨਹੀਂ', Mohan Bhagwat ਦਾ Gen Z 'ਤੇ ਵੱਡਾ ਬਿਆਨ

07 Aug 2026 2:56 PM

"RSS ਦੇ ਚਮਚੋ ਬਾਹਰ ਜਾਓ", Raja Warring ਦੀ Meeting 'ਚ 'GoBackBaghel' ਦੀਆਂ T-Shirts ਲੈ ਕੇ ਪਹੁੰਚੇ ਪ੍ਰਦਰਸ਼ਨਕਾਰੀ

06 Aug 2026 3:14 PM

Raja Warring ਨੇ ਜਿਹੜੇ ਮੁੰਡੇ ਤੋਂ Channi ਨੂੰ ਫ਼ੋਨ ਲਵਾਇਆ, ਉਸ 'ਤੇ ਚਿੱਟੇ ਦਾ ਪਰਚਾ' - Tarunpreet Singh Sond

06 Aug 2026 3:13 PM

'ਮੈਨੂੰ ਕੋਈ ਬਿਨਾਂ ਪੱਗ ਤੋ ਫਿਲਮ ਕਰਨ ਲਈ 100 ਕਰੋੜ ਵੀ ਦੇਵੇ, ਮੈਂ ਨਹੀਂ ਕਰਾਂਗਾ': Raj Kundra Exclusive Interview

04 Aug 2026 1:38 PM

'ਕੇਂਦਰ ਸਰਕਾਰ ਬਹੁਤ ਹੀ ਮਾੜੇ ਤਰੀਕੇ ਨਾਲ਼ ਕਰ ਰਹੀ ਕੰਮ', ਬਦਮਾਸ਼ੀ ਨਾਲ਼ ਇਨ੍ਹਾ ਨੇ E20 ਲਿਆਂਦਾ: Inderbir Singh Nijjar

04 Aug 2026 1:37 PM
Advertisement