Punjab Farmers: ਪੰਜਾਬ ਦੇ 37 ਲੱਖ ਕਿਸਾਨ ਕਰਜ਼ਈ; ਖੇਤੀ ਲਈ ਲਿਆ ਹੈ 94,735.40 ਕਰੋੜ ਰੁਪਏ ਦਾ ਕਰਜ਼ਾ
Published : Dec 21, 2023, 3:12 pm IST
Updated : Dec 21, 2023, 3:12 pm IST
SHARE ARTICLE
37 lakh farmers of Punjab are under debt
37 lakh farmers of Punjab are under debt

ਸਟੇਟ ਲੈਵਲ ਬੈਂਕਰਜ਼ ਕਮੇਟੀ ਨੇ ਕੀਤਾ ਖੁਲਾਸਾ

Punjab Farmers: ਸਟੇਟ ਲੈਵਲ ਬੈਂਕਰਜ਼ ਕਮੇਟੀ ਦੀ ਤਾਜ਼ਾ ਰੀਪੋਰਟ ਅਨੁਸਾਰ ਪੰਜਾਬ ਦੇ 37.33 ਲੱਖ ਕਿਸਾਨਾਂ ਨੇ ਖੇਤੀ ਕੰਮਾਂ ਲਈ 94,735.40 ਕਰੋੜ ਰੁਪਏ ਦਾ ਕਰਜ਼ਾ ਲਿਆ ਹੋਇਆ ਹੈ। ਇਨ੍ਹਾਂ ਵਿਚੋਂ 11.12 ਲੱਖ ਕਿਸਾਨਾਂ ਨੇ ਪੰਜਾਬ ਰਾਜ ਸਹਿਕਾਰੀ ਬੈਂਕ ਤੋਂ ਕਰਜ਼ਾ ਲਿਆ ਹੈ। ਰੀਪੋਰਟ ਅਨੁਸਾਰ ਸੂਬੇ ਦੇ ਕਿਸਾਨਾਂ ਦੇ ਵੱਖ-ਵੱਖ ਬੈਂਕਾਂ ਵਿਚ 37.33 ਲੱਖ ਖਾਤੇ ਹਨ। ਇਨ੍ਹਾਂ ਵਿਚੋਂ 25.08 ਲੱਖ ਕਿਸਾਨ ‘ਕਿਸਾਨ ਕਰੈਡਿਟ ਕਾਰਡ ਧਾਰਕ’ ਵੀ ਹਨ, ਜਿਨ੍ਹਾਂ ਵੱਲ 66,749.31 ਕਰੋੜ ਰੁਪਏ ਦਾ ਕਰਜ਼ਾ ਬਕਾਇਆ ਹੈ।

ਤਾਜ਼ਾ ਸੂਚਨਾ ਅਨੁਸਾਰ ਖੇਤੀ ਕਰਜ਼ਾ ਲੈਣ ਵਾਲੇ ਕਿਸਾਨਾਂ ਵਿਚੋਂ 1.93 ਲੱਖ ਖਾਤੇ ਐਨਪੀਏ ਵਿਚ ਚਲੇ ਗਏ ਹਨ, ਜਿਨ੍ਹਾਂ ਵੱਲ 9581.39 ਕਰੋੜ ਦਾ ਬਕਾਇਆ ਹੈ। ਸਹਿਕਾਰੀ ਬੈਂਕਾਂ ਵੱਲ ਦੇਖੀਏ ਤਾਂ 12,352 ਕਿਸਾਨ ਕਰਜ਼ਾ ਮੋੜਨ ਤੋਂ ਅਸਮਰੱਥ ਹਨ ਜਿਨ੍ਹਾਂ ਵੱਲ 367.75 ਕਰੋੜ ਦਾ ਕਰਜ਼ਾ ਖੜ੍ਹਾ ਹੈ। ਇਸੇ ਤਰ੍ਹਾਂ 92,302 ‘ਕਿਸਾਨ ਕਰੈਡਿਟ ਕਾਰਡ ਧਾਰਕ’ ਕਿਸਾਨ ਹਨ ਜਿਹੜੇ ਕਿ 5085.75 ਕਰੋੜ ਰੁਪਏ ਦੇ ਬਕਾਏ ਨਹੀਂ ਮੋੜ ਸਕੇ। ਇਨ੍ਹਾਂ ਵਿਚੋਂ ਹੀ 3259 ਕੇਸੀਸੀ ਧਾਰਕਾਂ ਦੇ ਸਹਿਕਾਰੀ ਬੈਂਕਾਂ ਵਿਚ ਖਾਤੇ ਹਨ ਜਿਨ੍ਹਾਂ ਦਾ 71.23 ਕਰੋੜ ਰੁਪਏ ਦਾ ਬਕਾਇਆ ਬਣਦਾ ਹੈ।

ਜ਼ਿਕਰਯੋਗ ਹੈ ਕਿ ਪਿਛਲੀ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦੇਣ ਲਈ ‘ਕਿਸਾਨ ਕਰਜ਼ਾ ਰਾਹਤ ਸਕੀਮ’ ਲਿਆਂਦੀ ਸੀ ਜਿਸ ਤਹਿਤ 5.63 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ 4610 ਕਰੋੜ ਰੁਪਏ ਦੀ ਕਰਜ਼ਾ ਰਾਹਤ ਮਿਲੀ ਸੀ। ਮੌਜੂਦਾ ‘ਆਪ’ ਸਰਕਾਰ ਵੀ ਸਹਿਕਾਰੀ ਬੈਂਕਾਂ ਤੋਂ ਕਰਜ਼ਾ ਲੈਣ ਵਾਲੇ ਕਿਸਾਨਾਂ ਲਈ ਯਕਮੁਸ਼ਤ ਨਿਪਟਾਰਾ ਸਕੀਮ ਲਿਆਉਣ ਬਾਰੇ ਵਿਆਪਕ ਨੀਤੀ ਤਿਆਰ ਕਰ ਰਹੀ ਹੈ। ਹਾਲ ਹੀ ਵਿਚ ਹੋਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਸਾਨ ਆਗੂਆਂ ਦੀ ਮੀਟਿੰਗ ਵਿਚ ਵੀ ‘ਯਕਮੁਸ਼ਤ ਨਿਪਟਾਰਾ ਸਕੀਮ’ ਬਾਰੇ ਭਰੋਸਾ ਦਿਤਾ ਗਿਆ ਸੀ।

(For more news apart from 37 lakh farmers of Punjab are under debt, stay tuned to Rozana Spokesman)

Tags: debt

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement