ਗੰਨਾ ਕਾਸ਼ਤਕਾਰ ਕਿਸਾਨਾਂ ਲਈ ਸਹਿਕਾਰੀ ਖੰਡ ਮਿੱਲਾਂ ਨੂੰ 50 ਕਰੋੜ ਰੁਪਏ ਜਾਰੀ: ਸੁਖਜਿੰਦਰ ਰੰਧਾਵਾ
Published : Apr 23, 2020, 3:22 pm IST
Updated : Apr 23, 2020, 3:22 pm IST
SHARE ARTICLE
File Photo
File Photo

ਸਹਿਕਾਰਤਾ ਮੰਤਰੀ ਨੇ ਕੋਵਿਡ ਸੰਕਟ ਕਾਰਨ ਵਿੱਤੀ ਮੁਸ਼ਕਲਾਂ ਦੇ ਬਾਵਜੂਦ ਕਿਸਾਨਾਂ ਦੀ ਬਾਂਹ ਫੜਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਚੰਡੀਗੜ੍ਹ- ਕੋਵਿਡ-19 ਸੰਕਟ ਕਾਰਨ ਲਗਾਏ ਲੌਕਡਾਊਨ ਦੇ ਚੱਲਦਿਆਂ ਗੰਨਾ ਕਾਸ਼ਤਕਾਰਾਂ ਕਿਸਾਨਾਂ ਦੀ ਬਾਂਹ ਫੜਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੀਆਂ ਸਹਿਕਾਰੀ ਮਿੱਲਾਂ ਨੂੰ 50 ਕਰੋੜ ਰੁਪਏ ਜਾਰੀ ਕੀਤੇ ਗਏ। ਇਹ ਖੁਲਾਸਾ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।

File photoFile photo

ਸ.ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਲਏ ਇਸ ਫ਼ੈਸਲੇ ਤੋਂ ਬਾਅਦ ਸ਼ੂਗਰਫੈਡ ਨੂੰ ਹਾਸਲ ਹੋਈ 50 ਕਰੋੜ ਰੁਪਏ ਦੀ ਰਾਸ਼ੀ ਨੂੰ ਅੱਗੇ ਗੰਨਾ ਕਿਸਾਨਾਂ ਦੀ ਅਦਾਇਗੀ ਲਈ ਸਹਿਕਾਰੀ ਖੰਡ ਮਿੱਲਾਂ ਨੂੰ ਜਾਰੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਇਸ ਨਾਲ ਗੰਨਾ ਕਿਸਾਨਾਂ ਨੂੰ ਜਿੱਥੇ ਵੱਡੀ ਰਾਹਤ ਮਿਲੇਗੀ ਉਥੇ ਸੂਬਾ ਸਰਕਾਰ ਵੱਲੋਂ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਨਿਕਲਣ ਲਈ ਫ਼ਸਲੀ ਵਿਭਿੰਨਤਾ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਹੁਲਾਰਾ ਮਿਲੇਗਾ।

Captain Amrinder SinghCaptain Amrinder Singh

ਸਹਿਕਾਰਤਾ ਮੰਤਰੀ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੋਵਿਡ ਸੰਕਟ ਕਾਰਨ ਗੰਭੀਰ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰਨ ਦੇ ਬਾਵਜੂਦ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਬਾਂਹ ਫੜਦਿਆਂ ਕੀਤਾ ਗਿਆ ਇਹ ਫੈਸਲਾ ਇਤਿਹਾਸਕ ਹੈ ਜਿਸ ਲਈ ਸੂਬੇ ਦੇ ਕਿਸਾਨ ਮੁੱਖ ਮੰਤਰੀ ਦੇ ਬਹੁਤ ਧੰਨਵਾਦੀ ਹਨ। ਸ. ਰੰਧਾਵਾ ਨੇ ਕਿਹਾ ਕਿ ਲੌਕਡਾਊਨ ਕਾਰਨ ਇਕ ਪਾਸੇ ਸੂਬਾ ਸਰਕਾਰ ਦੇ ਮਾਲੀਏ ਵਿੱਚ ਵੱਡੀ ਗਿਰਾਵਟ ਆਈ ਹੈ

File photoFile photo

ਅਤੇ ਦੂਜੇ ਪਾਸੇ ਸਿਹਤ ਸੇਵਾਵਾਂ ਅਤੇ ਰਾਹਤ ਕਾਰਜਾਂ ਲਈ ਵੱਡੀ ਰਾਸ਼ੀ ਖ਼ਰਚੀ ਜਾ ਰਹੀ ਹੈ ਜਿਸ ਕਾਰਨ ਸੂਬੇ ਦੇ ਆਮਦਨ ਸਰੋਤਾਂ ਤੇ ਖ਼ਰਚਿਆਂ ਵਿਚਾਲੇ ਚਿੰਤਾਜਨਕ ਪਾੜਾ ਵਧ ਗਿਆ ਹੈ। ਉਨ੍ਹਾਂ  ਕਿਹਾ ਕਿ ਕੇਂਦਰ ਸਰਕਾਰ ਨੇ ਵੀ ਹਾਲੇ ਕੋਈ ਰਾਹਤ ਪੈਕੇਜ ਨਹੀਂ ਦਿੱਤਾ ਜਿਸ ਕਾਰਨ ਸੂਬਿਆਂ ਦੀ ਹਾਲਤ ਹੋਰ ਪਤਲੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement