ਕਿਸਾਨ ਵਲੋਂ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ
Published : Jul 25, 2020, 9:22 am IST
Updated : Jul 25, 2020, 9:22 am IST
SHARE ARTICLE
Photo
Photo

ਪਿੰਡ ਲੋਹਗੜ ਵਿਖੇ ਇਕ ਕਿਸਾਨ ਵਲੋਂ ਫਾਹਾ ਲੈ ਕੇ ਅਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ।

ਮਹਿਲ ਕਲਾਂ (ਜਗਦੇਵ ਸਿੰਘ ਸੇਖੋਂ): ਨੇੜਲੇ ਪਿੰਡ ਲੋਹਗੜ ਵਿਖੇ ਇਕ ਕਿਸਾਨ ਵਲੋਂ ਫਾਹਾ ਲੈ ਕੇ ਅਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ। ਇਸ ਮੌਕੇ ਥਾਣਾ ਮਹਿਲ ਕਲਾਂ ਦੇ ਏਐਸਆਈ ਗੁਰਮੇਲ ਸਿੰਘ ਨੇ ਦਸਿਆ ਕਿ ਪਿੰਡ ਲੋਹਗੜ ਵਿਖੇ ਇਕ ਵਿਅਕਤੀ ਕਿਰਾਏ ਦੇ ਮਕਾਨਾਂ ਵਿਚ ਰਹਿ ਰਿਹਾ ਹੈ, ਉਸ ਨੇ ਬੀਤੇ ਦਿਨ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਸੂਚਨਾ ਮਿਲੀ ਸੀ।

Police Constable SuicidePhoto

ਉਨ੍ਹਾਂ ਕਿਹਾ ਕਿ ਮ੍ਰਿਤਕ ਕਿਸਾਨ ਬੂਟਾ ਸਿੰਘ ਵਾਸੀ ਲੋਹਗੜ੍ਹ ਜੋ ਕਿ ਪਿੰਡ ਦੇ ਇਕ ਵਿਅਕਤੀ ਦੇ ਘਰ ਵਿਚ ਪਿਛਲੇ 14 ਮਹੀਨਿਆਂ ਤੋਂ ਕਿਰਾਏ ਉਤੇ ਮਕਾਨ ਲੈ ਕੇ ਰਹਿ ਰਿਹਾ ਸੀ। ਉਸ ਦੀ ਪਤਨੀ ਬੱਚਾ ਹੋਣ ਕਰ ਕੇ ਅਪਣੇ ਪੇਕੇ ਘਰ ਗਈ ਹੋਈ ਸੀ। ਬੀਤੀ ਸ਼ਾਮ ਉਸ ਨੇ ਘਰ ਵਿਚ ਫਾਹਾ ਲੈ ਕੇ ਅਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਬੂਟਾ ਸਿੰਘ ਦੀ ਪਤਨੀ ਹਰਜੋਤ ਕੌਰ ਦੇ ਬਿਆਨਾਂ ਦੇ ਆਧਾਰ ਉਤੇ ਥਾਣਾ ਮਹਿਲ ਕਲਾਂ ਵਿਖੇ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement