Punjab News: ਭਲਕੇ ਮਰਨ ਵਰਤ ’ਤੇ ਬੈਠਣਗੇ ਕਿਸਾਨ ਆਗੂ ਡੱਲੇਵਾਲ
Published : Nov 25, 2024, 9:05 am IST
Updated : Nov 25, 2024, 9:05 am IST
SHARE ARTICLE
Farmer leader Dallewal will sit on death fast tomorrow
Farmer leader Dallewal will sit on death fast tomorrow

Punjab News: ਮਰਨ ਵਰਤ ਦੀ ਸ਼ੁਰੂਆਤ ਤੋਂ ਪਹਿਲਾਂ ਦੇਸ਼ ਭਰ ਦੇ ਕਿਸਾਨ ਕਰਨਗੇ ਰੋਸ ਪ੍ਰਦਰਸ਼ਨ

 

Punjab News: ਖਨੌਰੀ ਬਾਰਡਰ ਉੱਪਰ 26 ਨਵੰਬਰ ਦਿਨ ਮੰਗਲਵਾਰ ਤੋਂ ਜਗਜੀਤ ਸਿੰਘ ਡੱਲੇਵਾਲ ਵਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਮਰਨ ਵਰਤ ਸ਼ੁਰੂ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਨੇ ਦਸਿਆ ਕਿ ਦੇਸ਼ ਦੇ ਹਾਕਮਾ ਵਲੋਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ ਦਿੱਲੀ ਕਿਸਾਨ ਅੰਦੋਲਨ ਦੌਰਾਨ 750 ਤੋਂ ਉੱਪਰ ਕਿਸਾਨਾਂ ਦੀ ਸ਼ਹਾਦਤ ਲਈ ਗਈ ਸੀ, ਜਿਸ ਉਪਰੰਤ 13 ਫ਼ਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ-2 ਦੌਰਾਨ ਵੀ 33 ਤੋਂ ਵੱਧ ਕਿਸਾਨਾਂ ਦੀ ਸ਼ਹਾਦਤ ਹੋ ਚੁੱਕੀ ਹੈ।

ਉਨ੍ਹਾਂ ਕਿਹਾ ਕਿ 13 ਫ਼ਰਵਰੀ 2024 ਤੋਂ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਖਨੌਰੀ, ਸ਼ੰਭੂ ਅਤੇ ਰਤਨਪੁਰਾ ਦੇ ਬਾਰਡਰਾਂ ਉੱਪਰ ਅਪਣੀਆ ਹੱਕੀਂ ਮੰਗਾਂ ਐੱਮ.ਐੱਸ.ਪੀ. ਦਾ ਗਰੰਟੀ ਕਾਨੂੰਨ, ਕਿਸਾਨਾਂ-ਮਜ਼ਦੂਰਾਂ ਦੀ ਕੁੱਲ ਕਰਜ਼ਾ ਮੁਕਤੀ, ਸਵਾਮੀਨਾਥਨ ਕਮਿਸ਼ਨ ਦੇ 3²+50 ਫ਼ਾਰਮੂਲੇ ਅਨੁਸਾਰ ਫ਼ਸਲਾਂ ਦੇ ਭਾਅ, 2013 ਦਾ ਭੂਮੀ ਅਧਿਗ੍ਰਹਿਣ ਕਾਨੂੰਨ ਲਾਗੂ ਕਰਨ, ਮਨਰੇਗਾ ਮਜਦੂਰਾਂ ਨੂੰ ਸਾਲ ਵਿਚ 200 ਦਿਨ ਰੁਜ਼ਗਾਰ ਦੇਣ ਅਤੇ ਮਨਰੇਗਾ ਨੂੰ ਖੇਤੀ ਨਾਲ ਜੋੜਨ, ਮਸਾਲੇ ਕਮਿਸ਼ਨ ਦੇ ਗਠਨ ਸਮੇਤ ਹੋਰ ਮੰਗਾਂ ਨੂੰ ਲਾਗੂ ਕਰਵਾਉਣ ਲਈ ਅੰਦੋਲਨ ਲੜਿਆ ਜਾ ਰਿਹਾ ਹੈ।

ਕਿਸਾਨ ਆਗੂਆਂ ਨੇ ਅੱਗੇ ਦਸਿਆ ਕਿ ਪਿਛਲੇ ਦਿਨੀਂ ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚਾ ਗ਼ੈਰ-ਸਿਆਸੀ (ਭਾਰਤ) ਦੀ ਹੋਈ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਦੇਸ਼ ਦੇ ਕਈ ਸੂਬਿਆਂ ’ਚ ਮਰਨ ਵਰਤ ਦੇ ਸਮਰਥਨ ’ਚ 26 ਨਵੰਬਰ ਤੋਂ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਸ਼ਾਂਤਮਈ ਪ੍ਰਦਰਸ਼ਨ ਕੀਤੇ ਜਾਣਗੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement