Farmer Suicide: ਪਿੰਡ ਮੂਸਾ ’ਚ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ
Published : Dec 27, 2023, 5:34 pm IST
Updated : Dec 27, 2023, 5:34 pm IST
SHARE ARTICLE
Farmer Suicide at village moosa
Farmer Suicide at village moosa

ਸਿਰ ’ਤੇ ਸੀ 8 ਤੋਂ 10 ਲੱਖ ਰੁਪਏ ਦਾ ਕਰਜ਼ਾ

Farmer Suicide: ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਵਿਚ ਕਰਜ਼ੇ ਤੋਂ ਪ੍ਰੇਸ਼ਾਨ 32 ਸਾਲਾ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਕਾਰਨ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ 8 ਤੋਂ 10 ਲੱਖ ਰੁਪਏ ਦਾ ਕਰਜ਼ਦਾਰ ਸੀ ਅਤੇ 2 ਏਕੜ ਜ਼ਮੀਨ ਦਾ ਮਾਲਕ ਸੀ। ਮ੍ਰਿਤਕ ਕਿਸਾਨ ਦੇ ਪਰਿਵਾਰ ਨੇ ਸਰਕਾਰ ਤੋਂ ਕਰਜ਼ਾ ਮੁਆਫ਼ੀ ਦੇ ਨਾਲ-ਨਾਲ ਮੁਆਵਜ਼ੇ ਦੀ ਮੰਗ ਕੀਤੀ ਹੈ।

ਜਾਣਕਾਰੀ ਅਨੁਸਾਰ ਕਿਸਾਨ ਗੁਰਪ੍ਰੀਤ ਸਿੰਘ ਵਾਸੀ ਪਿੰਡ ਮੂਸੇ ਦੇ ਪਰਿਵਾਰਕ ਮੈਂਬਰਾਂ ਨੇ ਦਸਿਆ ਕਿ ਗੁਰਪ੍ਰੀਤ ਦੀ ਮਾਤਾ ਦੀ ਬੀਮਾਰੀ ਕਾਰਨ ਮੌਤ ਹੋ ਗਈ ਸੀ। ਉਸ ਦੇ ਇਲਾਜ 'ਤੇ ਕਾਫੀ ਪੈਸਾ ਖਰਚ ਹੋਇਆ ਸੀ। ਜਿਸ ਕਾਰਨ ਗੁਰਪ੍ਰੀਤ ਸਿਰ ਕਰਜ਼ਾ ਚੜ੍ਹ ਗਿਆ ਸੀ। ਇਸ ਕਰਜ਼ੇ ਤੋਂ ਮੁਕਤੀ ਲਈ ਗੁਰਪ੍ਰੀਤ ਨੇ ਕੁੱਝ ਮਹੀਨੇ ਪਹਿਲਾਂ ਬੈਂਕ ਤੋਂ ਕਰਜ਼ਾ ਲੈ ਕੇ ਟਰੈਕਟਰ ਖਰੀਦਿਆ ਸੀ ਪਰ ਕੰਮ ਨਹੀਂ ਚੱਲਿਆ। ਕਰਜ਼ੇ ਕਾਰਨ ਉਹ ਪ੍ਰੇਸ਼ਾਨ ਰਹਿਣ ਲੱਗਿਆ ਅਤੇ ਕਰਜ਼ਾ ਵੱਧ ਗਿਆ।

ਇਸ ਕਾਰਨ ਪ੍ਰੇਸ਼ਾਨ ਗੁਰਪ੍ਰੀਤ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਗੁਰਪ੍ਰੀਤ ਸਿੰਘ ਅਪਣੇ ਪਿੱਛੇ ਪਤਨੀ, 7 ਸਾਲ ਦਾ ਪੁੱਤਰ ਅਤੇ ਬਜ਼ੁਰਗ ਪਿਤਾ ਛੱਡ ਗਿਆ ਹੈ। ਮ੍ਰਿਤਕ ਕਿਸਾਨ ਗੁਰਪ੍ਰੀਤ ਸਿੰਘ ਦੀ ਪਤਨੀ ਮਨਪ੍ਰੀਤ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਸਦਰ ਪੁਲਿਸ ਨੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿਤੀ ਗਈ।

 (For more Punjabi news apart from Farmer Suicide at village moosa, stay tuned to Rozana Spokesman)

Location: India, Punjab, Mansa

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement