Punjab Budget 2020- ਜਾਣੋ ਇਸ ਸਾਲ ਦੇ ਬਜਟ ‘ਚ ਕਿਸਾਨਾਂ ਲਈ ਕੀ ਹੈ ਖ਼ਾਸ
Published : Feb 28, 2020, 1:53 pm IST
Updated : Feb 28, 2020, 3:12 pm IST
SHARE ARTICLE
Photo
Photo

ਕਿਸਾਨਾਂ ਲਈ 2 ਹਜ਼ਾਰ ਕਰੋੜ ਰੁਪਏ ਰਾਖਵੇਂ।

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਦਾ ਚੌਥਾ ਬਜਟ ਪੇਸ਼ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੰਜਾਬ ਦੇ ਕਿਸਾਨਾਂ ਲਈ ਕੁਝ ਵੱਡੇ ਐਲਾਨ ਕੀਤੇ ਗਏ ਹਨ। ਬਜਟ ਦੌਰਾਨ ਮਨਪ੍ਰੀਤ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਲਈ ਮੁਫ਼ਤ ਬਿਜਲੀ ਦੀ ਸਹੂਲਤ ਜਾਰੀ ਰੱਖੇਗੀ।

PhotoPhoto

ਇਸ ਦੇ ਨਾਲ ਹੀ ਉਹਨਾਂ ਕਿਹਾ ਕਿ 'ਮੇਕ ਇਨ ਪੰਜਾਬ' ਨੂੰ ਤਰਜੀਹ ਦਿੱਤੀ ਜਾਵੇਗੀ। ਇਸ ਵਾਰ ਪੰਜਾਬ ਸਰਕਾਰ ਦਾ ਕੁੱਲ ਬਜਟ ਕਰੀਬ 1 ਲੱਖ 54 ਹਜ਼ਾਰ 805 ਕਰੋੜ ਹੈ। ਇਸ ਦੇ ਨਾਲ ਹੀ ਪੰਜਾਬ ‘ਤੇ 2 ਲੱਖ 48 ਹਜ਼ਾਰ 230 ਕਰੋੜ ਰੁਪਏ ਦਾ ਕਰਜ਼ਾ ਹੈ। ਬਜਟ ਵਿਚ ਸਰਕਾਰ ਵੱਲੋਂ ਕਿਸਾਨਾਂ ਲਈ 2 ਹਜ਼ਾਰ ਕਰੋੜ ਰਾਖਵੇਂ ਰੱਖੇ ਗਏ ਹਨ।

PhotoPhoto

ਪੰਜਾਬ ਸਰਕਾਰ ਦੇ ਬਜਟ ਵਿਚ 520 ਕਰੋੜ ਰੁਪਏ ਗੈਰ-ਜ਼ਮੀਨੇ ਅਤੇ ਖੇਤ ਮਜ਼ਦੂਰਾਂ ਦੇ ਕਰਜ਼ ਲਈ ਰਾਖਵੇਂ ਰੱਖੇ ਗਏ ਹਨ। ਇਸ ਦੇ ਨਾਲ ਹੀ ਸਰਕਾਰ ਵੱਲੋਂ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਵਿਖੇ ਨਵੀਆਂ ਖੇਤੀਬਾੜੀ ਯੂਨੀਵਰਸਿਟੀਆਂ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ। ਵਿੱਤ ਮੰਤਰੀ ਵੱਲੋਂ ਖੇਤ ਮਜ਼ਦੂਰਾਂ ਲਈ ਕਰਜ਼ਾ ਮੁਆਫੀ ਦਾ ਐਲਾਨ ਕੀਤਾ ਗਿਆ ਹੈ।

Agriculture Photo

ਪੰਜਾਬ ਸਰਕਾਰ ਨੇ ਮੰਡੀ ਫੀਸ 4 ਤੋਂ 1 ਫੀਸਦੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਪੀਣ ਵਾਲੇ ਪਾਣੀ ਲਈ 2 ਹਜ਼ਾਰ 29 ਕਰੋੜ ਰੱਖੇ ਗਏ ਹਨ। ਬਜਟ 2020-21 ਵਿਚ ਅਵਾਰਾ ਪਸ਼ੂਆਂ ਦੇ ਹੱਲ ਲਈ 25 ਕਰੋੜ ਰਾਖਵੇਂ ਰੱਖੇ ਗਏ ਹਨ।

Punjab GovtPhoto

ਮਨਪ੍ਰੀਤ ਬਾਦਲ ਨੇ ਪਰਾਲੀ ਨਾ ਸਾੜਨ ‘ਤੇ ਕਿਸਾਨਾਂ ਨੂੰ ਬੋਨਸ ਦੇਣ ਦਾ ਐਲਾਨ ਵੀ ਕੀਤਾ ਹੈ। ਇਸ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਿਸਾਨਾਂ ਨੂੰ ਜੀਰੀ ਦੀ ਬਜਾਏ ਮੱਕੀ ਦੀ ਫ਼ਸਲ ਨੂੰ ਤਰਜੀਹ ਦੇਣ ਲਈ ਕਿਹਾ ਹੈ। ਇਸ ਦੌਰਾਨ ਮਨਪ੍ਰੀਤ ਬਾਦਲ ਨੇ ਕਿਹਾ ਕਿ ਹੁਣ ਆਮਦਨ ਜ਼ਿਆਦਾ ਖਰਚੇ ਘੱਟ ਹੋਣਗੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement