ਟਿੱਡੀ ਦਲ ਨਾਲ ਪ੍ਰਭਾਵਿਤ ਲੋਕਾਂ ਨੂੰ ਦਿੱਤੀ ਜਾਵੇਗੀ ਸਹਾਇਤਾ-ਪੀਐਮ ਮੋਦੀ
Published : May 31, 2020, 1:49 pm IST
Updated : May 31, 2020, 1:49 pm IST
SHARE ARTICLE
Narendra Modi
Narendra Modi

ਪ੍ਰਧਾਨ ਮੰਤਰੀ ਮੋਦੀ ਨੇ ਐਤਵਾਰ ਨੂੰ ਅਪਣੇ ਪ੍ਰੋਗਰਾਮ ਮਨ ਕੀ ਬਾਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਟਿੱਡੀਆਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਸਰਕਾਰ ਹਰ ਸੰਭਵ ਮਦਦ ਕਰੇਗੀ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਅਪਣੇ ਪ੍ਰੋਗਰਾਮ ਮਨ ਕੀ ਬਾਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਟਿੱਡੀਆਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਸਰਕਾਰ ਹਰ ਸੰਭਵ ਮਦਦ ਕਰੇਗੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਨੇ ਕੋਰੋਨਾ ਵਾਇਰਸ ਮਹਾਂਮਾਰੀ ਦਾ ਡਟ ਕੇ ਮੁਕਾਬਲਾ ਕੀਤਾ ਹੈ, ਉਹਨਾਂ ਕਿਹਾ ਜੋ ਨੁਕਸਾਨ ਹੋਇਆ, ਉਸ ਦੇ ਲਈ ਉਹਨਾਂ ਨੂੰ ਦੁੱਖ ਹੈ।

Narendra Modi Narendra Modi

ਇਸ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ, 'ਦੇਸ਼ ਦੇ ਕਈ ਹਿੱਸੇ ਟਿੱਡੀਆਂ ਦੇ ਹਮਲੇ ਨਾਲ ਪ੍ਰਭਾਵਿਤ ਹੋਏ ਹਨ। ਇਹਨਾਂ ਹਮਲਿਆਂ ਨੇ ਸਾਨੂੰ ਯਾਦ ਦਿਵਾਇਆ ਹੈ ਕਿ ਇਹ ਛੋਟਾ ਜੀਵ ਕਿੰਨਾ ਨੁਕਸਾਨ ਕਰਦਾ ਹੈ। ਟਿੱਡੀ ਦਲ ਦਾ ਹਮਲਾ ਕਈ ਦਿਨਾਂ ਤੱਕ ਚੱਲਦਾ ਹੈ, ਬਹੁਤ ਵੱਡੇ ਖੇਤਰ 'ਤੇ ਇਸ ਦਾ ਪ੍ਰਭਾਵ ਪੈਂਦਾ ਹੈ'।

Tidi DalLocust 

ਪੀਐਮ ਮੋਦੀ ਨੇ ਕਿਹਾ, 'ਭਾਰਤ ਸਰਕਾਰ, ਰਾਜ ਸਰਕਾਰ, ਖੇਤੀਬਾੜੀ ਵਿਭਾਗ, ਪ੍ਰਸ਼ਾਸਨ ਵੀ ਇਸ ਸੰਕਟ ਦੇ ਨੁਕਸਾਨ ਤੋਂ ਬਚਣ ਲਈ ਕਿਸਾਨਾਂ ਦੀ ਮਦਦ ਕਰਨ ਲਈ ਅਧੁਨਿਕ ਸਾਧਨਾਂ ਦੀ ਵਰਤੋਂ ਕਰ ਰਹੇ ਹਨ'। ਉਹਨਾਂ ਕਿਹਾ ਕਿ ਉਹਨਾਂ ਨੂੰ ਵਿਸ਼ਵਾਸ ਹੈ ਕਿ ਅਸੀਂ ਮਿਲ ਕੇ ਖੇਤੀਬਾੜੀ 'ਤੇ ਆਏ ਸੰਟਕ ਦਾ ਸਾਹਮਣਾ ਕਰਾਂਗੇ ਤੇ ਇਸ ਤੋਂ ਬਹੁਤ ਕੁਝ ਬਚਾ ਲਵਾਂਗੇ।

PM ModiNarendra Modi

ਉਹਨਾਂ ਕਿਹਾ ਟਿੱਡੀ ਦਲ ਤੋਂ ਪ੍ਰਭਾਵਿਤ ਲੋਕਾਂ ਨੂੰ ਮਦਦ ਮੁਹੱਈਆ ਕਰਵਾਈ ਜਾਵੇਗੀ। ਪੀਐਮ ਮੋਦੀ ਨੇ ਕਿਹਾ ਕਿ ਦੇਸ਼ ਵਿਚ ਅਰਥਵਿਵਸਥਾ ਦਾ ਵੱਡਾ ਹਿੱਸਾ ਫਿਰ ਤੋਂ ਖੁੱਲ ਗਿਆ ਹੈ। ਅਜਿਹੇ ਵਿਚ ਬਿਲਕੁਲ ਵੀ ਢਿੱਲ ਨਹੀਂ ਵਰਤਣੀ ਚਾਹੀਦੀ। ਉਹਨਾਂ ਨੇ ਕਿਹਾ ਕਿ ਭਾਰਤ ਵਿਚ ਕੋਰੋਨਾ ਖਿਲਾਫ ਮਜ਼ਬੂਤੀ ਨਾਲ ਲੜਾਈ ਲੜੀ ਜਾ ਰਹੀ ਹੈ।

Tidi DalLocust 

ਉਹਨਾਂ ਨੇ ਕਿਹਾ, 'ਪ੍ਰਵਾਸੀ ਮਜ਼ਦੂਰਾਂ ਨੂੰ ਦੇਖਦੇ ਹੋਏ ਨਵੇਂ ਕਦਮ ਚੁੱਕਣਾ ਜਰੂਰੀ ਹੋ ਗਿਆ ਹੈ। ਅਸੀਂ ਉਸ ਦਿਸ਼ਾ ਵਿਚ ਅੱਗੇ ਵਧ ਰਹੇ ਹਾਂ। ਕੇਂਦਰ ਸਰਕਾਰ ਦੇ ਫੈਸਲਿਆਂ ਨਾਲ ਰੁਜ਼ਗਾਰ ਮਿਲਣ ਵਾਲੇ ਹਨ। ਇਹ ਫੈਸਲੇ ਆਤਮ ਨਿਰਭਰ ਭਾਰਤ ਲਈ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement