ਸੰਯੁਕਤ ਕਿਸਾਨ ਮੋਰਚੇ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦਾ ਵਿਰੋਧ ਕਰਨ ਦਾ ਐਲਾਨ
Published : Dec 31, 2021, 6:00 pm IST
Updated : Dec 31, 2021, 6:00 pm IST
SHARE ARTICLE
Samyukta Kisan Morcha
Samyukta Kisan Morcha

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਨੂੰ ਲੈ ਕੇ ਵਿਚਾਰ ਚਰਚਾ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਜਥੇਬੰਦੀਆਂ ਨੇ ਅਹਿਮ ਬੈਠਕ ਕੀਤੀ।

ਬਰਨਾਲਾ(ਲਖਵੀਰ ਚੀਮਾ): ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਨੂੰ ਲੈ ਕੇ ਵਿਚਾਰ ਚਰਚਾ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਜਥੇਬੰਦੀਆਂ ਨੇ ਅਹਿਮ ਬੈਠਕ ਕੀਤੀ। ਇਹਨਾਂ ਜਥੇਬੰਦੀਆਂ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਆਜ਼ਾਦ ਕਿਸਾਨ ਕਮੇਟੀ ਦੋਆਬਾ, ਜੈ ਕਿਸਾਨ ਅੰਦੋਲਨ, ਬੀਕੇਯੂ ਸਿੱਧੂਪੁਰ, ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ, ਲੋਕ ਭਲਾਈ ਵੈਲਫੇਅਰ ਸੋਸਾਇਟੀ, ਬੀਕੇਯੂ ਕ੍ਰਾਂਤੀਕਾਰੀ, ਦਸੂਹਾ ਗੰਨਾ ਕਮੇਟੀ (ਡੱਫਰ) ਆਦਿ ਸ਼ਾਮਲ ਹੋਈਆਂ । ਇਕੱਤਰ ਹੋਈਆਂ ਜਥੇਬੰਦੀਆਂ ਨੇ ਸੰਯੁਕਤ ਕਿਸਾਨ ਮੋਰਚੇ ਦੀ 9 ਮੈਂਬਰੀ ਤਾਲਮੇਲ ਕਮੇਟੀ ਦੀ ਸਹਿਮਤੀ ਨਾਲ ਮੋਦੀ ਦੀ ਪੰਜਾਬ ਫੇਰੀ ਦਾ ਵਿਰੋਧ ਕਰਨ ਦਾ ਸੱਦਾ ਦਿੱਤਾ। 

Samyukta Kisan MorchaSamyukta Kisan Morcha

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਗੁਰਮੀਤ ਸਿੰਘ ਮਹਿਮਾ, ਕਾਕਾ ਸਿੰਘ ਕੋਟੜਾ, ਸੁਰਜੀਤ ਸਿੰਘ ਫੂਲ ਆਦਿ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੋਂ ਬਾਅਦ ਦਿੱਲੀ ਦੀਆਂ ਹੱਦਾਂ ਤੋਂ ਮੋਰਚਾ ਮੁਲਤਵੀ ਕਰਨ ਵੇਲੇ ਸਰਕਾਰ ਵੱਲੋਂ ਜੋ ਕੇਸ ਵਾਪਸੀ ਅਤੇ ਮ੍ਰਿਤਕ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਗਿਆ ਸੀ , ਨਾਂ ਤਾਂ ਉਸ ਪ੍ਰਤੀ ਕੋਈ ਸੰਜੀਦਗੀ ਦਿਖਾਈ ਗਈ ਹੈ ਤੇ ਨਾ ਹੀ ਐੱਮਐੱਸਪੀ ਉੱਪਰ ਕੰਮ ਕਰਨ ਵਾਲੀ ਕਮੇਟੀ ਬਾਰੇ ਕੋਈ ਗੱਲ ਅੱਗੇ ਤੋਰੀ ਗਈ ਹੈ। ਇਸ ਤੋਂ ਇਲਾਵਾ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨੂੰ ਦਰੜ ਕੇ ਮਾਰਨ ਵਾਲੀ ਘਟਨਾ ਉੱਪਰ ਵੀ ਸਿੱਟ ਦੀ ਰਿਪੋਰਟ ਆਉਣ ਤੋਂ ਬਾਅਦ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ ਸਗੋਂ ਅਗਵਾਈ ਕਰ ਰਹੇ ਕਿਸਾਨਾਂ ਨੂੰ ਹੀ ਹੋਰ ਮਸਲਿਆਂ ਵਿੱਚ ਫਸਾਇਆ ਜਾ ਰਿਹਾ ਹੈ । ਇਸ ਸਭ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਪੀਐਮ ਮੋਦੀ ਦੀ 5 ਜਨਵਰੀ ਨੂੰ ਪੰਜਾਬ ਫੇਰੀ ਮੌਕੇ ਪੂਰੇ ਪੰਜਾਬ ਵਿੱਚ ਵਿਰੋਧ ਕੀਤਾ ਜਾਵੇਗਾ। 

Samyukta Kisan MorchaSamyukta Kisan Morcha

ਉਨ੍ਹਾਂ ਦੱਸਿਆ ਕਿ 2 ਜਨਵਰੀ ਨੂੰ ਪੰਜਾਬ ਦੇ ਹਰੇਕ ਪਿੰਡ ਵਿੱਚ ਮੋਦੀ ਦੀ ਅਰਥੀ ਫੂਕੀ ਜਾਵੇਗੀ ਅਤੇ 5 ਜਨਵਰੀ ਨੂੰ ਤਹਿਸੀਲ ਅਤੇ ਜ਼ਿਲ੍ਹਾ ਪੱਧਰ ਤੇ 12  ਤੋਂ 2 ਵਜੇ ਤੱਕ ਧਰਨੇ ਦੇ ਕੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਇਸ ਮੌਕੇ ਆਗੂਆਂ ਨੇ ਪੰਜਾਬ ਅੰਦਰਲੀਆਂ ਹੋਰ ਕਿਸਾਨ, ਮਜ਼ਦੂਰ, ਮੁਲਾਜ਼ਮ, ਨੌਜਵਾਨਾਂ ਦੀਆਂ ਜਥੇਬੰਦੀਆਂ ਨੂੰ ਇਸ ਐਕਸ਼ਨ ਵਿਚ ਵਧ ਚੜ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਵੀ ਇਸ ਪ੍ਰੋਗਰਾਮ ਨਾਲ ਸਹਿਮਤੀ ਪ੍ਰਗਟਾਉਂਦਿਆਂ ਸਾਰੇ ਪੰਜਾਬ ਵਿੱਚ ਸੱਦਾ ਕਾਮਯਾਬ ਕਰਨ ਦੀ ਅਪੀਲ ਕੀਤੀ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement