ਖ਼ਬਰਾਂ |

ਤਾਜ਼ਾ |

ਪੰਜਾਬ ਵਿਚ ਅੱਜ ਤੋਂ ਹੋਵੇਗੀ ਕਣਕ ਦੀ ਖ਼ਰੀਦ
Published : Apr 1, 2026, 6:52 am IST
Updated : Apr 1, 2026, 7:34 am IST
SHARE ARTICLE
Wheat procurement to begin in Punjab from today
Wheat procurement to begin in Punjab from today

ਸਰਕਾਰ ਨੇ ਪੁਖ਼ਤਾ ਪ੍ਰਬੰਧ ਕੀਤੇ

ਚੰਡੀਗੜ੍ਹ  (ਭੁੱਲਰ): ਪੰਜਾਬ ਸਰਕਾਰ ਨੇ ਅੱਜ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪ੍ਰੈਸ ਕਾਨਫ਼ਰੰਸ ਵਿਚ ਪ੍ਰਬੰਧਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿਤੀ।

ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਫ਼ਸਲ ਦੀ ਖ਼ਰੀਦ ਦਾ ਕੰਮ ਬਹੁਤ ਸ਼ਾਨਦਾਰ ਰਿਹਾ ਹੈ ਅਤੇ ਇਸ ਵਾਰ ਵੀ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿਤੀ ਜਾਵੇਗੀ। ਕਣਕ ਦਾ ਦਾਣਾ-ਦਾਣਾ ਖ਼ਰੀਦੀਆਂ ਜਾਵੇਗਾ।

ਖ਼ਰੀਦ ਦਾ ਕੰਮ ਪਹਿਲੀ ਅਪ੍ਰੈਲ ਤੋਂ 15 ਮਈ ਤਕ ਚਲੇਗਾ। ਉਧਰ ਪੰਜਾਬ ਦੀ ਆੜ੍ਹਤੀ ਐਸੋਸੀਏਸ਼ਨ ਨੇ ਆੜ੍ਹਤ ਵਧਾ ਕੇ ਢਾਈ ਫ਼ੀ ਸਦੀ ਕਰਨ ਦੀ ਮੰਗ ਨੂੰ ਲੈ ਕੇ ਹੜਤਾਲ ’ਤੇ ਜਾਣ ਅਤੇ ਖ਼ਰੀਦ ਦੇ ਕੰਮ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ।

ਆੜ੍ਹਤੀਆਂ ਦੇ ਪ੍ਰਧਾਨ ਵਿਜੈ ਕਾਲੜਾ ਨੇ ਸੂਬਾ ਪਧਰੀ ਮੀਟਿੰਗ ਬਾਅਦ ਫ਼ੈਸਲੇ ਦਾ ਐਲਾਨ ਕੀਤਾ  ਹੈ। ਮੰਤਰੀ ਕਟਾਰੂਚੱਕ ਨੇ ਇਹ ਵੀ ਸਪਸ਼ਟ ਕਰ ਦਿਤਾ ਕਿ ਬਾਹਰੋਂ ਕਣਕ ਦੀ ਖ਼ਰੀਦ ਦੀ ਆਗਿਆ ਬਿਲਕੁਲ ਨਹੀਂ ਦਿਤੀ ਜਾਵੇਗੀ ਅਤੇ ਬਾਹਰੋਂ ਕਣਕ ਆਉਣ ਲਈ ਰੋਕਣ ਵਾਸਤੇ ਡੀ ਜੀ ਪੀ ਨੂੰ ਨਾਕੇ ਲਾਉਣ ਲਈ ਖ਼ਾਸ ਨਿਰਦੇਸ਼ ਸਰਕਾਰ ਵਲੋਂ ਦਿਤੇ ਗਏ ਹਨ। 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਥੁਰਾ ਹਾਦਸੇ 'ਚ ਮਾਰੇ ਗਏ ਪੰਜਾਬੀਆਂ ਦੀਆਂ ਲੁਧਿਆਣਾ ਲਿਆਂਦੀਆਂ ਮ੍ਰਿਤਕ ਦੇਹਾਂ, ਪਰਿਵਾਰ ਭੁੱਬਾਂ ਮਾਰ ਰੋਇਆ

11 Apr 2026 2:04 PM

Amritpal Mehron ਦੀ ਗ੍ਰਿਫ਼ਤਾਰੀ 'ਤੇ ਬੋਲੀ Kamal Kaur Bhabhi ਦੀ ਮਾਂ

10 Apr 2026 2:53 PM

ਕੇਂਦਰੀ ਖ਼ੁਰਾਕ ਮੰਤਰੀ ਨਾਲ਼ CM Mann ਦੀ ਬੈਠਕ ਹੋਈ ਖ਼ਤਮ, ਕਣਕ ਦੀ ਖਰੀਦ ਨੂੰ ਲੈ ਕੇ CM ਮਾਨ ਨੇ ਕੀਤੀ ਬੈਠਕ

10 Apr 2026 2:51 PM

Donald Trump ਦੀ Iran ਨੂੰ ਮੁੜ ਧਮਕੀ 'ਹੋਰਮੁਜ਼ ਸਟ੍ਰੇਟ ਨਾ ਖੋਲ੍ਹਿਆ ਤਾਂ ਕਰਾਂਗੇ ਹਮਲਾ...' Iran VS Israel War

09 Apr 2026 3:21 PM

'ਪੰਜਾਬ ਦੀਆਂ ਜੇਲ੍ਹਾਂ 'ਚ ਰਚੀ ਸਾਜ਼ਿਸ਼,AGTF ਨੂੰ ਹਮਲੇ ਬਾਰੇ ਸੀ ਜਾਣਕਾਰੀ', ਚੰਡੀਗੜ੍ਹ ਮੇਅਰ ਸੌਰਭ ਜੋਸ਼ੀ ਦਾ ਵੱਡਾ ਬਿਆਨ

08 Apr 2026 1:58 PM
Advertisement